Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 2:44 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਅੰਦਰ ਪੰਜਾਬੀ ਭਾਸ਼ਾ ਪੂਰੀ ਤਰਾਂ ਲਾਗੂ ਕਰਨ ਵਿਚ ਨਾਕਾਮ ਸਰਕਾਰ : ਪ੍ਰੋ. ਬਡੂੰਗਰ

ਪੰਜਾਬੀ ਅੰਦਰ ਪੰਜਾਬੀ ਭਾਸ਼ਾ ਪੂਰੀ ਤਰਾਂ ਲਾਗੂ ਕਰਨ ਵਿਚ ਨਾਕਾਮ ਸਰਕਾਰ : ਪ੍ਰੋ. ਬਡੂੰਗਰ

ਪਟਿਆਲਾ 17 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ  ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਅੰਦਰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਲਾਗੂ ਨਾ ਕੀਤੇ ਜਾਣ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ  ਅੰਦਰ ਸਰਕਾਰੀ ਵਿਭਾਗਾਂ ਅੰਦਰ ਪੰਜਾਬੀ ਭਾਸ਼ਾ ਪ੍ਰਤੀ ਅੱਜ ਵੀ ਵੱਡੀ ਅਣਦੇਖੀ ਹੋ ਰਹੀ ਹੈ, ਜਦਕਿ ਸਰਕਾਰ ਦੀ ਕਹਿਣੀ ਤੇ ਕਥਨੀ ਵਿਚ ਵੱਡਾ ਫ਼ਰਕ ਹੈ, ਜਿਸ ਕਾਰਨ ਉੱਚ ਅਧਿਕਾਰੀ ਸਾਹਿਬਾਨ ਵੀ ਆਪਣਾ ਕੰਮਕਾਜ ਪੂਰੀ ਤਰ੍ਹਾਂ ਪੰਜਾਬੀ ਵਿਚ ਕਰਨ ਤੋਂ ਅਸਮਰਥ ਵਿਖਾਈ ਦਿੰਦੇ ਹਨ।

ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬੀ ਮਾਂ ਭਾਸ਼ਾ ਦਾ ਵਿਦੇਸ਼ਾਂ ਵਿਚ ਨਾਮ ਸਥਾਪਿਤ ਹੋਣ ਲੱਗ ਪਿਆ ਹੈ । ਉਨ੍ਹਾਂ ਕਿਹਾ ਕਿ ਚੀਨ ਦੇ ਬੀਜਿੰਗ ਸ਼ਹਿਰ ਦੀ ਯੂਨੀਵਰਸਿਟੀ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਕੀਤਾ ਜਾਣਾ ਮਾਣ ਵਾਲੀ ਗੱਲ ਤਾਂ ਹੈ, ਪ੍ਰੰਤੂ ਚਿੰਤਾ ਹੈ ਕਿ ਪੰਜਾਬੀ ਭਾਸ਼ਾ ਨੂੰ ਪੰਜਾਬ ਅੰਦਰ ਕੰਮਕਾਜ ਦੌਰਾਨ ਪੂਰੀ ਤਰ੍ਹਾਂ  ਨੂੰ ਅਣਦੇਖਾ ਕੀਤਾ ਜਾ ਰਿਹਾ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਜੇ ਰਾਜਾਂ ’ਤੇ ਕੁੰਡਾ ਹੈ ਤਾਂ ਉਨ੍ਹਾਂ ਨੂੰ ਰਾਜਾਂ ਦੀਆਂ ਭਾਸ਼ਾਵਾਂ ਪ੍ਰਤੀ ਵਰਤੀ ਜਾ ਰਹੀ ਅਣਦੇਖੀ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਅਤੇ ਰਾਜਾਂ ਤੋਂ ਆਪੋ ਆਪਣੀਆਂ ਭਾਸ਼ਾਵਾਂ ਪ੍ਰਤੀ ਅਣਦੇਖੀ ਦਾ ਜਵਾਬ ਲੈਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਦਾ ਅਹਿਮ ਕਰਤੱਵ ਹੈ ਕਿ ਉਹ ਰਾਜਾਂ ਨੂੰ ਚਿੱਠੀ ਪੱਤਰ ਕਰਕੇ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕਰੇ। ਸਾਬਕਾ ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਭਾਸ਼ਾ ਵਿਭਾਗ ਦੇ ਡਾਇਰੈਕਟਰ ਵੀ ਕਈ ਵਾਰ ਚਿੱਠੀ ਪੱਤਰ ਕਰਕੇ ਦੱਸ ਚੁੱਕੇ ਹਨ ਕਿ ਅਫ਼ਸਰਸ਼ਾਹੀ  ਪੰਜਾਬੀ ਭਾਸ਼ਾ ਵਿਚ ਕਾਰਜਸ਼ੀਲ ਨਹੀਂ ਹੈ ਅਤੇ ਪੰਜਾਬੀ ਭਾਸ਼ਾ ਪ੍ਰਤੀ ਅਣਦੇਖੀ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ।

Scroll to Top