Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 2:42 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੀਆਂ ਟੀਮਾਂ ਨੇ ਤਮਿਲਨਾਡੂ ਵਿਖੇ ਹੋਏ ਨੈਸ਼ਨਲ ਇੰਟਰ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਮਾਰੀਆਂ ਮੱਲਾਂ

ਪੰਜਾਬੀ ਯੂਨੀਵਰਸਿਟੀ ਦੀਆਂ ਟੀਮਾਂ ਨੇ ਤਮਿਲਨਾਡੂ ਵਿਖੇ ਹੋਏ ਨੈਸ਼ਨਲ ਇੰਟਰ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਮਾਰੀਆਂ ਮੱਲਾਂ

ਪਟਿਆਲਾ, 17 ਮਾਰਚ – ਪੰਜਾਬੀ ਯੂਨੀਵਰਸਿਟੀ ਦੀਆਂ ਟੀਮਾਂ ਨੇ ਤਮਿਲਨਾਡੂ ਦੇ ਚੇਨੱਈ ਵਿਖੇ ਹੋਏ ’39ਵੇਂ ਏ.ਆਈ.ਯੂ. ਨੈਸ਼ਨਲ ਇੰਟਰ ਯੂਨੀਵਰਸਿਟੀ ਯੁਵਕ ਮੇਲੇ’ ਦੌਰਾਨ ਨੌਂ ਕਲਾਤਮਿਕ ਵੰਨਗੀਆਂ ਵਿੱਚ ਭਾਗ ਲਿਆ ਅਤੇ ਇਨ੍ਹਾਂ ਸਾਰੀਆਂ ਹੀ ਵੰਨਗੀਆਂ ਵਿੱਚ ਜਿੱਤ ਪ੍ਰਾਪਤ ਕੀਤੀ। ਸਤਿਆਬਾਮਾਂ ਯੂਨੀਵਰਸਿਟੀ,ਚੇਨੱਈ ਵਿੱਚ ਹੋਏ ਇਸ ਯੁਵਕ ਮੇਲੇ ਦੌਰਾਨ ਪੰਜਾਬੀ ਯੂਨੀਵਰਸਿਟੀ ਨੇ ਇੰਡੀਅਨ ਗਰੁੱਪ ਸੌਂਗ, ਕਲਾਸੀਕਲ ਡਾਂਸ ਅਤੇ ਮਿਮਿਕਰੀ ਵਿੱਚ ਪਹਿਲਾ ਸਥਾਨ, ਕਲਾਸੀਕਲ ਵੋਕਲ, ਫੋਕ ਆਰਕੈਸਟਰਾ ਅਤੇ ਰੰਗੋਲੀ ਵਿੱਚ ਦੂਜਾ ਸਥਾਨ, ਕਾਰਟੂਨਿੰਗ ਵਿੱਚ ਤੀਜਾ ਸਥਾਨ ਅਤੇ ਕੋਲਾਜ ਅਤੇ ਪੋਸਟਰ ਵਿੱਚ ਚੌਥਾ ਸਥਾਨ ਪ੍ਰਾਪਤ ਕੀਤਾ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀ ਯੂਨੀਵਰਸਿਟੀ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਡੇ ਵਿਦਿਆਰਥੀਆਂ ਨੇ ਕੌਮੀ ਪੱਧਰ ‘ਤੇ ਆਪਣੀ ਕਲਾ ਦਾ ਲੋਹਾ ਮਨਵਾਇਆ ਹੈ। ਇਹ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਮਕਸਦ ਸਿਰਫ਼ ਅਕਾਦਮਿਕ ਸਿੱਖਿਆ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦੀਆਂ ਅੰਦਰੂਨੀ ਕਲਾਤਮਿਕ ਰੁਚੀਆਂ ਨੂੰ ਨਿਖਾਰਨਾ ਵੀ ਹੈ। ਅਜਿਹੀਆਂ ਪ੍ਰਾਪਤੀਆਂ ਨੇ ਸਾਬਤ ਕਰਦੀਆਂ ਹਨ ਕਿ ਸਾਡੇ ਨੌਜਵਾਨ ਆਪਣੀ ਵਿਰਾਸਤ ਅਤੇ ਕਲਾ ਨਾਲ ਡੂੰਘੀ ਤਰ੍ਹਾਂ ਜੁੜੇ ਹੋਏ ਹਨ।
ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮ ਇੰਦਰ ਸਿੰਘ ਨੇ ਦੱਸਿਆ ਕਿ ਭਾਰਤ ਦੀਆਂ ਲਗਭਗ 150 ਯੂਨੀਵਰਸਿਟੀਆਂ ਤੋਂ ਲਗਭਗ 2500 ਵਿਦਿਆਰਥੀਆਂ ਨੇ ਆਪੋ ਆਪਣੇ ਜ਼ੋਨ ਵਿੱਚੋਂ ਜੇਤੂ ਹੋ ਕੇ ਇਸ ਕੌਮੀ ਪੱਧਰ ਦੇ ਯੁਵਕ ਮੇਲੇ ਵਿੱਚ ਹਿੱਸਾ ਲਿਆ ਸੀ।
ਜ਼ਿਕਰਯੋਗ ਹੈ ਕਿ ਇਨ੍ਹਾਂ ਕਲਾਤਮਿਕ ਵੰਨਗੀਆਂ ਦੀ ਤਿਆਰੀ ਪ੍ਰੋ ਨਿਵੇਦਿਤਾ ਸਿੰਘ ਉੱਪਲ, ਡਾ. ਡੈਨੀ ਸ਼ਰਮਾ, ਵਿਜੇ ਯਮਲਾ, ਡਾ ਅਰਸ਼ ਕੌਰ ਭੱਟੀ, ਡਾ ਰਾਜਿੰਦਰ ਸੋਹਲ, ਡਾ. ਹਰਿੰਦਰ ਹੁੰਦਲ ਨੇ ਕਰਵਾਈ ਸੀ।
ਇਨ੍ਹਾਂ ਟੀਮਾਂ ਨਾਲ਼ ਯੂਨੀਵਰਸਿਟੀ ਤੋਂ ਜਾਣ ਵਾਲੇ ਕਰਮਚਾਰੀਆਂ ਵਿੱਚ ਡਾ. ਜੇ.ਪੀ. ਸਿੰਘ, ਰੂਬਲ ਪ੍ਰੋ. ਅਦਲ ਅਤੇ ਰਮਨ ਵੜੈਚ ਸ਼ਾਮਿਲ ਸਨ
Scroll to Top