Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 2:46 am

+91 90915 01313 , +91 90916 01313

punjabbanni@gmail.com
punjabbani@yahoo.com

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ- ਭਾਸ਼ੋ

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ- ਭਾਸ਼ੋ

ਪਟਿਆਲਾ 17 ਮਾਰਚ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਉੱਘੇ ਕਵੀ ਭਾਸ਼ੋ ਨਾਲ ਸਾਹਿਤਕ ਬੈਠਕ ਤਹਿਤ ‘ਭਾਸ਼ੋ… ਭਾਸ਼ਾ ਵਿਭਾਗ’ ਵਿੱਚ ਸਿਰਲੇਖ ਅਧੀਨ ਰੂਬਰੂ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸ਼੍ਰੋਮਣੀ ਕਵੀ ਬਲਵਿੰਦਰ ਸੰਧੂ ਨੇ ਸੰਵਾਦ ਕਰਤਾ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਉੱਘੇ ਵਿਦਵਾਨ ਡਾ. ਅਮਰਜੀਤ ਸਿੰਘ ਗਰੇਵਾਲ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ।
ਆਪਣੇ ਸਵਾਗਤੀ ਭਾਸ਼ਣ ਦੌਰਾਨ ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਵੱਡਾ ਲੇਖਕ ਬਣਨ ਲਈ ਜ਼ਰੂਰੀ ਨਹੀਂ ਕਿ ਵੱਡੀ ਗਿਣਤੀ ’ਚ ਕਿਤਾਬਾਂ ਲਿਖੀਆਂ ਜਾਣ। ਇਹ ਲੇਖਕ ਦਾ ਆਤਮ ਵਿਸ਼ਵਾਸ਼ ਤੇ ਤਜਰਬਾ ਹੀ ਹੁੰਦਾ ਹੈ ਕਿ ਉਹ ਆਪਣੀਆਂ ਥੋੜ੍ਹੀਆਂ ਰਚਨਾਵਾਂ ਨਾਲ ਹੀ ਆਪਣੇ ਪਾਠਕਾਂ ਦਾ ਘੇਰਾ ਵਿਸ਼ਾਲ ਕਰ ਲੈਂਦਾ ਹੈ। ਉਨ੍ਹਾਂ ਕਿਹਾ ਕਿ ਭਾਸ਼ੋ ਇੱਕ ਅਜਿਹੇ ਕਵੀ ਹਨ ਜਿਨ੍ਹਾਂ ਦੀ ਪੁਸਤਕ ਭਾਵੇਂ ਇੱਕ ਛਪੀ ਹੈ ਪਰ ਉਹ ਪੰਜਾਬੀ ਕਵਿਤਾ ’ਚ ਵੱਡਾ ਹਸਤਾਖ਼ਰ ਬਣ ਚੁੱਕੇ ਹਨ ਅਤੇ ਉਹ ਕਵਿਤਾ ਵਰਗਾ ਹੀ ਇਨਸਾਨ ਹੈ।
ਸ. ਬਲਵਿੰਦਰ ਸੰਧੂ ਨਾਲ ਰਚਾਏ ਸੰਵਾਦ ਦੌਰਾਨ ਸ੍ਰੀ ਭਾਸ਼ੋ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਿਤਾ ਜੀ ਤੋਂ ਮਿਲੀ ਨਾਮਵਰ ਕਵੀ ਹੀਰਾ ਸਿੰਘ ਦਰਦ ਦੀ ਪੁਸਤਕ ‘ਦਰਦ ਸੁਨੇਹੇ’ ਪੜ੍ਹਨ ਤੋਂ ਬਾਅਦ ਕਵਿਤਾ ਨਾਲ ਜੁੜਨ ਦੀ ਚੇਟਕ ਲੱਗੀ। ਆਪਣੇ ’ਤੇ ਕਿਸੇ ਦੇ ਪ੍ਰਭਾਵ ਹੋਣ ਬਾਰੇ ਉਨ੍ਹਾਂ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ, ਬਾਬਾ ਸ਼ੇਖ ਫਰੀਦ ਜੀ ਤੇ ਕਬੀਰ ਜੀ ਦੀ ਬਾਣੀ ਤੋਂ ਬਹੁਤ ਪ੍ਰਭਾਵਿਤ ਹਨ। ਪੇਸ਼ੇ ਵਜੋਂ ਅਧਿਆਪਕ ਦੇ ਤੌਰ ’ਤੇ ਸੇਵਾਮੁਕਤ ਹੋਏ ਸ੍ਰੀ ਭਾਸ਼ੋ ਨੇ ਕਿਹਾ ਕਿ ਪੁਰਸਕਾਰ ਲੇਖਕ ਨੂੰ ਵਧੇਰੇ ਗੰਭੀਰ, ਜਿੰਮੇਵਾਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਕਵੀ ਹੋਣਾ ਵੱਡੀ ਗੱਲ ਹੈ, ਵੱਡਾ ਹੋਣਾ ਭਲੀ ਗੱਲ ਹੈ ਤੇ ਭਲੇ ਹੋਣਾ ਮਹਾਨਤਾ ਦੀ ਨਿਸ਼ਾਨੀ ਹੈ।
Scroll to Top