Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 1:26 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ, ਮੇਅਰ ਗੋਗੀਆ ਨੇ ਡੇਢ ਮਹੀਨੇ ਤੋਂ ਚੱਲ ਰਿਹਾ ਸ਼੍ਰੀ ਵਾਮਨ ਅਵਤਾਰ ਮੰਦਰ ਅੰਦੋਲਨ ਖਤਮ ਕਰਵਾਇਆ

ਵਿਧਾਇਕ ਕੋਹਲੀ, ਮੇਅਰ ਗੋਗੀਆ ਨੇ ਡੇਢ ਮਹੀਨੇ ਤੋਂ ਚੱਲ ਰਿਹਾ ਸ਼੍ਰੀ ਵਾਮਨ ਅਵਤਾਰ ਮੰਦਰ ਅੰਦੋਲਨ ਖਤਮ ਕਰਵਾਇਆ

ਪਟਿਆਲਾ, 13 ਮਾਰਚ : ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰ ਦੇ ਪ੍ਰਾਚੀਨ ਧਾਰਮਿਕ ਸਥਾਨ ਸ੍ਰੀ ਵਾਮਨ ਅਵਤਾਰ ਮੰਦਰ ਦੀ ਮੁਰੰਮਤ ਅਤੇ ਸਰੋਵਰ ਦੀ ਸਫ਼ਾਈ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ ਡੇਢ ਮਹੀਨੇ ਤੋਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਚਲਾਇਆ ਜਾ ਰਿਹਾ ਅੰਦੋਲਨ ਅੱਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਗਾਂ ਮੰਨਣ ਦੇ ਭਰੋਸੇ ਮਗਰੋਂ ਸਮਾਪਤ ਕਰਵਾਇਆ ਗਿਆ।

ਅੰਦੋਲਨ ਦੌਰਾਨ ਮਰਨ ਵਰਤ ’ਤੇ ਬੈਠੇ ਅਨੁਰਾਗ ਸ਼ਰਮਾ ਅਤੇ ਉਸਦੇ ਸਾਥੀਆਂ ਸੁਸ਼ੀਲ ਨਈਅਰ ਤੇ ਵਰੁਣ ਜਿੰਦਲ ਨੂੰ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਜੂਸ ਪਿਲਾਇਆ ਗਿਆ।

ਇਸ ਮੌਕੇ ਤਿੰਨਾਂ ਆਗੂਆਂ ਵੱਲੋਂ ਐਸਡੀਐਮ ਪਟਿਆਲਾ ਵੱਲੋਂ ਜਾਰੀ ਕੀਤਾ ਗਿਆ ਲਿਖਿਤ ਭਰੋਸਾ ਪੱਤਰ ਵੀ ਅੰਦੋਲਨਕਾਰੀਆਂ ਨੂੰ ਸੌਂਪਿਆ ਗਿਆ। ਇਸ ਪੱਤਰ ਵਿੱਚ ਦਰਜ ਹੈ ਕਿ ਮੰਦਰ ਦੀ ਮੁਰੰਮਤ ਅਤੇ ਸਰੋਵਰ ਦੀ ਸਫ਼ਾਈ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ ਅਤੇ ਇਹ ਕੰਮ ਮੁਕੰਮਲ ਹੋਣ ਤੱਕ ਲਗਾਤਾਰ ਜਾਰੀ ਰਹੇਗਾ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੰਦਰ ਦੇ ਜੀਰਣੋਦਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਸਰਕਾਰ ਨਾਲ ਪੂਰਾ ਤਾਲਮੇਲ ਬਣਾਈ ਰੱਖਿਆ ਜਾਵੇਗਾ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸਰੋਵਰ ਦੀ ਸਫ਼ਾਈ ਲਈ ਮਸ਼ੀਨਰੀ ਲਗਾਤਾਰ ਲਗਾਈ ਜਾਵੇਗੀ ਤਾਂ ਜੋ ਸਰੋਵਰ ਨੂੰ ਮੁੜ ਸੁੰਦਰ ਬਣਾਇਆ ਜਾ ਸਕੇ।

ਇਸੇ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਸ੍ਰੀ ਵਾਮਨ ਅਵਤਾਰ ਮੰਦਰ ਪਟਿਆਲਾ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਮਹੱਤਵਪੂਰਨ ਕੇਂਦਰ ਹੈ ਅਤੇ ਇਸਦੀ ਸੰਭਾਲ ਅਤੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਮੰਦਰ ਦੇ ਵਿਕਾਸ ਅਤੇ ਬੁਨਿਆਦੀ ਸੁਵਿਧਾਵਾਂ ਦੇ ਸੁਧਾਰ ਲਈ 10 ਲੱਖ ਰੁਪਏ ਦੇ ਫੰਡ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੰਦਰ ਦੇ ਜੀਰਣੋਦਾਰ ਦੇ ਕੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਅੰਜਾਮ ਦਿੱਤਾ ਜਾਵੇਗਾ ਅਤੇ ਲੋੜ ਪੈਣ ’ਤੇ ਹੋਰ ਫੰਡ ਵੀ ਮੁਹੱਈਆ ਕਰਵਾਏ ਜਾਣਗੇ। ਮਹਿਤਾ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਸੰਭਾਲ ਸਿਰਫ ਸਰਕਾਰ ਦੀ ਹੀ ਨਹੀਂ ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਵੀ ਹੈ ਅਤੇ ਇਸ ਕੰਮ ਵਿੱਚ ਸਾਰੇ ਵਰਗਾਂ ਦਾ ਸਹਿਯੋਗ ਲਿਆ ਜਾਵੇਗਾ ਤਾਂ ਜੋ ਮੰਦਰ ਅਤੇ ਇਸਦੇ ਸਰੋਵਰ ਨੂੰ ਮੁੜ ਭਗਤਾਂ ਲਈ ਆਕਰਸ਼ਕ ਅਤੇ ਸੁੰਦਰ ਬਣਾਇਆ ਜਾ ਸਕੇ।

Advertisement
Advertisement
Advertisement
Advertisement
Scroll to Top