Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:26 am

+91 90915 01313 , +91 90916 01313

punjabbanni@gmail.com
punjabbani@yahoo.com

ਮੋਗਾ ਰੈਲੀ : ਸ਼ਾਹ ਦਾ ਵਿਰੋਧੀਆਂ ’ਤੇ ਨਿਸ਼ਾਨਾ : ਕਿਹਾ : ਪੰਜਾਬ ਨੂੰ ਨਸ਼ਿਆਂ ਤੋਂ ਛੁਟਕਾਰਾ ਭਾਜਪਾ ਹੀ ਦਿਵਾਏਗੀ

ਮੋਗਾ ਰੈਲੀ : ਸ਼ਾਹ ਦਾ ਵਿਰੋਧੀਆਂ ’ਤੇ ਨਿਸ਼ਾਨਾ : ਕਿਹਾ : ਪੰਜਾਬ ਨੂੰ ਨਸ਼ਿਆਂ ਤੋਂ ਛੁਟਕਾਰਾ ਭਾਜਪਾ ਹੀ ਦਿਵਾਏਗੀ

ਮੋਗਾ, 14 ਮਾਰਚ : ਮੋਗਾ ਵਿੱਚ ਹੋਈ “ਬਦਲਾਅ ਰੈਲੀ” ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਰਾਜਨੀਤੀ ਅਤੇ ਨਸ਼ਿਆਂ ਦੇ ਮਸਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਮੁਕਤ ਕਰਨ ਦੀ ਸਮਰੱਥਾ ਸਿਰਫ਼ ਭਾਰਤੀ ਜਨਤਾ ਪਾਰਟੀ ਕੋਲ ਹੀ ਹੈ।

ਜਿਕਰਯੋਗ ਹੈ ਕਿ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਮੋਗਾ ਵਿਖੇ ਹੋਈ ਵਿਸ਼ਾਲ ਰੈਲੀ ਵਿਚ ਪੁਜੇ ਸਨ, ਜਿਸਦਾ ਪਿਛਲੇ ਕਈ ਦਿਨਾਂ ਤੋ ਪ੍ਰਚਾਰ ਕੀਤਾ ਜਾ ਰਿਹਾ ਸੀ।
ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਲੰਬੇ ਸਮੇਂ ਤੱਕ ਸੱਤਾ ਵਿੱਚ ਰਹੇ, ਪਰ ਨਸ਼ਿਆਂ ਦੇ ਮਸਲੇ ਦਾ ਪੱਕਾ ਹੱਲ ਨਹੀਂ ਕਰ ਸਕੇ। ਉਨ੍ਹਾਂ ਦਲੀਲ ਦਿੱਤੀ ਕਿ ਭਾਜਪਾ ਨੇ ਦੇਸ਼ ਨਾਲ ਕੀਤੇ ਕਈ ਵਾਅਦੇ ਪੂਰੇ ਕਰਕੇ ਦਿਖਾਏ ਹਨ, ਜਿਵੇਂ ਕਿ ਜੰਮੂ ਕਸ਼ਮੀਰ ਨਾਲ ਸੰਬੰਧਿਤ ਵਿਸ਼ੇਸ਼ ਪ੍ਰਬੰਧ ਹਟਾਉਣਾ ਅਤੇ ਦੇਸ਼ ਨੂੰ ਉਗਰਵਾਦ ਤੋਂ ਮੁਕਤ ਕਰਨ ਲਈ ਕਦਮ ਚੁੱਕਣੇ।

ਅਮਿਤ ਸ਼ਾਹ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਪਾਰਟੀ ਨੂੰ ਮੌਕਾ ਦੇਣ ਤਾਂ ਦੋ ਸਾਲਾਂ ਦੇ ਅੰਦਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਕੜੇ ਕਦਮ ਚੁੱਕੇ ਜਾਣਗੇ।

Advertisement
Advertisement
Advertisement
Advertisement
Scroll to Top