Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 4:35 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿੱਚ ਕਰੋੜਾਂ ਦੇ ਨਿਵੇਸ਼ ਦਾ ਐਲਾਨ : ਰੋਜ਼ਗਾਰ ਦੇ ਨਵੇਂ ਮੌਕੇ ਬਣਨ ਦੀ ਉਮੀਦ

ਪੰਜਾਬ ਵਿੱਚ ਕਰੋੜਾਂ ਦੇ ਨਿਵੇਸ਼ ਦਾ ਐਲਾਨ : ਰੋਜ਼ਗਾਰ ਦੇ ਨਵੇਂ ਮੌਕੇ ਬਣਨ ਦੀ ਉਮੀਦ

ਚੰਡੀਗੜ੍ਹ, 14 ਮਾਰਚ : ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕਰਨ ਵੱਲ ਇੱਕ ਹੋਰ ਕਦਮ ਚੁੱਕਦੇ ਹੋਏ ਬ੍ਰਿਟੇਨ ਅਧਾਰਿਤ ਕੰਪਨੀ “3 ਐਸੋਸੀਏਟਸ” ਨੇ ਪੰਜਾਬ ਵਿੱਚ 1,407 ਕਰੋੜ ਰੁਪਏ ਦੇ ਨਿਵੇਸ਼ ਦੀ ਘੋਸ਼ਣਾ ਕੀਤੀ ਹੈ। ਇਹ ਐਲਾਨ ਪੰਜਾਬ ਵਿੱਚ ਕਰਵਾਏ ਗਏ ਨਿਵੇਸ਼ ਸੰਮੇਲਨ ਦੌਰਾਨ ਕੀਤਾ ਗਿਆ। ਇਹ ਘੋਸ਼ਣਾ ਕੰਪਨੀ ਦੇ ਮੁਖੀ ਜਸਦੇਵ ਸੱਗਰ ਵੱਲੋਂ ਐਸ.ਏ.ਐਸ. ਨਗਰ ਵਿਖੇ ਪਲਕਸ਼ਾ ਯੂਨੀਵਰਸਿਟੀ ਵਿੱਚ ਕਰਵਾਏ ਗਏ ਇੱਕ ਮਹੱਤਵਪੂਰਨ ਵਿਚਾਰ ਸੈਸ਼ਨ ਦੌਰਾਨ ਕੀਤੀ ਗਈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹੇ।

ਜਾਣਕਾਰੀ ਅਨੁਸਾਰ ਸਮਾਗਮ ਵਿਚ ਦੱਸਿਆ ਗਿਆ ਹੈ ਕਿ ਇਸ ਯੋਜਨਾ ਦੀ ਕੁੱਲ ਵਿਕਾਸ ਮੁੱਲ ਲਗਭਗ 4,700 ਕਰੋੜ ਰੁਪਏ ਅੰਕਿਆ ਗਿਆ ਹੈ। ਇਸ ਨਿਵੇਸ਼ ਨਾਲ ਸੂਬੇ ਵਿੱਚ ਵੱਡੇ ਪੱਧਰ ’ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ ਅਤੇ ਗਿਆਨ ਅਧਾਰਿਤ ਅਤੇ ਤਕਨੀਕੀ ਖੇਤਰਾਂ ਵਿੱਚ ਪੰਜਾਬ ਦੀ ਤਰੱਕੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਉਦਯੋਗ ਅਤੇ ਵਪਾਰ ਮੰਤਰੀ ਸੰਜੀਵ ਅਰੋੜਾ ਨੇ ਇਸ ਮੌਕੇ ਕੰਪਨੀ ਦੇ ਪ੍ਰਬੰਧਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ਕਾਂ ਲਈ ਸੁਖਾਵਾਂ ਮਾਹੌਲ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਾਫ ਨੀਤੀਆਂ ਅਤੇ ਸੁਚੱਜੇ ਪ੍ਰਸ਼ਾਸਨ ਰਾਹੀਂ ਨਵੇਂ ਨਿਵੇਸ਼ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਖੁਰਾਕ ਸੰਸਕਰਨ ਅਤੇ ਆਧੁਨਿਕ ਉਦਯੋਗਿਕ ਨਿਰਮਾਣ ਵਰਗੇ ਖੇਤਰਾਂ ਵਿੱਚ ਭਵਿੱਖ ਵਿੱਚ ਹੋਰ ਸਾਂਝ ਬਣ ਸਕਦੀ ਹੈ। ਨਾਲ ਹੀ ਉਨ੍ਹਾਂ ਬ੍ਰਿਟੇਨ ਦੀਆਂ ਪ੍ਰਸਿੱਧ ਸਿੱਖਿਆ ਸੰਸਥਾਵਾਂ ਨਾਲ ਸਿੱਖਿਆ ਅਤੇ ਅਧਿਐਨ ਦੇ ਖੇਤਰ ਵਿੱਚ ਸਾਂਝ ਮਜ਼ਬੂਤ ਕਰਨ ਦੀ ਗੱਲ ਵੀ ਉੱਭਾਰੀ।

Scroll to Top