Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 1:13 am

+91 90915 01313 , +91 90916 01313

punjabbanni@gmail.com
punjabbani@yahoo.com

ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ, ਸ਼ਿਕਾਇਤਾਂ ਲਈ ਨੰਬਰ ਜਾਰੀ

ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ, ਸ਼ਿਕਾਇਤਾਂ ਲਈ ਨੰਬਰ ਜਾਰੀ

ਜਲੰਧਰ, 14 ਮਾਰਚ : ਜਲੰਧਰ ਜ਼ਿਲ੍ਹੇ ਵਿੱਚ ਰਸੋਈ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਵੇਂ ਪ੍ਰਬੰਧ ਲਾਗੂ ਕਰਦੇ ਹੋਏ ਅਧਿਕਾਰੀਆਂ ਦੀ ਇਕ ਖ਼ਾਸ ਕਮੇਟੀ ਬਣਾਈ ਹੈ ਜੋ ਸਥਿਤੀ ‘ਤੇ ਨਜ਼ਰ ਰੱਖੇਗੀ।

ਪ੍ਰਸ਼ਾਸਨ ਵੱਲੋਂ ਗੈਸ ਏਜੰਸੀਆਂ ਦੀ ਜਾਂਚ ਲਈ ਵੱਖ-ਵੱਖ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਗੈਰਕਾਨੂੰਨੀ ਤਰੀਕੇ ਨਾਲ ਸਿਲੰਡਰਾਂ ਦੀ ਵਿਕਰੀ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਲੋਕਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਇੱਕ ਵਟਸਐਪ ਸਹਾਇਤਾ ਨੰਬਰ 9646222555 ਵੀ ਜਾਰੀ ਕੀਤਾ ਗਿਆ ਹੈ, ਜਿਸ ‘ਤੇ ਕੋਈ ਵੀ ਵਿਅਕਤੀ ਕਾਲਾਬਾਜ਼ਾਰੀ ਬਾਰੇ ਜਾਣਕਾਰੀ ਦੇ ਸਕਦਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਮੁਹਿੰਮ ਲਈ ਖ਼ਾਸ ਤੌਰ ‘ਤੇ ਕਰਮਚਾਰੀ ਤਾਇਨਾਤ ਕੀਤੇ ਜਾ ਰਹੇ ਹਨ ਅਤੇ ਵਟਸਐਪ ਰਾਹੀਂ ਮਿਲਣ ਵਾਲੀ ਹਰ ਜਾਣਕਾਰੀ ਦੀ ਤੁਰੰਤ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਾਪਤ ਸ਼ਿਕਾਇਤਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਹੇਠ ਬਣੀ ਕਮੇਟੀ ਕੋਲ ਵੀ ਭੇਜਿਆ ਜਾਵੇਗਾ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਥਾਂ ਰਸੋਈ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਇਹ ਜਾਣਕਾਰੀ ਸਹਾਇਤਾ ਨੰਬਰ ‘ਤੇ ਭੇਜਣ, ਤਾਂ ਜੋ ਪ੍ਰਸ਼ਾਸਨ ਵੱਲੋਂ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

ਕਾਲਾਬਾਜ਼ਾਰੀ ਰੋਕਣ ਲਈ ਇਹ ਕਦਮ ਚੁੱਕੇ ਗਏ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਸ ਸਿਲੰਡਰਾਂ ਦੀ ਗੈਰਕਾਨੂੰਨੀ ਵਿਕਰੀ ‘ਤੇ ਰੋਕ ਲਗਾਉਣ ਲਈ ਅਧਿਕਾਰੀਆਂ ਦੀ ਖ਼ਾਸ ਕਮੇਟੀ ਬਣਾਈ ਗਈ ਹੈ। ਗੈਸ ਏਜੰਸੀਆਂ ਦੀ ਨਿਗਰਾਨੀ ਲਈ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਲੋਕਾਂ ਤੋਂ ਜਾਣਕਾਰੀ ਪ੍ਰਾਪਤ ਕਰਨ ਲਈ ਵਟਸਐਪ ਸਹਾਇਤਾ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਮਿਲਣ ਵਾਲੀ ਹਰ ਸ਼ਿਕਾਇਤ ‘ਤੇ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

 

Advertisement
Advertisement
Advertisement
Advertisement
Scroll to Top