Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 3:54 am

+91 90915 01313 , +91 90916 01313

punjabbanni@gmail.com
punjabbani@yahoo.com

ਨੇਪਾਲ ‘ਚ ਦਰਦਨਾਕ ਸੜਕ ਹਾਦਸਾ, ਭਾਰਤੀ ਸ਼ਰਧਾਲੂਆਂ ਦੀ ਹੋਈ ਮੌਤ

ਨੇਪਾਲ ‘ਚ ਦਰਦਨਾਕ ਸੜਕ ਹਾਦਸਾ, ਭਾਰਤੀ ਸ਼ਰਧਾਲੂਆਂ ਦੀ ਹੋਈ ਮੌਤ

ਕਾਠਮੰਡੂ, 16 ਮਾਰਚ : ਪੜੋਸੀ ਦੇਸ਼ ਨੇਪਾਲ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਸੱਤ ਭਾਰਤੀ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸ਼ਰਧਾਲੂ ਧਾਰਮਿਕ ਸਥਾਨ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ।

ਪੁਲਿਸ ਮੁਤਾਬਕ ਇਹ ਘਟਨਾ ਗੋਰਖਾ ਜ਼ਿਲ੍ਹੇ ਦੇ ਸ਼ਹੀਦ ਲਖਨ ਪੇਂਡੂ ਨਗਰ ਪਾਲਿਕਾ ਇਲਾਕੇ ਦੇ ਨੇੜੇ ਵਾਪਰੀ। ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਮਾਈਕ੍ਰੋਬੱਸ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਤੋਂ ਲਗਭਗ 200 ਮੀਟਰ ਹੇਠਾਂ ਖੱਡ ਵਿੱਚ ਡਿੱਗ ਪਈ।

ਦੱਸਿਆ ਜਾ ਰਿਹਾ ਹੈ ਕਿ ਵਾਹਨ ਵਿੱਚ ਕੁੱਲ 14 ਯਾਤਰੀ ਸਵਾਰ ਸਨ। ਹਾਦਸੇ ਵਿੱਚ ਸੱਤ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬਾਕੀ ਜ਼ਖਮੀ ਯਾਤਰੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮਨੋਕਾਮਨਾ ਮੰਦਰ ਯਾਤਰਾ ਦੌਰਾਨ ਵਾਪਰਿਆ ਹਾਦਸਾ

ਗੋਰਖਾ ਜ਼ਿਲ੍ਹੇ ਵਿੱਚ ਸਥਿਤ ਨੇਪਾਲ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਵਿੱਚੋਂ ਇੱਕ ਹੈ, ਜਿੱਥੇ ਭਾਰਤ ਸਮੇਤ ਕਈ ਦੇਸ਼ਾਂ ਤੋਂ ਸ਼ਰਧਾਲੂ ਦਰਸ਼ਨ ਲਈ ਪਹੁੰਚਦੇ ਹਨ। ਹਰ ਸਾਲ ਹਜ਼ਾਰਾਂ ਯਾਤਰੀ ਇੱਥੇ ਆਉਂਦੇ ਹਨ, ਪਰ ਪਹਾੜੀ ਸੜਕਾਂ ਹੋਣ ਕਰਕੇ ਕਈ ਵਾਰ ਯਾਤਰਾ ਦੌਰਾਨ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ।

Scroll to Top