Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:01 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਵ ਸਿਹਤ ਦਿਵਸ ਮੌਕੇ ਤੰਦਰੁਸਤੀ ਅਤੇ ਕੁਦਰਤ ਨਾਲ ਜੁੜਨ ਦਾ ਸੰਦੇਸ਼ — ਮੇਅਰ ਕੁੰਦਨ ਗੋਗੀਆ

ਵਿਸ਼ਵ ਸਿਹਤ ਦਿਵਸ ਮੌਕੇ ਤੰਦਰੁਸਤੀ ਅਤੇ ਕੁਦਰਤ ਨਾਲ ਜੁੜਨ ਦਾ ਸੰਦੇਸ਼ — ਮੇਅਰ ਕੁੰਦਨ ਗੋਗੀਆ

ਪਟਿਆਲਾ 8 ਅਪ੍ਰੈਲ  — ਵਿਸ਼ਵ ਸਿਹਤ ਦਿਵਸ ਮੌਕੇ ਗਿਆਨ ਜਯੋਤੀ ਐਜੂਕੇਸ਼ਨ ਸੋਸਾਇਟੀ (ਰਜਿ.) ਪਟਿਆਲਾ ਵੱਲੋਂ ਉਪਕਾਰ ਸਿੰਘ ਦੀ ਅਗਵਾਈ ਹੇਠ ਨਹਿਰੂ ਪਾਰਕ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮੋਰਨਿੰਗ ਕਲੱਬ ਅਤੇ ਸੈਰ ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਪ੍ਰੋਗਰਾਮ ਦੀ ਪ੍ਰਧਾਨਗੀ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਨੇ ਕੀਤੀ, ਜਦਕਿ ਦੇਵ ਰਾਜ ਨੇ ਸਮਾਗਮ ਦੀ ਅਗਵਾਈ ਕੀਤੀ ਅਤੇ ਲਖਵਿੰਦਰ ਸਿੰਘ ਲੱਖਾ (ਸਾਬਕਾ ਡਿਪਟੀ ਡਾਇਰੈਕਟਰ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਮੋਰਨਿੰਗ ਕਲੱਬ ਵੱਲੋਂ ਮੁੱਖ ਮਹਿਮਾਨ ਦਾ ਸਨਮਾਨ ਬੂਕੇ ਭੇਂਟ ਕਰਕੇ ਕੀਤਾ ਗਿਆ।
ਮੇਅਰ ਕੁੰਦਨ ਗੋਗੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਚੰਗੀ ਸਿਹਤ ਲਈ ਸਵੇਰੇ ਦੀ ਸੈਰ, ਯੋਗ ਅਤੇ ਕੁਦਰਤ ਨਾਲ ਜੁੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਾਹ ’ਤੇ ਨੰਗੇ ਪੈਰ ਤੁਰਨ, ਨਿਯਮਿਤ ਵਿਆਯਾਮ ਕਰਨ ਅਤੇ ਸਰੀਰਕ, ਮਾਨਸਿਕ ਤੇ ਸਮਾਜਿਕ ਸੰਤੁਲਨ ਬਣਾਈ ਰੱਖਣ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣ।
ਉਪਕਾਰ ਸਿੰਘ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਦੀਆਂ ਰਿਪੋਰਟਾਂ ਅਨੁਸਾਰ ਵੱਡੀ ਗਿਣਤੀ ਵਿੱਚ ਲੋਕ ਕਿਸੇ ਨਾ ਕਿਸੇ ਬਿਮਾਰੀ ਨਾਲ ਪੀੜਤ ਹਨ। ਉਨ੍ਹਾਂ ਚਿੰਤਾ ਜਤਾਈ ਕਿ ਬੱਚਿਆਂ ਅਤੇ ਨੌਜਵਾਨਾਂ ਵਿੱਚ ਵੀ ਬਿਮਾਰੀਆਂ ਵਧ ਰਹੀਆਂ ਹਨ ਅਤੇ ਅਨੀਮੀਆ ਵਰਗੀਆਂ ਸਮੱਸਿਆਵਾਂ ਖਾਸ ਕਰਕੇ ਔਰਤਾਂ ਵਿੱਚ ਜ਼ਿਆਦਾ ਪਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵੱਧ ਰਹੀਆਂ ਬਿਮਾਰੀਆਂ ਅਤੇ ਹਾਦਸਿਆਂ ਦੇ ਅੰਕੜੇ ਸਾਨੂੰ ਸਿਹਤ ਪ੍ਰਤੀ ਹੋਰ ਜਾਗਰੂਕ ਹੋਣ ਦੀ ਲੋੜ ਦਰਸਾਉਂਦੇ ਹਨ।
ਦੇਵ ਰਾਜ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਉਹੀ ਵਿਅਕਤੀ ਸੱਚਮੁੱਚ ਸਿਹਤਮੰਦ ਹੈ ਜੋ ਨਿਯਮਿਤ ਸੈਰ ਅਤੇ ਯੋਗ ਕਰਦਾ ਹੈ। ਲਖਵਿੰਦਰ ਸਿੰਘ ਲੱਖਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅਸਲ ਖੁਸ਼ਹਾਲੀ ਉਸੇ ਨੂੰ ਮਿਲਦੀ ਹੈ ਜਿਸਦਾ ਸਰੀਰਕ, ਮਾਨਸਿਕ, ਸਮਾਜਿਕ ਅਤੇ ਪਰਿਵਾਰਕ ਜੀਵਨ ਸੰਤੁਲਿਤ ਹੋਵੇ ਅਤੇ ਜਿਸ ਨੂੰ ਮਨ ਦੀ ਸ਼ਾਂਤੀ ਅਤੇ ਸੰਤੁਸ਼ਟੀ ਪ੍ਰਾਪਤ ਹੋਵੇ।
ਇਸ ਮੌਕੇ ਰਾਜ ਕੁਮਾਰ, ਦੀਪਕ ਕਪੂਰ, ਟੋਨੀ, ਸੋਢੀ ਅਤੇ ਹੋਰ ਸੈਰ ਪ੍ਰੇਮੀ ਵੀ ਮੌਜੂਦ ਰਹੇ। ਅਖੀਰ ਵਿੱਚ ਬੇਦੀ ਸਾਹਿਬ ਵੱਲੋਂ ਸਾਰੇ ਹਾਜ਼ਰੀਨਾਂ ਦਾ ਧੰਨਵਾਦ ਕੀਤਾ ਗਿਆ।
Advertisement
Advertisement
Advertisement
Advertisement
Scroll to Top