Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 11:36 am

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਘਟਾਉਣ ਦੀ ਪਹਿਲ ਲਈ ਮਿਲਿਆ ਸਕੌਚ ਸਿਲਵਰ ਐਵਾਰਡ-2025

ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਘਟਾਉਣ ਦੀ ਪਹਿਲ ਲਈ ਮਿਲਿਆ ਸਕੌਚ ਸਿਲਵਰ ਐਵਾਰਡ-2025

ਪਟਿਆਲਾ, 9 ਅਪ੍ਰੈਲ : ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ-ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਐਵਾਰਡ ਬੀਤੇ ਦਿਨੀ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿੱਚ ਹੋਏ 107ਵੇਂ ਸਕੋਚ ਸਮਿੱਟ ‘ਗਵਰਨੈਂਸ ਟ੍ਰਾਂਸਫਾਰਮਡ’ ਦੌਰਾਨ ਪ੍ਰਦਾਨ ਕੀਤਾ ਗਿਆ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇਸ ਪ੍ਰਾਪਤੀ ਬਾਰੇ ਦੱਸਦਿਆਂ ਬੋਰਡ ਦੇ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ, “ਬੋਰਡ ਨੂੰ ਮਿਲੀ ਇਸ ਰਾਸ਼ਟਰੀ ਮਾਨਤਾ ਨਾਲ ਸਾਡਾ ਬੋਰਡ ਮਾਣ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਇੱਕ ਗੰਭੀਰ ਵਾਤਾਵਰਣ ਚੁਣੌਤੀ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਜੀਰੋ ਸਟੱਬਲ ਬਰਨਿੰਗ ਦੇ ਟੀਚੇ ਦੀ ਪ੍ਰਾਪਤੀ ਨੂੰ ਜਾਰੀ ਰੱਖਦਿਆਂ ਭਵਿੱਖ ਵਿੱਚ ਪਰਾਲੀ ਸਾੜਨ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਯੋਜਨਾਬੱਧ ਕਦਮ ਚੁੱਕ ਰਿਹਾ ਹੈ।”

ਰੀਨਾ ਗੁਪਤਾ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿੱਚ, ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਹੁ-ਵਿਭਾਗੀ ਕੋਸ਼ਿਸ਼ਾਂ ਰਾਹੀਂ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਵਿੱਚ ਰੀਅਲ-ਟਾਈਮ ਮਾਨੀਟਰਿੰਗ ਅਤੇ ਲਾਗੂਕਰਨ ਦੇ ਨਾਲ-ਨਾਲ ਲੰਬੇ ਸਮੇਂ ਦੇ ਢਾਂਚਾਗਤ ਕਦਮ ਸ਼ਾਮਲ ਹਨ, ਜਿਵੇਂ ਕਿ ਸੀ ਆਰ ਐਮ ਮਸ਼ੀਨਰੀ ਦੀ ਵੱਡੇ ਪੱਧਰ ‘ਤੇ ਤੈਨਾਤੀ, ਕਸਟਮ ਹਾਇਰਿੰਗ ਸੈਂਟਰਾਂ ਦੀ ਮਜ਼ਬੂਤੀ, ਅਤੇ ਝੋਨੇ ਦੀ ਪਰਾਲੀ ਦੇ ਬਾਹਰੀ ਉਪਯੋਗ ਵਿੱਚ ਵਾਧਾ-ਜੋ 8.8 ਲੱਖ ਟਨ ਤੋਂ ਵੱਧ ਕੇ 40 ਲੱਖ ਟਨ ਸਾਲਾਨਾ ਹੋ ਗਿਆ ਹੈ।

ਜਿਕਰਯੋਗ ਹੈ ਕਿ ਸਕੌਚ ਐਵਾਰਡ ਇੱਕ ਕਠਿਨ ਮੁਲਾਂਕਣ ਪ੍ਰਕਿਰਿਆ ਰਾਹੀਂ ਦਿੱਤਾ ਜਾਂਦਾ ਹੈ, ਜਿਸ ਵਿੱਚ ਪੇਸ਼ਕਾਰੀ, ਪੇਸ਼ੇਵਰ ਮੁਹਾਰਤ ਜਿੳਰੀ ਅਤੇ ਜਨਤਕ ਵੋਟਿੰਗ ਸ਼ਾਮਲ ਹੁੰਦੀ ਹੈ।

Scroll to Top