Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 10:46 am

+91 90915 01313 , +91 90916 01313

punjabbanni@gmail.com
punjabbani@yahoo.com

ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਵੱਲੋਂ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪੁਆਏ 

ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਵੱਲੋਂ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪੁਆਏ 

ਰਾਜਪੁਰਾ, 12 ਅਪ੍ਰੈਲ : ਇਥੋਂ ਨੇੜਲੇ ਪਿੰਡ ਖਾਨਪੁਰ ਗੰਡਿਆ (ਰੇਲੂ) ਦੇ ਗੁਰਦੁਆਰਾ ਸਾਹਿਬ ਵਿਖੇ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਭਿੰਦਾ ਵੱਲੋਂ ਪੰਚਾਇਤ ਸੰਮਤੀ ਸੰਭੂ ਕਲਾਂ ਦਾ ਵਾਈਸ ਚੇਅਰਮੈਨ ਬਣਾਏ ਜਾਣ ਦੀ ਖੁਸ਼ੀ ਦੇ ਵਿੱਚ ਪਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਹਲਕਾ ਘਨੋਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਸ਼ਿਰਕਤ ਕੀਤੀ।

ਇਸ ਮੌਕੇ ਸ੍ਰੀ ਸੁਖਮਨੀ ਪਾਠ ਸਾਹਿਬ ਦੇ ਭੋਗ ਸਮਾਗਮ ਉਪਰੰਤ ਵਿਧਾਇਕ ਗੁਰਲਾਲ ਘਨੌਰ ਵੱਲੋਂ  ਗੁਰੂ ਮਹਾਰਾਜ ਅੱਗੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਦੇ ਸੁਨਹਿਰੇ ਭਵਿੱਖ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਹਨਾਂ ਨੂੰ ਪੂਰਨ ਵਿਸ਼ਵਾਸ਼ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਮੈਂ ਹਲਕਾ ਘਨੌਰ ਦੀ ਨੁਹਾਰ ਬਦਲਣ ਅਤੇ ਆਪਣੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹਾਂ। ਇਸੇ ਤਰ੍ਹਾਂ ਬਲਾਕ ਸੰਮਤੀ ਸ਼ੰਭੂ ਕਲਾ ਅਧੀਨ ਪੈਂਦੇ ਪਿੰਡਾਂ ਦੇ ਵਿੱਚ ਵਿਕਾਸ ਕਾਰਜਾਂ ਪੱਖੋਂ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਵਿਧਾਇਕ ਗੁਰਲਾਲ ਘਨੌਰ ਵੱਲੋਂ ਇਲਾਕੇ ਦੇ ਵਿਕਾਸ ਨੂੰ ਗਤੀ ਦਿੰਦਿਆਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ  2.5 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ-ਭੋਗਲਾ-ਖਾਨਪੁਰ ਭੋਗਲਾ ਤੋਂ ਸੁਹਰੋਂ ਤੱਕ ਦੀ ਸੜਕ ਦੇ ਨਵੀਨੀਕਰਨ ਦਾ ਕੰਮ ਵਿਸਾਖੀ ਤੋਂ ਤੁਰੰਤ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ। ਉਹਨਾਂ ਵੱਲੋਂ ਭੁਪਿੰਦਰ ਸਿੰਘ ਭਿੰਦਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਬਲਾਕ ਸੰਮਤੀ ਸ਼ੰਭੂ ਕਲਾ ਅਧੀਨ ਪੈਂਦੇ 92 ਪਿੰਡਾਂ ਦੇ ਵਿਕਾਸ ਕਾਰਜ ਵਾਈਸ ਚੇਅਰਮੈਨ ਦੇ ਹਸਤਾਖਰਾਂ ਦੇ ਤਹਿਤ ਉਹਨਾਂ ਦੀ ਅਗਵਾਈ ਦੇ ਵਿੱਚ ਮੁਕੰਮਲ ਕਰਵਾਏ ਜਾਣਗੇ।

ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ, ਉਹਨਾਂ ਦੇ ਪਰਿਵਾਰਿਕ ਮੈਂਬਰ, ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਬਲਾਕ ਸੰਮਤੀ ਮੈਂਬਰਾਂ ਦਾ ਸਿਰੋਂਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਵੱਲੋਂ ਹਲਕਾ ਘਨੋਰ ਵਿਧਾਇਕ ਗੁਰਲਾਲ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਅੱਜ ਦੇ ਇਸ ਧਾਰਮਿਕ ਸਮਾਗਮ ਦੇ ਵਿੱਚ ਸ਼ਿਰਕਤ ਕਰਨ ਵਾਲੇ ਰਾਜਨੀਤਿਕ ਆਗੂਆਂ ਹੋਰਨਾ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮਾਜ ਸੇਵੀ ਰਣਜੋਧ ਸਿੰਘ ਜੋਧਾ, ਭਾਜਪਾ ਪੰਜਾਬ ਦੇ ਮੁੱਖ ਬੁਲਾਰੇ ਜਰਨੈਲ ਸਿੰਘ ਹੈਪੀ ਕੰਬੋਜ,  ਵੱਖ ਵੱਖ ਪਿੰਡਾਂ ਦੇ ਸਰਪੰਚ ਪੰਚ ਅਤੇ ਪਿੰਡ ਖਾਨਪੁਰ ਗੰਡਿਆਂ ਵਾਸੀਆਂ ਨੇ ਹਾਜ਼ਰੀ ਲਗਵਾਈ।

Scroll to Top