Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 10:04 pm

+91 90915 01313 , +91 90916 01313

punjabbanni@gmail.com
punjabbani@yahoo.com

ਜਨਗਣਨਾ-2027 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਵਰਕਸ਼ਾਪ ਜਾਰੀ

ਜਨਗਣਨਾ-2027 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਵਰਕਸ਼ਾਪ ਜਾਰੀ

ਪਟਿਆਲਾ, 27 ਅਪ੍ਰੈਲ 2026 : ਜਿਲ੍ਹਾ ਪਟਿਆਲਾ ਵਿੱਚ ਜਨਗਣਨਾ-2027 ਦੇ ਸਫਲ ਆਯੋਜਨ ਲਈ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਪ੍ਰਕਿਰਿਆ ਜਾਰੀ ਹੈ। ਇਹ ਟ੍ਰੇਨਿੰਗ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ)-ਕਮ-ਜਿਲ੍ਹਾ ਸੈਸੰਜ ਅਫਸਰ ਸ੍ਰੀ ਦਮਨਜੀਤ ਸਿੰਘ ਮਾਨ ਦੀ ਦੇਖ-ਰੇਖ ਹੇਠ ਕਰਵਾਈ ਜਾ ਰਹੀ ਹੈ।

ਜਿਲ੍ਹੇ ਦੀਆਂ 6 ਤਹਿਸੀਲਾਂ ਪਟਿਆਲਾ, ਰਾਜਪੁਰਾ, ਪਾਤੜ੍ਹਾ, ਸਮਾਣਾ, ਨਾਭਾ ਅਤੇ ਦੁੱਧਨ ਸਾਧਾ ਅਤੇ 9 ਨਗਰ ਕੌਂਸਲਾਂ/ਨਗਰ ਪੰਚਾਇਤਾਂ ਵਿੱਚ 20 ਅਪ੍ਰੈਲ 2026 ਤੋਂ 6 ਮਈ 2026 ਤੱਕ ਵੱਖ-ਵੱਖ ਸਥਾਨਾਂ ‘ਤੇ ਟ੍ਰੇਨਿੰਗ ਵਰਕਸ਼ਾਪਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਜਿਲ੍ਹਾ ਪਟਿਆਲਾ ਵਿੱਚ ਲਗਭਗ 3363 ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਦੇ ਕੰਮ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪ੍ਰਸ਼ਿਕਸ਼ਿਤ ਕਰਨ ਲਈ 48 ਫੀਲਡ ਟ੍ਰੇਨਰ ਨਿਯੁਕਤ ਕੀਤੇ ਗਏ ਹਨ, ਜੋ ਚਾਰਜ ਪੱਧਰ ‘ਤੇ ਜਾ ਕੇ ਟ੍ਰੇਨਿੰਗ ਦੇ ਰਹੇ ਹਨ। ਟ੍ਰੇਨਿੰਗ ਲਈ 50-50 ਦੇ ਬੈਚ ਬਣਾਏ ਗਏ ਹਨ ਅਤੇ ਹਰ ਬੈਚ ਨੂੰ 2 ਫੀਲਡ ਟ੍ਰੇਨਰਾਂ ਵੱਲੋਂ ਤਿੰਨ ਦਿਨਾਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਟ੍ਰੇਨਿੰਗ ਦੌਰਾਨ ਫੀਲਡ ਟ੍ਰੇਨਰਾਂ ਵੱਲੋਂ ਦੱਸਿਆ ਗਿਆ ਕਿ ਇਸ ਵਾਰ ਜਨਗਣਨਾ ਪਹਿਲੀ ਵਾਰ ਡਿਜੀਟਲ ਮੋਡ ਵਿੱਚ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ‘ਸੈਲਫ ਇਨੁਮੀਰੇਸ਼ਨ’ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਗਈ ਹੈ, ਜਿਸ ਅਧੀਨ ਨਾਗਰਿਕ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਪਣੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ।

ਇਸ ਤੋਂ ਬਾਅਦ ਜਨਗਣਨਾ ਦਾ ਪਹਿਲਾ ਚਰਣ (ਹਾਊਸ ਲਿਸਟਿੰਗ) 15 ਮਈ 2026 ਤੋਂ 13 ਜੂਨ 2026 ਤੱਕ ਚੱਲੇਗਾ, ਜਿਸ ਦੌਰਾਨ ਗਿਣਤੀਕਾਰ ਘਰ-ਘਰ ਜਾ ਕੇ 33 ਪ੍ਰਸ਼ਨਾਂ ਰਾਹੀਂ ਜਾਣਕਾਰੀ ਇਕੱਠੀ ਕਰਨਗੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਦਮਨਜੀਤ ਸਿੰਘ ਮਾਨ ਨੇ ਜਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ਜਨਗਣਨਾ-2027 ਦੇ ਇਸ ਮਹੱਤਵਪੂਰਨ ਕਾਰਜ ਵਿੱਚ ਪੂਰਾ ਸਹਿਯੋਗ ਦੇਣ।

Advertisement
Advertisement
Advertisement
Advertisement
Scroll to Top