Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:33 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਦੇ ਇੰਡੀਆਨਾ ‘ਚ ਪੰਜਾਬੀ ਡਰਾਈਵਰਾਂ ‘ਤੇ ਸਖ਼ਤ ਕਾਰਵਾਈ, ਕਈਆਂ ਦੇ ਲਾਇਸੈਂਸ ਰੱਦ

ਅਮਰੀਕਾ ਦੇ ਇੰਡੀਆਨਾ ‘ਚ ਪੰਜਾਬੀ ਡਰਾਈਵਰਾਂ ‘ਤੇ ਸਖ਼ਤ ਕਾਰਵਾਈ, ਕਈਆਂ ਦੇ ਲਾਇਸੈਂਸ ਰੱਦ

ਦਿੱਲੀ, 4 ਅਪ੍ਰੈਲ 2026 : ਅਮਰੀਕਾ ਦੇ ਇੰਡੀਆਨਾ ਰਾਜ ਵਿੱਚ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਟਰੱਕ ਡਰਾਈਵਰਾਂ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਕਦਮ ਦੇ ਤਹਿਤ ਕਰੀਬ 1,700 ਦੇ ਕਰੀਬ ਡਰਾਈਵਰਾਂ ਦੇ ਕਮਰਸ਼ੀਅਲ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਪੰਜਾਬੀ ਭਾਈਚਾਰੇ ਨਾਲ ਸੰਬੰਧਿਤ ਹੈ।

ਰਾਜ ਦੇ ਗਵਰਨਰ ਮਾਈਕ ਬ੍ਰਾਊਨ ਵੱਲੋਂ ਮਾਰਚ 2026 ਵਿੱਚ ਹਾਊਸ ਐਨਰੋਲਡ ਐਕਟ 1200 ਨੂੰ ਮਨਜ਼ੂਰੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਇੰਡੀਆਨਾ ਬਿਊਰੋ ਆਫ ਮੋਟਰ ਵਾਹਨਜ਼ ਨੇ 16 ਮਾਰਚ ਨੂੰ ਪ੍ਰਭਾਵਿਤ ਡਰਾਈਵਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਸਨ। ਨਵੇਂ ਨਿਯਮ ਅਨੁਸਾਰ, ਜਿਨ੍ਹਾਂ ਡਰਾਈਵਰਾਂ ਕੋਲ ਵੈਧ ਵੀਜ਼ਾ ਨਹੀਂ ਹੈ, ਉਹਨਾਂ ਦੇ ਗੈਰ-ਨਿਵਾਸੀ ਸੀਡੀਐਲ ਲਾਇਸੈਂਸ 1 ਅਪ੍ਰੈਲ ਤੋਂ ਆਪਣੇ ਆਪ ਅਮਾਨਯ ਹੋ ਗਏ ਹਨ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇੰਡੀਆਨਾ ਅਮਰੀਕਾ ਦਾ ਪਹਿਲਾ ਰਾਜ ਬਣ ਗਿਆ ਹੈ ਜਿਸਨੇ ਗੈਰ-ਕਾਨੂੰਨੀ ਪ੍ਰਵਾਸੀ ਟਰੱਕ ਡਰਾਈਵਰਾਂ ਖ਼ਿਲਾਫ਼ ਇਸ ਤਰ੍ਹਾਂ ਦੀ ਸਖ਼ਤ ਨੀਤੀ ਅਪਣਾਈ ਹੈ। ਸਰਕਾਰ ਦੇ ਅਨੁਸਾਰ, ਇਹ ਫੈਸਲਾ ਫਰਵਰੀ 2026 ਵਿੱਚ ਹੋਏ ਦੋ ਵੱਡੇ ਸੜਕ ਹਾਦਸਿਆਂ ਤੋਂ ਬਾਅਦ ਲਿਆ ਗਿਆ, ਜਿਨ੍ਹਾਂ ਵਿੱਚ ਇੱਕ ਮਾਮਲੇ ਵਿੱਚ ਸੁਖਦੀਪ ਸਿੰਘ ਦੇ ਟਰੱਕ ਨਾਲ ਟਕਰ ਹੋਣ ਕਾਰਨ 64 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ।

Advertisement
Advertisement
Advertisement
Advertisement
Scroll to Top