Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 1:38 pm

+91 90915 01313 , +91 90916 01313

punjabbanni@gmail.com
punjabbani@yahoo.com

ਇਗਨੂੰ ਦਾਖਲਿਆਂ ਲਈ ਵਿਦਿਆਰਥੀਆਂ ਨੂੰ ਵੱਡੀ ਰਾਹਤ, ਆਖਰੀ ਮਿਤੀ 10 ਅਪ੍ਰੈਲ ਤੱਕ ਵਧਾਈ

ਇਗਨੂੰ ਦਾਖਲਿਆਂ ਲਈ ਵਿਦਿਆਰਥੀਆਂ ਨੂੰ ਵੱਡੀ ਰਾਹਤ, ਆਖਰੀ ਮਿਤੀ 10 ਅਪ੍ਰੈਲ ਤੱਕ ਵਧਾਈ

ਚੰਡੀਗੜ, 4 ਅਪ੍ਰੈਲ 2026 : ਉੱਚ ਸਿੱਖਿਆ ਪ੍ਰਾਪਤ ਕਰਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਲਈ ਇਗਨੂ ਵੱਲੋਂ ਵੱਡੀ ਰਾਹਤ ਦਾ ਐਲਾਨ ਕੀਤਾ ਗਿਆ ਹੈ। ਜਨਵਰੀ 2026 ਸੈਸ਼ਨ ਲਈ ਦਾਖਲਾ ਲੈਣ ਦੀ ਆਖਰੀ ਮਿਤੀ ਨੂੰ ਹੁਣ ਵਧਾ ਕੇ 10 ਅਪ੍ਰੈਲ 2026 ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤਰੀ ਨਿਰਦੇਸ਼ਕ ਡਾ. ਧਰਮਪਾਲ ਨੇ ਕਿਹਾ ਕਿ ਇਹ ਫੈਸਲਾ ਉਹਨਾਂ ਵਿਦਿਆਰਥੀਆਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ ਜੋ ਕਿਸੇ ਕਾਰਨ ਕਰਕੇ ਹਜੇ ਤੱਕ ਕਿਸੇ ਸਿੱਖਿਆ ਸੰਸਥਾ ਵਿੱਚ ਦਾਖਲਾ ਨਹੀਂ ਲੈ ਸਕੇ। ਇਸ ਵਧੇ ਹੋਏ ਸਮੇਂ ਨਾਲ ਹੁਣ ਉਹਨਾਂ ਨੂੰ ਆਪਣੀ ਪੜਾਈ ਜਾਰੀ ਰੱਖਣ ਦਾ ਹੋਰ ਮੌਕਾ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸ ਵੇਲੇ ਇਗਨੂ ਵਿੱਚ ਅੰਡਰਗ੍ਰੈਜੁਏਟ, ਪੋਸਟ ਗ੍ਰੈਜੂਏਟ ਅਤੇ ਡਿਪਲੋਮਾ ਕੋਰਸਾਂ ਲਈ ਦਾਖਲਾ ਪ੍ਰਕਿਰਿਆ ਜਾਰੀ ਹੈ, ਜੋ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਨੂੰ ਨਵੀਂ ਦਿਸ਼ਾ ਦੇਣ ਅਤੇ ਖੁਦਮੁਖਤਿਆਰ ਬਣਨ ਵਿੱਚ ਸਹਾਇਕ ਹੈ।
ਡਾ. ਧਰਮਪਾਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਿਹੜੇ ਵਿਦਿਆਰਥੀ ਪਹਿਲਾਂ ਹੀ ਕਿਸੇ ਹੋਰ ਸੰਸਥਾ ਵਿੱਚ ਨਿਯਮਤ ਪੜਾਈ ਕਰ ਰਹੇ ਹਨ, ਉਹ ਵੀ ਇਗਨੂ ਦੇ ਜ਼ਰੀਏ ਵਾਧੂ ਡਿਗਰੀ ਜਾਂ ਡਿਪਲੋਮਾ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਦੇ ਕਰੀਅਰ ਦੇ ਮੌਕੇ ਹੋਰ ਵਿਸਤਾਰ ਪਾਉਣਗੇ।

Scroll to Top