Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:16 pm

+91 90915 01313 , +91 90916 01313

punjabbanni@gmail.com
punjabbani@yahoo.com

ਐਮਪੀ ਮੀਤ ਹੇਅਰ ਦਾ ਰਾਘਵ ਚੱਢਾ ‘ਤੇ ਤਿੱਖਾ ਹਮਲਾ, ਚੁੱਪੀ ਨੂੰ ਲੈ ਕੇ ਉਠਾਏ ਸਵਾਲ

ਐਮਪੀ ਮੀਤ ਹੇਅਰ ਦਾ ਰਾਘਵ ਚੱਢਾ ‘ਤੇ ਤਿੱਖਾ ਹਮਲਾ, ਚੁੱਪੀ ਨੂੰ ਲੈ ਕੇ ਉਠਾਏ ਸਵਾਲ

ਬਰਨਾਲਾ, 06 ਅਪ੍ਰੈਲ 2026 : ਪੰਜਾਬ ਦੀ ਰਾਜਨੀਤੀ ਵਿੱਚ ਉਸ ਵੇਲੇ ਗਰਮਾਹਟ ਆ ਗਈ ਜਦੋਂ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਹੀ ਪਾਰਟੀ ਦੇ ਆਗੂ ਰਾਘਵ ਚੱਢਾ ਦੇ ਰਵੱਈਏ ‘ਤੇ ਖੁੱਲ੍ਹ ਕੇ ਸਵਾਲ ਉਠਾਏ।

ਇਸ ਮੋਕੇ ਮੀਡੀਆ ਨਾਲ ਗੱਲਬਾਤ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਛੋਟੀ ਉਮਰ ‘ਚ ਵੱਡੀ ਪਛਾਣ ਦਿੱਤੀ ਅਤੇ ਉਨ੍ਹਾਂ ਨੂੰ ਪਾਰਟੀ ਦਾ ਮੁੱਖ ਚਿਹਰਾ ਬਣਾਇਆ ਪਰ ਹੁਣ ਜਦੋਂ ਪਾਰਟੀ ਮੁਸ਼ਕਲ ਦੌਰ ‘ਚ ਹੈ, ਤਦ ਉਨ੍ਹਾਂ ਵੱਲੋਂ ਕੋਈ ਸਹਿਯੋਗ ਜਾਂ ਪ੍ਰਤੀਕਿਰਿਆ ਸਾਹਮਣੇ ਨਹੀਂ ਆ ਰਹੀ।

ਉਨ੍ਹਾਂ ਹੈਰਾਨੀ ਜਤਾਈ ਕਿ ਜਦੋਂ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਰਿਹਾਅ ਹੋਏ ਅਤੇ ਪਾਰਟੀ ਵੱਲੋਂ ਖੁਸ਼ੀ ਮਨਾਈ ਗਈ, ਉਸ ਵੇਲੇ ਵੀ ਰਾਘਵ ਚੱਢਾ ਨੇ ਵਧਾਈ ਤੱਕ ਨਹੀਂ ਦਿੱਤੀ।

ਮੀਤ ਹੇਅਰ ਨੇ ਇਹ ਵੀ ਕਿਹਾ ਕਿ ਕਾਫੀ ਸਮੇਂ ਤੋਂ ਰਾਘਵ ਚੱਢਾ ਵੱਲੋਂ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਕੋਈ ਬਿਆਨ ਨਹੀਂ ਆਇਆ। ਉਨ੍ਹਾਂ ਦੇ ਮਤਾਬਕ, ਜਿਸ ਨੇ ਉਨ੍ਹਾਂ ਨੂੰ ਇਸ ਮਕਾਮ ਤੱਕ ਪਹੁੰਚਾਇਆ, ਉਸ ਪ੍ਰਤੀ ਅਜਿਹੀ ਚੁੱਪੀ ਦੇ ਕਾਰਨਾਂ ਨੂੰ ਲੋਕ ਬਖੂਬੀ ਸਮਝਦੇ ਹਨ ਅਤੇ ਜਨਤਾ ਸਭ ਕੁਝ ਦੇਖ ਰਹੀ ਹੈ।

Advertisement
Advertisement
Advertisement
Advertisement
Scroll to Top