Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:14 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਸਰਕਾਰ ਸਖ਼ਤ, ਰਾਖਵਾਂਕਰਨ ਨੀਤੀ ਦੀ ਪਾਲਣਾ ਲਈ ਰੋਸਟਰ ਰਜਿਸਟਰ ਲਾਜ਼ਮੀ

ਹਰਿਆਣਾ ਸਰਕਾਰ ਸਖ਼ਤ, ਰਾਖਵਾਂਕਰਨ ਨੀਤੀ ਦੀ ਪਾਲਣਾ ਲਈ ਰੋਸਟਰ ਰਜਿਸਟਰ ਲਾਜ਼ਮੀ

ਚੰਡੀਗੜ, 6 ਅਪ੍ਰੈਲ : ਅਨੁਸੂਚਿਤ ਜਾਤੀਆਂ ਲਈ ਰਾਖਵਾਂਕਰਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੇ ਮਕਸਦ ਨਾਲ ਹਰਿਆਣਾ ਸਰਕਾਰ ਨੇ ਸਾਰੇ ਪ੍ਰਸ਼ਾਸਨਿਕ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਖੇਤਰ ਦੇ ਸੰਸਥਾਨਾਂ ਨੂੰ ਸਮੂਹ ਏ ਅਤੇ ਬੀ ਅਸਾਮੀਆਂ ਲਈ ਰੋਸਟਰ ਰਜਿਸਟਰ ਤਿਆਰ ਕਰਨ ਅਤੇ ਅਪਡੇਟ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਇਸ ਮੌਕੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਸਾਰੇ ਸੰਬੰਧਿਤ ਵਿਭਾਗਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਰੋਸਟਰ ਰਜਿਸਟਰ ਸਹੀ ਅਤੇ ਨਵੀਨਤਮ ਰੱਖਣ ਦੇ ਨਾਲ-ਨਾਲ ਉਨ੍ਹਾਂ ਦੀ ਵਿਧੀਵਤ ਤਸਦੀਕ ਵੀ ਕਰਵਾਉਣ। ਇਹ ਤਸਦੀਕ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਦੁਆਰਾ ਕੀਤੀ ਜਾਵੇਗੀ।

ਸਰਕਾਰੀ ਹੁਕਮਾਂ ‘ਚ ਇਹ ਵੀ ਦਰਸਾਇਆ ਗਿਆ ਹੈ ਕਿ 7 ਅਕਤੂਬਰ 2023 ਨੂੰ ਜਾਰੀ ਨਿਰਦੇਸ਼ਾਂ ਦੇ ਤਹਿਤ ਸਮੂਹ ਏ ਅਤੇ ਬੀ ਅਸਾਮੀਆਂ ਵਿੱਚ ਅਨੁਸੂਚਿਤ ਜਾਤੀਆਂ ਨੂੰ ਤਰੱਕੀ ਵਿੱਚ ਰਾਖਵਾਂਕਰਨ ਦਾ ਲਾਭ ਦਿੱਤਾ ਜਾ ਚੁੱਕਾ ਹੈ। ਇਸਦੇ ਨਾਲ ਹੀ, 15 ਜੁਲਾਈ 2014 ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੈਅ ਕੀਤੇ ਗਏ ਰੋਸਟਰ ਪੁਆਇੰਟ ਅਜੇ ਵੀ ਲਾਗੂ ਰਹਿਣਗੇ।

Advertisement
Advertisement
Advertisement
Advertisement
Scroll to Top