Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 1:32 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ : ਮੀਂਹ-ਗੜੇਮਾਰੀ ਨਾਲ ਨੁਕਸਾਨੀ ਫਸਲਾਂ ਲਈ ਗਿਰਦਾਵਰੀ ਦੇ ਹੁਕਮ, ਮੁਆਵਜ਼ੇ ਦਾ ਭਰੋਸਾ

ਪੰਜਾਬ ਸਰਕਾਰ : ਮੀਂਹ-ਗੜੇਮਾਰੀ ਨਾਲ ਨੁਕਸਾਨੀ ਫਸਲਾਂ ਲਈ ਗਿਰਦਾਵਰੀ ਦੇ ਹੁਕਮ, ਮੁਆਵਜ਼ੇ ਦਾ ਭਰੋਸਾ

ਚੰਡੀਗੜ, 6 ਅਪ੍ਰੈਲ : ਪੰਜਾਬ ਸਰਕਾਰ ਵਲੋ ਸੂਬੇ ਵਿੱਚ ਹਾਲ ਹੀ ਦੌਰਾਨ ਪਏ ਮੀਂਹ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਕਰਨ ਦਾ ਫੈਸਲਾ ਕੀਤਾ ਹੈ। ਇਹ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਹਨ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਨੁਕਸਾਨ ਝੱਲ ਰਹੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਹਾਨੀ ਅਨੁਸਾਰ ਯੋਗ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਸਰਕਾਰ ਪੂਰੀ ਸਥਿਤੀ ‘ਤੇ ਨਜ਼ਰ ਬਣਾਈ ਹੋਈ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਬੇਅਦਬੀ ਨਾਲ ਸੰਬੰਧਿਤ ਬਣ ਰਹੇ ਕਾਨੂੰਨ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ ਅਤੇ ਕਾਨੂੰਨ ਪਾਸ ਹੋਣ ਵਾਲੇ ਦਿਨ ਤੋਂ ਹੀ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਸੂਬਾਈ ਕਾਨੂੰਨ ਹੈ, ਜਿਸ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਦੀ ਲੋੜ ਨਹੀਂ ਹੋਵੇਗੀ। ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਸੁਝਾਅ ਦਿੱਤਾ ਜਾਂਦਾ ਹੈ ਤਾਂ ਉਸਦਾ ਸਵਾਗਤ ਕੀਤਾ ਜਾਵੇਗਾ।

ਮੁੱਖ ਮੰਤਰੀ ਮਾਨ ਨੇ ਸੂਬੇ ਦੀ ਕੋਲਾ ਨੀਤੀ ਬਾਰੇ ਵੀ ਗੱਲ ਕਰਦਿਆਂ ਦੱਸਿਆ ਕਿ ਪਹਿਲਾਂ ਖਰੀਦੀ ਗਈ ਕੋਲਾ ਖਾਨ ਬੰਦ ਪਈ ਸੀ ਅਤੇ ਕੋਲਾ ਨਿੱਜੀ ਕੰਪਨੀਆਂ ਤੋਂ ਖਰੀਦਣਾ ਪੈਂਦਾ ਸੀ। ਹੁਣ ਸਰਕਾਰ ਨੇ ਆਪਣੀ ਖਾਨ ਨੂੰ ਚਾਲੂ ਕਰ ਦਿੱਤਾ ਹੈ ਅਤੇ 70 ਲੱਖ ਮੀਟ੍ਰਿਕ ਟਨ ਕੋਲਾ ਉਤਪਾਦਨ ਦਾ ਟੀਚਾ ਰੱਖਿਆ ਗਿਆ ਹੈ।

Scroll to Top