Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:05 am

+91 90915 01313 , +91 90916 01313

punjabbanni@gmail.com
punjabbani@yahoo.com

ਹਰਮੀਤ ਪਠਾਣਮਾਜਰਾ ਨੂੰ ਅਦਾਲਤ ਦਾ ਝਟਕਾ, 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

ਹਰਮੀਤ ਪਠਾਣਮਾਜਰਾ ਨੂੰ ਅਦਾਲਤ ਦਾ ਝਟਕਾ, 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

ਚੰਡੀਗੜ, 06 ਅਪ੍ਰੈਲ 2026 :  ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਸੋਮਵਾਰ ਨੂੰ ਪਟਿਆਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ। ਵਿਧਾਇਕ ਪਠਾਣਮਾਜਰਾ ਖ਼ਿਲਾਫ਼ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀਆਂ ਦੇਣ ਜਿਹੇ ਗੰਭੀਰ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ।

ਮਾਮਲੇ ਨਾਲ ਸੰਬੰਧਤ ਜਾਣਕਾਰੀ ਅਨੁਸਾਰ, ਪੁਲਿਸ ਵੱਲੋਂ ਉਨ੍ਹਾਂ ਨੂੰ ਗਵਾਲੀਅਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਲਗਾਤਾਰ ਪੁੱਛਗਿੱਛ ਲਈ ਉਨ੍ਹਾਂ ਨੂੰ ਪੁਲਿਸ ਰਿਮਾਂਡ ‘ਤੇ ਰੱਖਿਆ ਗਿਆ।

ਅਦਾਲਤੀ ਕਾਰਵਾਈ ਦੌਰਾਨ ਉਨ੍ਹਾਂ ਦਾ ਰਿਮਾਂਡ ਕਈ ਵਾਰ ਵਧਾਇਆ ਗਿਆ—ਪਹਿਲਾਂ 4 ਦਿਨ, ਫਿਰ 7 ਦਿਨ ਅਤੇ ਆਖ਼ਰੀ ਵਾਰ 1 ਦਿਨ ਦਾ ਹੋਰ ਰਿਮਾਂਡ ਦਿੱਤਾ ਗਿਆ ਸੀ।
ਹੁਣ ਰਿਮਾਂਡ ਦੀ ਮਿਆਦ ਪੂਰੀ ਹੋਣ ‘ਤੇ ਅਦਾਲਤ ਨੇ ਉਨ੍ਹਾਂ ਨੂੰ ਮੁੜ ਪੇਸ਼ੀ ਦੌਰਾਨ ਜੇਲ੍ਹ ਭੇਜਣ ਦਾ ਫੈਸਲਾ ਸੁਣਾਇਆ ਹੈ, ਜਿਸ ਨਾਲ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਲਈ ਰਾਹ ਸਾਫ਼ ਹੋ ਗਿਆ ਹੈ।

Advertisement
Advertisement
Advertisement
Advertisement
Scroll to Top