Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 10:18 pm

+91 90915 01313 , +91 90916 01313

punjabbanni@gmail.com
punjabbani@yahoo.com

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਸਨੌਰ, ਦੇਵੀਗੜ੍ਹ, ਪਟਿਆਲਾ, 29 ਜੁਲਾਈ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਹਡਾਣਾ ਵਿਖੇ 68 ਕਰੋੜ ਰੁਪਏ ਦੀ ਲਾਗਤ ਨਾਲ 106.72 ਕਿਲੋਮੀਟਰ ਲੰਬੇ 5 ਰਜਬਾਹਿਆਂ ਅਤੇ ਮਾਈਨਰਾਂ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜਿਸ ਨਾਲ ਨਹਿਰੀ ਪਾਣੀ ਟੇਲਾਂ ਤੱਕ ਪਹੁੰਚੇਗਾ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ। ਸਮਾਗਮ ਦੌਰਾਨ ਪਿੰਡ ਹਡਾਣਾ ਵਿਖੇ ਹਲਕੇ ਦੇ ਵਸਨੀਕਾਂ ਦੇ ਵਿਸ਼ਾਲ ਇਕੱਠ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਭਰਵਾਂ ਸਵਾਗਤ ਕੀਤਾ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਬਰਿੰਦਰ ਗੋਇਲ ਨੇ ਦੱਸਿਆ ਕਿ ਹੁਣ ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ, ਸਗੋਂ ਪੰਜਾਬ ਦੇ ਹਿੱਸੇ ਦਾ ਪਾਣੀ ਵੀ ਦੂਜੇ ਸੂਬਿਆਂ ਨੂੰ ਜਾਂਦਾ ਰਿਹਾ।

ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਅਤੇ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਹੀ ਹੈ ਅਤੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾ ਰਹੀ ਹੈ।

ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਨੇ ਦੱਸਿਆ ਕਿ ਸਨੌਰ ਹਲਕੇ ਵਿੱਚ ਅੱਜ 28.76 ਕਿਲੋਮੀਟਰ ਘੜਾਮ ਰਜਬਾਹਾ ਸਿਸਟਮ ਨੂੰ ਪੱਕਾ ਕਰਨ ਸਮੇਤ 18.13 ਕਿਲੋਮੀਟਰ ਫਤਿਹਪੁਰ ਮਾਈਨਰ, 29.97 ਕਿਲੋਮੀਟਰ ਸਨੌਰ ਰਜਬਾਹਾ, 14.93 ਕਿਲੋਮੀਟਰ ਉਦੇਪੁਰ ਮਾਈਨਰ ਅਤੇ 14.93 ਕਿਲੋਮੀਟਰ ਬਲਬੇੜਾ ਮਾਈਨਰ ਨੂੰ ਪੱਕਾ ਕਰਨ ਦਾ ਕੰਮ ਮੁਕੰਮਲ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਹਲਕਾ ਸਨੌਰ ਵਿੱਚ 9 ਕਰੋੜ ਰੁਪਏ ਦੀ ਲਾਗਤ ਨਾਲ ਬਲਬੇੜਾ ਅਤੇ ਸਨੌਰ ਰਜਬਾਹਿਆਂ ਦੇ ਵੱਖ-ਵੱਖ ਮੋਘਿਆਂ ’ਤੇ 34.78 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ 2,728 ਏਕੜ ਰਕਬਾ ਹੋਰ ਨਹਿਰੀ ਸਿੰਚਾਈ ਅਧੀਨ ਆ ਜਾਵੇਗਾ।

ਨਹਿਰੀ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਅਖ਼ੀਰਲੇ ਖੇਤਾਂ ਤੱਕ ਵੀ ਪੂਰਾ ਨਹਿਰੀ ਪਾਣੀ ਪਹੁੰਚੇਗਾ, ਜਿਸ ਨਾਲ ਕਿਸਾਨਾਂ ਦੀ ਲਾਗਤ ਘਟੇਗੀ ਅਤੇ ਫ਼ਸਲਾਂ ਦੇ ਝਾੜ ਵਿੱਚ ਵੱਡਾ ਵਾਧਾ ਹੋਵੇਗਾ। ਉਨ੍ਹਾਂ ਇਲਾਕੇ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਨਹਿਰੀ ਪਾਣੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਗੋਇਲ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ।

Scroll to Top