Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 11:27 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਘੱਗਾ/ਬਾਦਸ਼ਾਹਪੁਰ/ਸ਼ੁਤਰਾਣਾ/ਪਾਤੜਾਂ, 30 ਜੁਲਾਈ : ਪੰਜਾਬ ਦੇ ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਭੂਮੀ ਅਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਸ਼ੁਤਰਾਣਾ ਹਲਕੇ ਦੇ ਪਿੰਡ ਬੂਟਾ ਸਿੰਘ ਵਾਲਾ ਅਤੇ ਬਾਦਸ਼ਾਹਪੁਰ ਵਿਖੇ ਨਹਿਰੀ ਪਾਣੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਕਿਸਾਨਾਂ ਨੂੰ ਇਹ ਵੱਡਾ ਤੋਹਫ਼ਾ ਦੇਣ ਲਈ ਧੰਨਵਾਦ ਕੀਤਾ।

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਤਰਾਣਾ ਹਲਕੇ ਵਿੱਚ 80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਨਾਲ 56 ਪਿੰਡਾਂ ਦੀ ਲਗਭਗ 68,500 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਸ ਤਹਿਤ 2 ਨਹਿਰਾਂ, 14 ਕੁੱਲ ਮਾਈਨਰ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਨ੍ਹਾਂ ’ਤੇ 8.89 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪਾਈਪਲਾਈਨਾਂ ਰਾਹੀਂ 18 ਪਿੰਡਾਂ ਦੀ ਕਰੀਬ 9,302 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਸ੍ਰੀ ਬਰਿੰਦਰ ਗੋਇਲ ਨੇ ਬਾਦਸ਼ਾਹਪੁਰ ਵਿਖੇ ਘੱਗਰ ਬੰਨ੍ਹ ਮਜ਼ਬੂਤ ਕਰਨ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਡਰੇਨੇਜ ਵਿਭਾਗ ਨੇ ਘੱਗਰ ਦੇ ਕਿਨਾਰੇ, ਜਿੱਥੇ ਕਿਤੇ ਢਾਹ ਲੱਗਣ ਦਾ ਖ਼ਦਸ਼ਾ ਸੀ, ਉੱਥੇ 1000 ਫੁੱਟ ਖੇਤਰ ‘ਤੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਬਰਿੰਦਰ ਗੋਇਲ ਨੇ ਕਿਹਾ ਕਿ ਡਰੇਨੇਜ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਪਿਛਲੇ ਸਾਲ ਦੌਰਾਨ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਲਈ ਜੋ ਕੰਮ ਕੀਤਾ ਉਹ ਕਦੇ ਪਿਛਲੇ 50 ਸਾਲਾਂ ਵਿੱਚ ਨਹੀਂ ਹੋਇਆ, ਜਿਸ ਕਰਕੇ ਲੰਘੇ ਸਾਲ ਘੱਗਰ ਨਦੀ ਵਿੱਚ ਬਹੁਤਾਤ ‘ਚ ਆਏ ਪਾਣੀ ਦੇ ਬਾਵਜੂਦ ਕਿਸੇ ਵੀ ਥਾਂ ‘ਤੇ ਕੋਈ ਬੰਨ੍ਹ ਨਹੀਂ ਟੁੱਟਿਆ। ਉਨ੍ਹਾਂ ਦੱਸਿਆ ਕਿ ਬਾਦਸ਼ਾਹਪੁਰ ਵਿਖੇ ਵੀ ਖਨੌਰੀ ਦੀ  ਤਰ੍ਹਾਂ ਗੇਜ ਲਗਾਈ ਜਾਵੇਗੀ ਅਤੇ ਹੁਣ ਤੱਕ ਹੜ੍ਹਾਂ ਤੋਂ ਬਚਾਅ ਦੇ ਕਾਰਜ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਕਾਰ ਸੇਵਾ, ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦੀ ਹਨ।

Advertisement
Advertisement
Advertisement
Advertisement
Scroll to Top