Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:30 am

+91 90915 01313 , +91 90916 01313

punjabbanni@gmail.com
punjabbani@yahoo.com

ਆਪ ਸਰਕਾਰ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ

ਆਪ ਸਰਕਾਰ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ

ਆਪ ਸਰਕਾਰ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਹੜ੍ਹਾਂ ਨਾਲ ਝੋਨਾ ਤਬਾਹ ਹੋਣ ਮਗਰੋਂ ਕਿਸਾਨਾਂ ਦੀ ਸਹਾਇਤਾ ਕਰਨ ਤੇ ਉਹਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਹ ਕਰਨ ਮਗਰੋਂ ਆਮ ਆਦਮੀ ਪਾਰਟੀ ਸਰਕਾਰ ਹੁਣ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਝੋਨੇ ਤੇ ਸਬਜ਼ੀਆਂ ਦੀ ਫਸਲ ਤਬਾਹ ਕਰਨ ’ਤੇ ਉਤਰੀ ਹੋਈ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਕਿਸਾਨਾਂ ਦੇ ਹਾਲਾਤ ਪ੍ਰਤੀ ਬੇਰੁਖੀ ਸਾਰੇ ਹੱਦ ਬੰਨੇ ਟੱਪ ਗਈ ਹੈ। ਉਹਨਾਂ ਹੜ੍ਹਾਂ ਨੂੰ ਜੂਝਦਿਆਂ ਨੂੰ ਕਿਸਾਨਾਂ ਨੂੰ ਡੇਢ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਤੇ ਹਜ਼ਾਰਾਂ ਏਕੜ ਵਿਚ ਝੋਨੇ ਦੀ ਫਸਲ ਬਰਬਾਦ ਹੋਈ ਹੈ ਪਰ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਹੁਣ ਸਰਕਾਰ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਸੂਬੇ ਵਿਚ ਸੋਕੇ ਦੇ ਹਾਲਾਤ ਪੈਦਾ ਕਰ ਰਹੀ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਉਹੀ ਮੁੱਖ ਮੰਤਰੀ ਹੈ ਜੋ ਕਿਸਾਨਾਂ ਨੂੰ ਬਿਨਾਂ ਵਿਘਨ ਦੇ ਬਿਜਲੀ ਸਪਲਾਈ ਦੇਣ ਦੇ ਵਾਅਦੇ ਕਰ ਰਿਹਾ ਸੀ। ਉਹਨਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਕਿਸਾਨਾਂ ਨੇ 18 ਤੋਂ 20 ਘੰਟੇ ਦੇ ਬਿਜਲੀ ਕੱਟ ਲੱਗਣ ਦੀਆਂ ਸ਼ਿਕਾਇਤਾਂ ਕੀਤੀਆਂ ਹਨ ਜਿਸ ਕਾਰਨ ਉਹਨਾਂ ਦੀ ਝੋਨੇ ਤੇ ਸਬਜ਼ੀਆਂ ਦੀ ਫਸਲ ਬਰਬਾਦ ਹੋ ਰਹੀ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਬਾਗਵਾਨੀ ਦਰੱਖਤ ਵੀ ਪ੍ਰਭਾਵਤ ਹੋ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਜ਼ਿਲ੍ਹਿਆਂ ਵਿਚ ਹਾਲਾਤ ਹੋਰ ਵਿਗੜ ਰਹੇ ਹਨ ਕਿਉਂਕਿ ਧੱਕੇ ਨਾਲ 700 ਲਿਫਟ ਸਿੰਜਾਈ ਪੰਪ ਬੰਦ ਕਰਵਾਉਣ ਗਏ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਇਕ ਹਫਤੇ ਦੇ ਵਗਫੇ ਮਗਰੋ਼ ਲਿਫਟ ਪੰਪ ਚਲਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਤੇ ਜੋ ਅਜਿਹਾ ਨਹੀਂ ਕਰਦੇ, ਉਹਨਾਂ ਖਿਲਾਫ ਕੇਸ ਦਰਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾਕਿ ਜਿਹੜੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਾਰੀ ਮਿਲੀ ਹੈ, ਉਹਨਾਂ ਨੂੰ ਲਿਫਟ ਪੰਪ ਵਰਤਣ ਤੋਂ ਰੋਕਿਆ ਜਾ ਰਿਹਾ ਹੈ ਤੇ ਇਹ ਹੁਕਮ ਪੁਲਿਸ ਲਾਗੂ ਕਰਵਾ ਰਹੀ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਨਾਲ ਹੀ ਆਪ ਜਿਸਨੇ ਹਰੀਕੇ ਹੈਡਵਰਕਸ ਤੋਂ ਪਾਣੀ ਰਾਜਸਥਾਨ ਨਹਿਰ ਵਿਚ ਛੱਡਣ ਦੀ ਥਾਂ ਪਿੰਡਾਂ ਵਿਚ ਛੱਡ ਕੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡਾਂ ਵਿਚ ਆਪ ਹੜ੍ਹਾਂ ਦੇ ਹਾਲਾਤ ਬਣਾਏ ਹਨ ਤੇ ਹੁਣ ਇਹ ਰਾਜਸਥਾਨ ਨੂੰ ਵੱਧ ਨਹਿਰੀਪਾਦੀ ਦੇਣਾ ਚਾਹ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਲਿਫਟ ਸਿੰਜਾਈ ਪੰਪ ਧੱਕੇ ਨਾਲ ਬੰਦ ਕਰਵਾਏ ਜਾ ਰਹੇ ਹਨ ਤੇ ਇਸਦਾ ਮਕਸਦ ਰਾਜਸਥਾਨ ਨੂੰ ਵੱਧ ਨਹਿਰੀ ਪਾਣੀ ਉਪਲਬਧ ਕਰਵਾਉਣਾ ਹੈ ਤਾਂ ਜੋ ਆਪ ਨੂੰ ਰਾਜਸਥਾਨ ਦੀਆਂ ਚੋਣਾਂ ਵਿਚ ਸਿਆਸੀ ਲਾਹਾ ਮਿਲ ਸਕੇ। ਉਹਨਾਂ ਕਿਹਾ ਕਿ ਅਜਿਹੀਆਂ ਨੀਤੀਆਂ ਕਾਰਨ ਸੂਇਆਂ ਵਿਚ ਟੇਲਾਂ ਤੱਕ ਪਾਣੀ ਨਹੀਂ ਪਹੁੰਚ ਰਿਹਾ ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾਕਿ ਸ਼ਹਿਰੀ ਇਲਾਕਿਆਂ ਦੇ ਨਾਲ-ਨਾਲ ਉਦਯੋਗਿਕ ਖੇਤਰ ਵਿਚ ਵੀ ਵੱਡੇ-ਵੱਡੇ ਬਿਜਲੀ ਕੱਟ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਕਾਰਨ ਵਪਾਰੀ ਤੇ ਉਦਯੋਗਪਤੀ ਮੁਸ਼ਕਿਲਾਂ ਝੱਲ ਰਹੇ ਹਨ ਤੇ ਉਦਯੋਗਿਕ ਖੇਤਰ ਸਭ ਤੋਂ ਵੱਧ ਮਾਰ ਹੇਠ ਹੈ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਬਣ ਗਏ ਹਨ ਕਿ ਲੋਕ ਮੁੜ ਜਨਰੇਟਰ ਵਰਤਣ ਵਾਸਤੇ ਮਜਬੂਰ ਹੋ ਰਹੇ ਹਨ। ਉਹਨਾਂ ਕਿਹਾ ਕਿ ਇਸ ਸਭ ਦਾ ਸੂਬੇ ਦੇ ਅਰਥਚਾਰੇ ’ਤੇ ਬਹੁਤ ਮਾੜਾ ਅਸਰ ਪਵੇਗਾ।ਸਰਦਾਰ ਬਾਦਲ ਨੇ ਕਿਹਾ ਕਿ ਕਿਸਾਨਾਂ ਵੀ ਵਾਰ-ਵਾਰ ਬਿਜਲੀ ਕੱਟ ਲੱਗਣ ਦੀਆਂ ਸ਼ਿਕਾਇਤਾਂ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਹੋ ਰਿਹਾ ਹੈ ਕਿਉਂਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਫੰਡਾਂ ਦੀ ਘਾਟ ਕਾਰਨ ਰੂਟੀਨ ਰੱਖ ਰੱਖਾਅ ਦੇ ਕੰਮ ਨਹੀਂ ਕਰ ਪਾ ਰਿਹਾ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਟਰਾਂਸਫਾਰਮਰਾਂ ਦੀ ਮੁਰੰਮਤ ਆਪ ਕਰਵਾਉਣ ਵਾਸਤੇ ਮਜਬੂਰ ਹੋਣਾ ਪੈ ਰਿਹਾ ਹੈ।ਸਰਦਾਰ ਬਾਦਲ ਨੇ ਕਿਹਾ ਕਿ ਥੋੜ੍ਹੇ ਜਿਹੇ ਸੋਕੇ ਦੇ ਹਾਲਾਤ ਨੇ ਆਪ ਸਰਕਾਰ ਦੀਆਂ ਤਿਆਰੀਆਂ ਬੇਨਕਾਬ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਲੋਕਇਹ ਸੋਚਣ ਲਈ ਮਜਬੂਰ ਹੋ ਗਏਹਨ ਕਿ ਜੇਕਰ ਜੂਨ ਤੇ ਜੁਲਾਈ ਵਿਚ ਚੋਖਾ ਮੀਂਹ ਨਾ ਪੈਂਦਾ ਤਾਂ ਕੀ ਹਾਲਾਤ ਹੁੰਦੇ।ਸਰਦਾਰ ਬਾਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸੂਬੇ ਵਿਚ ਹਾਜ਼ਰ ਰਹਿਣ ਤੇ ਬਿਜਲੀ ਦੇ ਹਾਲਾਤ ’ਤੇ ਤੁਰੰਤ ਨਜ਼ਰਸਾਨੀ ਕਰਨ। ਉਹਨਾਂ ਮੁੱਖ ਮੰਤਰੀ ਨੂੰ ਆਖਿਆ ਕਿ ਪੰਜਾਬੀਆਂ ਦੀ ਸੇਵਾ ਕਰਨਾ ਤੁਹਾਡਾ ਫਰਜ਼ ਹੈ ਜਿਹਨਾਂ ਨੇ ਤੁਹਾਨੂੰ ਸੱਤਾ ਬਖਸ਼ੀ ਨਾ ਕਿ ਤੁਹਾਡੀ ਜ਼ਿੰਮੇਵਾਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਤੱਕ ਲਿਜਾਣ ਦੀ ਹੈ ਕਿਉਂਕਿ ਉਹਨਾਂ ਦਾ ਇਕ ਨੁਕਾਤੀ ਏਜੰਡਾ ਪੰਜਾਬ ਸਰਕਾਰ ਦਾ ਹਵਾਈ ਜਹਾਜ਼ ਆਪਣੇ ਸਿਆਸੀ ਮੰਤਵਾਂ ਵਾਸਤੇ ਵਰਤਣਾ ਚਾਹੁੰਦੇ ਹਨ।

Advertisement
Advertisement
Advertisement
Advertisement
Scroll to Top