Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:05 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ 'ਸਕੂਲ ਆਫ਼ ਐਮੀਨੈਂਸ' ਦਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ 'ਸਕੂਲ ਆਫ਼ ਐਮੀਨੈਂਸ' ਦਾ ਤੋਹਫ਼ਾ

ਲੁਧਿਆਣਾ, 3 ਅਗਸਤ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ ‘ਸਕੂਲ ਆਫ਼ ਐਮੀਨੈਂਸ’ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਜ਼ਿਲ੍ਹੇ ਵਿੱਚ ਸਕੂਲ ਆਫ਼ ਐਮੀਨੈਂਸ ਦੀ ਗਿਣਤੀ 16 ਹੋ ਗਈ ਹੈ। ਆਧੁਨਿਕ ਕਲਾਸਰੂਮਾਂ, ਅਤਿ-ਆਧੁਨਿਕ ਪ੍ਰਯੋਗਸ਼ਾਲਾਵਾਂ, ਆਡੀਟੋਰੀਅਮ ਅਤੇ ਹੋਰ ਉੱਨਤ ਸਹੂਲਤਾਂ ਨਾਲ ਲੈਸ ਇਹ ਨਵੇਂ ਕੈਂਪਸ, ਸਰਕਾਰੀ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਵਿਸ਼ਵ ਪੱਧਰੀ ਢਾਂਚਾ ਮੁਹੱਈਆ ਕਰਵਾਉਣ ਹਿੱਤ ਪੰਜਾਬ ਸਰਕਾਰ ਦੇ ਠੋਸ ਯਤਨਾਂ ਦਾ ਹਿੱਸਾ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿੱਚ ਲਗਾਤਾਰ ਨਿਵੇਸ਼ ਨੇ ਸਰਕਾਰੀ ਸਕੂਲਾਂ ਨੂੰ ਬੁਲੰਦੀਆਂ ‘ਤੇ ਪਹੁੰਚਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਹਤਰ ਬੁਨਿਆਦੀ ਢਾਂਚੇ, ਵਿਦੇਸ਼ਾਂ ‘ਚ ਅਧਿਆਪਕਾਂ ਦੀ ਸਿਖਲਾਈ ਅਤੇ ਪੜ੍ਹਾਉਣ ਦੇ ਆਧੁਨਿਕ ਤਰੀਕਿਆਂ ਕਰਕੇ ਮਾਪਿਆਂ ਵਿੱਚ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਕੂਲੀ ਸਿੱਖਿਆ ਵਿੱਚ 27ਵੇਂ ਸਥਾਨ ਤੋਂ ਵੱਡੀ ਪੁਲਾਂਘ ਪੁੱਟ ਕੇ ਪਹਿਲੇ ਨੰਬਰ ‘ਤੇ ਪਹੁੰਚ ਗਿਆ ਹੈ, ਜੋ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਇੱਕ ਸਿਹਤਮੰਦ, ਸਿੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦੀ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ।

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਅਤੇ ਕਲਾਸਰੂਮਾਂ ਤੇ ਪ੍ਰਯੋਗਸ਼ਾਲਾਵਾਂ ਦਾ ਦੌਰਾ*

ਮੁੱਖ ਮੰਤਰੀ ਨੇ ਨਵੇਂ ਸ਼ੁਰੂ ਕੀਤੇ ‘ਸਕੂਲ ਆਫ਼ ਐਮੀਨੈਂਸ’ ਦੇ ਦੌਰੇ ਦੌਰਾਨ ਵਿਦਿਆਰਥੀਆਂ ਨਾਲ ਕਾਫ਼ੀ ਸਮਾਂ ਬਿਤਾਇਆ। ਉਨ੍ਹਾਂ ਨੇ ਕਲਾਸਰੂਮਾਂ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਹੋਰ ਅਕਾਦਮਿਕ ਸਹੂਲਤਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਆਧੁਨਿਕ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਨਾਲ ਉਨ੍ਹਾਂ ਦੀ ਪੜ੍ਹਾਈ, ਵਿਗਿਆਨਕ ਪ੍ਰਯੋਗਾਂ ਅਤੇ ਸਿੱਖਣ ਦੇ ਤਜਰਬਿਆਂ ਬਾਰੇ ਗੱਲਬਾਤ ਕੀਤੀ। ਭਗਵੰਤ ਸਿੰਘ ਮਾਨ ਨੇ ਅਧਿਆਪਕਾਂ ਅਤੇ ਸਕੂਲ ਸਟਾਫ਼ ਨਾਲ ਵੀ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ।

ਮੁੱਖ ਮੰਤਰੀ ਦੇ ਦੌਰੇ ਦੌਰਾਨ ਕਈ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਉਨ੍ਹਾਂ ਤੋਂ ਆਟੋਗ੍ਰਾਫ਼ ਮੰਗੇ, ਜਦੋਂ ਕਿ ਕੁਝ ਨੇ ਪਿਆਰ ਅਤੇ ਸਤਿਕਾਰ ਵਜੋਂ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਬਣਾਏ ਸਕੈਚ/ਪੋਰਟਰੇਟ ਭੇਂਟ ਕੀਤੇ। ਸਮਾਗਮ ਦੌਰਾਨ ਇੱਕ ਬੱਚੇ ਦੇ ਮਾਪਿਆਂ ਨੇ ਮੁੱਖ ਮੰਤਰੀ ਨੂੰ ਗੁਲਦਸਤਾ ਭੇਂਟ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਹੇਠ ਸਿੱਖਿਆ ਖੇਤਰ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੇ ਕ੍ਰਾਂਤੀਕਾਰੀ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਇਨ੍ਹਾਂ ਇਤਿਹਾਸਕ ਪਲਾਂ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ ‘ਤੇ ਲਿਖਿਆ: “ਅੱਜ ਲੁਧਿਆਣਾ ਵਿੱਚ ਨਵੇਂ ‘ਸਕੂਲ ਆਫ਼ ਐਮੀਨੈਂਸ’ ਦੀ ਇਮਾਰਤ ਦਾ ਉਦਘਾਟਨ ਕਰਨਾ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਸੀ। ਸਾਡੇ ਸਰਕਾਰੀ ਸਕੂਲਾਂ ਦਾ ਪੜ੍ਹਾਈ ਲਈ ਸ਼ਾਨਦਾਰ ਮਾਹੌਲ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲ ਛੱਡ ਕੇ ਇੱਥੇ ਦਾਖਲਾ ਲੈਣ ਲਈ ਉਤਸ਼ਾਹਿਤ ਕਰ ਰਹਾ ਹੈ। ਪੰਜਾਬ, ਅੱਜ ਸਕੂਲੀ ਸਿੱਖਿਆ ਵਿੱਚ ਪਹਿਲੇ ਨੰਬਰ ‘ਤੇ ਹੈ ਅਤੇ ਇਸ ਸਾਲ ਸਾਡੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਲਈ ਕੁਆਲੀਫਾਈ ਕੀਤਾ ਹੈ ਜਦੋਂ ਕਿ 125 ਤੋਂ ਵੱਧ ਨੇ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਅਸੀਂ ਉਸ “ਰੰਗਲੇ ਪੰਜਾਬ” ਦਾ ਨਿਰਮਾਣ ਕਰ ਰਹੇ ਹਾਂ ਜਿਸ ਦਾ ਸਾਡੇ ਬੱਚੇ ਸੁਪਨਾ ਦੇਖਦੇ ਹਨ। ਇਨਕਲਾਬ ਜ਼ਿੰਦਾਬਾਦ।”

ਇੱਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਲੋਕਾਂ, ਖਾਸ ਕਰਕੇ ਲੁਧਿਆਣਾ ਦੇ ਵਾਸੀਆਂ ਲਈ ਇੱਕ ਇਤਿਹਾਸਕ ਦਿਨ ਹੈ। ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੀਆਂ ‘ਸਕੂਲ ਆਫ਼ ਐਮੀਨੈਂਸ’ ਇਮਾਰਤਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾ ਰਹੀਆਂ ਹਨ। ਇਹਨਾਂ ਦੋ ਨਵੇਂ ਸਕੂਲਾਂ ਨਾਲ, ਲੁਧਿਆਣਾ ਵਿੱਚ ਹੁਣ 16 ਸਕੂਲ ਆਫ਼ ਐਮੀਨੈਂਸ ਹੋ ਗਏ ਹਨ, ਜੋ ਇਸਨੂੰ ਸਭ ਤੋਂ ਵੱਧ ਸਕੂਲ ਆਫ਼ ਐਮੀਨੈਂਸ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਾਉਂਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੀ ਉਦਯੋਗਿਕ ਕ੍ਰਾਂਤੀ ਦੀ ਅਗਵਾਈ ਕਰਨ ਤੋਂ ਬਾਅਦ, ਲੁਧਿਆਣਾ ਹੁਣ ਸੂਬੇ ਦੀ ਸਿੱਖਿਆ ਕ੍ਰਾਂਤੀ ਵਿੱਚ ਵੀ ਮੋਹਰੀ ਬਣ ਕੇ ਉੱਭਰ ਰਿਹਾ ਹੈ। ਸਕੂਲ ਆਫ਼ ਐਮੀਨੈਂਸ ਮਾਡਲ ਨੇ ਗੁਣਵੱਤਾਪੂਰਨ ਸਿੱਖਿਆ ਤੱਕ ਪਹੁੰਚ ਵਿੱਚ ਅਮੀਰ ਅਤੇ ਗਰੀਬ ਵਿਚਕਾਰ ਪਾੜੇ ਨੂੰ ਕਾਫ਼ੀ ਹੱਦ ਤੱਕ ਦੂਰ ਕੀਤਾ ਹੈ। ਅੱਜ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਅਜਿਹੀਆਂ ਸਹੂਲਤਾਂ ਮਿਲ ਰਹੀਆਂ ਹਨ ਜੋ ਕਈ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਹਨ।”

Advertisement
Advertisement
Advertisement
Advertisement
Scroll to Top