Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:04 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਪ੍ਰਸ਼ਾਸ਼ਨ ਨੇ ਕਾਰਵਾਈ ਕਰ ਨਸ਼ਾ ਤਸਕਰ ਤੋ ਛੁਡਾਇਆ ਨਜਾਇਜ ਕਬਜਾ

ਪੁਲਸ ਪ੍ਰਸ਼ਾਸ਼ਨ ਨੇ ਕਾਰਵਾਈ ਕਰ ਨਸ਼ਾ ਤਸਕਰ ਤੋ ਛੁਡਾਇਆ ਨਜਾਇਜ ਕਬਜਾ

ਬਠਿੰਆ, 27 ਜੁਲਾਈ : ਬਠਿੰਡਾ ਪੁਲਸ ਪ੍ਰਸ਼ਾਸ਼ਨ ਨੇ ਅੱਜ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਵਲੋ ਕੀਤੇ ਗਏ ਨਜਾਇਜ ਕਬਜੇ ਨੂੰ ਛੁਡਵਾਇਆ ਤੇ ਗੈਰ ਕਾਨੂੰਨੀ ਕਬਜਾ ਪੂਰੀ ਤਰ੍ਹਾ ਢਹਿ ਢੇਰੀ ਕਰ ਦਿਤਾ।

ਜਾਣਕਾਰੀ ਅਨੁਸਾਰ ਪੁਲਿਸ ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਚਰਨਜੀਤ ਸਿੰਘ ਦੀ ਪਤਨੀ ਮਨਜੀਤ ਕੌਰ ਉਰਫ਼ ਬੀਰਾ ਨਾਲ ਸਬੰਧਤ ਜਾਇਦਾਦ ‘ਤੇ ਕੀਤੀ ਗਈ। ਮਨਜੀਤ ਕੌਰ ਖ਼ਿਲਾਫ਼ ਨਸ਼ਾ ਤਸਕਰੀ ਨਾਲ ਜੁੜੇ 10 ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ 9 ਸਿਵਲ ਲਾਈਨਜ਼ ਥਾਣੇ ਵਿੱਚ ਦਰਜ ਕੀਤੇ ਗਏ ਹਨ। ਪੁਲਿਸ ਦਾ ਦਾਅਵਾ ਹੈ ਕਿ ਉਹ ਹੈਰੋਇਨ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੀ ਹੋਈ ਸੀ।

ਪੁਲਿਸ ਨੇ ਕਿਹਾ ਕਿ ਪੰਜਾਬ ਸਰਕਾਰ ਦੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਅਧੀਨ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ 2,880 ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 4,661 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।

Advertisement
Advertisement
Advertisement
Advertisement
Scroll to Top