Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:54 am

+91 90915 01313 , +91 90916 01313

punjabbanni@gmail.com
punjabbani@yahoo.com

ਹਰਪਾਲ ਸਿੰਘ ਫਤਿਹਪੁਰ ਵੱਲੋਂ 50 ਲੱਖ ਰੁਪਏ ਦੀ ਜ਼ਮੀਨ ਦਾਨ ਦੇਣਾ ਇੱਕ ਮਿਸਾਲੀ ਅਤੇ ਸ਼ਲਾਘਾਯੋਗ ਕਦਮ:  ਬਰਸਟ

ਹਰਪਾਲ ਸਿੰਘ ਫਤਿਹਪੁਰ ਵੱਲੋਂ 50 ਲੱਖ ਰੁਪਏ ਦੀ ਜ਼ਮੀਨ ਦਾਨ ਦੇਣਾ ਇੱਕ ਮਿਸਾਲੀ ਅਤੇ ਸ਼ਲਾਘਾਯੋਗ ਕਦਮ:  ਬਰਸਟ

ਪਟਿਆਲਾ, 27 ਜੁਲਾਈ 2026 : ਹਲਕਾ ਸਮਾਣਾ ਦੇ ਅਧੀਨ ਆਉਂਦੇ ਪਿੰਡ ਫਤਿਹਪੁਰ ਵਿਖੇ ਅੱਜ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਸ. ਹਰਪਾਲ ਸਿੰਘ ਫਤਿਹਪੁਰ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ, ਜਿਨ੍ਹਾਂ ਵੱਲੋਂ ਇਲਾਕੇ ਦੇ ਵਿਕਾਸ ਅਤੇ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਆਪਣੀ ਕਰੀਬ 50 ਲੱਖ ਰੁਪਏ ਦੀ ਕੀਮਤ ਵਾਲੀ ਜ਼ਮੀਨ ਪੰਜਾਬ ਮੰਡੀ ਬੋਰਡ ਨੂੰ ਬਿਨਾਂ ਕਿਸੇ ਸਵਾਰਥ ਦੇ ਦਾਨ ਦਿੱਤੀ ਗਈ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸ. ਹਰਪਾਲ ਸਿੰਘ ਫਤਿਹਪੁਰ ਵਰਗੀਆਂ ਸ਼ਖਸੀਅਤਾਂ ਸਮਾਜ ਦਾ ਮਾਣ ਹਨ, ਜੋ ਆਪਣੇ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਲੋਕ ਭਲਾਈ ਅਤੇ ਇਲਾਕੇ ਦੇ ਵਿਕਾਸ ਬਾਰੇ ਸੋਚਦੇ ਹਨ। 50 ਲੱਖ ਰੁਪਏ ਦੀ ਜ਼ਮੀਨ ਮੰਡੀ ਬੋਰਡ ਨੂੰ ਦਾਨ ਦੇਣਾ ਇੱਕ ਬਹੁਤ ਵੱਡਾ ਅਤੇ ਮਿਸਾਲੀ ਕਦਮ ਹੈ, ਜਿਸ ਨਾਲ ਇਲਾਕੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਸੂਬੇ ਦੇ ਪਿੰਡਾਂ ਅਤੇ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹਨ। ਅਜਿਹੇ ਸਮਾਜਿਕ ਸਹਿਯੋਗ ਨਾਲ ਸਰਕਾਰੀ ਯੋਜਨਾਵਾਂ ਨੂੰ ਹੋਰ ਵਧੇਰੀ ਤੇਜ਼ੀ ਨਾਲ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top