Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:09 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਨੇ ਰਿਲੀਜ਼ ਕੀਤੀ ਪੰਜਾਬੀ ਭਾਸ਼ਾ ਵਿੱਚ ਲਿਖੀ ਵਿਗਿਆਨ ਵਿਸ਼ੇ ਦੀ ਪੁਸਤਕ

ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਨੇ ਰਿਲੀਜ਼ ਕੀਤੀ ਪੰਜਾਬੀ ਭਾਸ਼ਾ ਵਿੱਚ ਲਿਖੀ ਵਿਗਿਆਨ ਵਿਸ਼ੇ ਦੀ ਪੁਸਤਕ

ਪਟਿਆਲਾ, 28 ਜੁਲਾਈ – ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਹਿਊਮਨ ਜੈਨੇਟਿਕਸ ਵਿਭਾਗ ਦੇ ਮੁਖੀ ਡਾ. ਪੁਨੀਤਪਾਲ ਸਿੰਘ ਦੁਆਰਾ ਲਿਖੀ ਪੁਸਤਕ ‘ਸੈੱਲ ਅਤੇ ਮੌਲਿਕ ਜੀਵ ਵਿਗਿਆਨ ਦੀ ਜਾਣ-ਪਛਾਣ’ ਰਿਲੀਜ਼ ਕੀਤੀ ਗਈ।
ਡਾ. ਜਗਦੀਪ ਸਿੰਘ ਨੇ ਲੇਖਕ ਨੂੰ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਵਿੱਚ ਵਿਗਿਆਨਕ ਸਾਹਿਤ ਦੀ ਸਿਰਜਣਾ ਉੱਚ ਸਿੱਖਿਆ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪੁਸਤਕਾਂ ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਲਾਹੇਵੰਦ ਸਾਬਤ ਹੋਣਗੀਆਂ।
ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਗਿਆਨ ਵਰਗੇ ਜਟਿਲ ਵਿਸ਼ਿਆਂ ਨੂੰ ਮਾਂ-ਬੋਲੀ ਪੰਜਾਬੀ ਵਿੱਚ ਸਮਝਣਾ ਅਤੇ ਸਮਝਾਉਣਾ ਅਕਾਦਮਿਕ ਖੇਤਰ ਵਿੱਚ ਇੱਕ ਵੱਡੀ ਤਬਦੀਲੀ ਲਿਆ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੋਣਾ ਪੰਜਾਬੀ ਯੂਨੀਵਰਸਿਟੀ ਦੇ ਸਥਾਪਨਾ ਮੰਤਵ ਨਾਲ਼ ਵੀ ਮੇਲ ਖਾਂਦਾ ਹੈ। ਉਨ੍ਹਾਂ ਯੂਨੀਵਰਸਿਟੀ ਦੇ ਹੋਰਨਾਂ ਅਧਿਆਪਕਾਂ ਅਤੇ ਵਿਦਵਾਨਾਂ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਅਜਿਹੇ ਵਿਗਿਆਨਕ ਅਤੇ ਤਕਨੀਕੀ ਵਿਸ਼ਿਆਂ ਉੱਤੇ ਪੰਜਾਬੀ ਵਿੱਚ ਉੱਚ-ਪੱਧਰੀ ਪੁਸਤਕਾਂ ਦੀ ਰਚਨਾ ਕਰਨ ਤਾਂ ਜੋ ਹਰ ਵਿਦਿਆਰਥੀ ਤੱਕ ਗਿਆਨ ਦੀ ਪਹੁੰਚ ਸੁਖਾਲੀ ਹੋ ਸਕੇ।
ਡਾ. ਪੁਨੀਤਪਾਲ ਸਿੰਘ ਨੇ ਦੱਸਿਆ ਕਿ ‘ਸੈੱਲ ਅਤੇ ਮੌਲਿਕ ਜੀਵ ਵਿਗਿਆਨ ਦੀ ਜਾਣ-ਪਛਾਣ’ ਨਾਮਕ ਇਹ ਪੁਸਤਕ ਸੈੱਲ ਅਤੇ ਮੌਲਿਕ ਜੀਵ ਵਿਗਿਆਨ ਵਿਸ਼ੇ ‘ਤੇ ਪੰਜਾਬੀ ਭਾਸ਼ਾ ਵਿੱਚ ਪਹਿਲੀ ਵਿਸਤ੍ਰਿਤ ਪੁਸਤਕ ਹੈ। ਉਨ੍ਹਾਂ ਦੱਸਿਆ ਕਿ ਇਸ ਪੁਸਤਕ ਵਿੱਚ ਵਿਸ਼ੇ ਦੇ ਮੂਲ ਸਿਧਾਂਤਾਂ ਤੋਂ ਲੈ ਕੇ ਆਧੁਨਿਕ ਮੌਲਿਕ ਜੀਵ ਵਿਗਿਆਨਕ ਸੰਕਲਪਾਂ ਨੂੰ ਸਰਲ ਅਤੇ ਵਿਗਿਆਨਕ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਤਾਂ ਜੋ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਪੰਜਾਬੀ ਭਾਸ਼ਾ ਵਿੱਚ ਪ੍ਰਮਾਣਿਕ ਅਧਿਐਨ ਸਮੱਗਰੀ ਉਪਲਬਧ ਹੋ ਸਕੇ। ਇਸ ਮੌਕੇ ਜੀਵ ਵਿਗਿਆਨ ਫੈਕਲਟੀ ਦੇ ਡੀਨ ਪ੍ਰੋ. ਬਲਜਿੰਦਰ ਕੌਰ ਵੀ ਹਾਜ਼ਰ ਸਨ।
Advertisement
Advertisement
Advertisement
Advertisement
Scroll to Top