Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:50 am

+91 90915 01313 , +91 90916 01313

punjabbanni@gmail.com
punjabbani@yahoo.com

ਅੱਖਾਂ ਦੇ ਸਕਰੀਨਿੰਗ ਕੈਂਪ ਦਾ ਸਹਾਇਕ ਸਿਹਤ ਅਫਸਰ ਵੱਲੋਂ ਕੀਤਾ ਗਿਆ ਨਿਰੀਖਣ       

ਅੱਖਾਂ ਦੇ ਸਕਰੀਨਿੰਗ ਕੈਂਪ ਦਾ ਸਹਾਇਕ ਸਿਹਤ ਅਫਸਰ ਵੱਲੋਂ ਕੀਤਾ ਗਿਆ ਨਿਰੀਖਣ       

ਪਟਿਆਲਾ 28 ਜੁਲਾਈ – ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਅੱਖਾਂ ਦੀ ਸਿਹਤ ਸੰਭਾਲ ਨੂੰ ਹੋਰ ਮਜਬੂਤ ਕਰਨ ਦੇ ਉਦੇਸ਼ ਨਾਲ ਪਿੰਡ ਸਿੱਧੂਵਾਲ ਵਿਖੇ ਅੱਖਾਂ ਦੀਆਂ ਬਿਮਾਰੀਆਂ ਦਾ ਸਕਰੀਨਿੰਗ ਕੈਂਪ ਲਗਾਇਆ ਗਿਆ। ਨੇਸ਼ਨਲ ਬਲਾਈਂਡਨੈਸ  ਕੰਟਰੋਲ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਵੱਲੋਂ ਇਸ ਕੈਂਪ ਦਾ ਨਿਰੀਖਣ ਕੀਤਾ ਗਿਆ।

ਉਹਨਾਂ ਇਸ ਸਕਰੀਨਿੰਗ ਕੈਂਪ ਦਾ ਦੌਰਾ ਕਰਕੇ ਪ੍ਰਬੰਧਾ ਅਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਕੈਂਪ ਵਿੱਚ ਆਏ ਮਰੀਜ਼ਾਂ ਦੀ ਜਾਂਚ, ਰਜਿਸਟਰੇਸ਼ਨ ,ਰੈਫਰਲ ਪ੍ਰਕਿਰਿਆਵਾਂ ਅਤੇ ਇਲਾਜ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਸਬੰਧਿਤ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਹਰ ਯੋਗ ਮਰੀਜ਼ ਦੀ ਸਮੇਂ ਸਿਰ ਜਾਂਚ ਕੀਤੀ ਜਾਵੇ ਅਤੇ ਜਾਂਚ ਕਰਕੇ ਲੋੜ ਅਨੁਸਾਰ ਮੋਤੀਆਬਿੰਦ ਦੇ ਆਪਰੇਸ਼ਨ ਲਈ ਰੈਫਰ ਕੀਤਾ ਜਾਵੇ।

ਉਹਨਾਂ ਕਿਹਾ ਕਿ ਮੋਤੀਆਬਿੰਦ ਦਾ ਸਮੇਂ ਸਿਰ ਪਤਾ ਲੱਗਣ ਤੇ ਇਲਾਜ ਕਰਵਾਉਣ ਨਾਲ ਨਜ਼ਰ ਨੂੰ ਬਚਾਇਆ ਜਾ ਸਕਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਖਾਸ ਕਰਕੇ 50 ਸਾਲ ਤੋਂ ਉੱਪਰ ਵਾਲੇ ਵਿਅਕਤੀ ਆਪਣੀਆਂ ਅੱਖਾਂ ਦੀ ਨਿਯਮਤ ਜਾਂਚ ਕਰਵਾਉਣ ਜੇਕਰ ਨਜ਼ਰ ਧੁੰਦਲੀ ਹੋਵੇ ਜਾਂ ਕੋਈ ਹੋਰ ਸਮੱਸਿਆ ਹੋਵੇ ਤਾਂ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਅੱਖਾਂ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਲਈ ਅਜਿਹੇ ਸਕਰੀਨਿੰਗ ਕੈਂਪ ਲਗਾਤਾਰ ਆਯੋਜਿਤ ਕੀਤੇ ਜਾ ਰਹੇ ਹਨ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਪੀਐਚਸੀ ਕੋਲੀ ਡਾ.ਗੁਰਪ੍ਰੀਤ ਨਾਗਰਾ, ਆਈ ਸਰਜਨ ਡਾ.ਗੁਰਪ੍ਰੀਤ ਕੌਰ, ਸੁਸ਼ਮਾ ਕਾਲੀਆ ਅਪਥੇਲਮਿਕ ਅਫਸਰ ਆਦਿ ਮੌਜੂਦ ਸਨ।

Advertisement
Advertisement
Advertisement
Advertisement
Scroll to Top