ਖੇਤੀਬਾੜੀ ਵਿਭਾਗ ਨੇ ਬਲਾਕ ਭੂਨਰਹੇੜੀ ਦੇ ਪਿੰਡਾਂ ਵਿਚ ਸਰਫੇਸ ਸੀਡਰ ਸਬੰਧੀ ਜਾਗਰੂਕਤਾ ਕੈਂਪ ਲਗਾਏ
ਖੇਤੀਬਾੜੀ ਵਿਭਾਗ ਨੇ ਬਲਾਕ ਭੂਨਰਹੇੜੀ ਦੇ ਪਿੰਡਾਂ ਵਿਚ ਸਰਫੇਸ ਸੀਡਰ ਸਬੰਧੀ ਜਾਗਰੂਕਤਾ ਕੈਂਪ ਲਗਾਏ
-ਪਿੰਡ ਜੋਗੀਪੁਰ, ਬਹਿਲ, ਪੂਨੀਆ ਜੱਟਾਂ, ਡਕਾਲਾ, ਮਰਦਾਹੇੜੀ, ਭੈਣੀ, ਤਸਲਪੁਰ, ਭਾਨਰੀ, ਖਾਕਟਾਂ ਖੁਰਦ ਅਤੇ ਖਾਕਟਾਂ ਕਲਾਂ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ
ਭੂਨਰਹੇੜੀ/ਪਟਿਆਲਾ, 8 ਸਤੰਬਰ:
ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫ਼ਸਰ ਡਾ. ਵਿਮਲਪ੍ਰੀਤ ਸਿੰਘ ਵੱਲੋਂ ਬਲਾਕ ਭੂਨਰਹੇੜੀ ਦੇ ਪਿੰਡਾਂ ਜੋਗੀਪੁਰ, ਬਹਿਲ, ਪੂਨੀਆ ਜੱਟਾਂ, ਡਕਾਲਾ, ਮਰਦਾਹੇੜੀ, ਭੈਣੀ, ਤਸਲਪੁਰ, ਭਾਨਰੀ, ਖਾਕਟਾਂ ਖੁਰਦ ਅਤੇ ਖਾਕਟਾਂ ਕਲਾਂ ਵਿਖੇ ਪਰਾਲੀ ਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਸਤੰਬਰ ਮਹੀਨੇ ਵਿਚ ਹਰੇਕ ਬਲਾਕ ਵਿਚ ਜਾਗਰੂਕਤਾ ਕੈਂਪ ਲਗਾਏ ਜਾਣਗੇ।
ਖੇਤੀਬਾੜੀ ਵਿਕਾਸ ਅਫ਼ਸਰ ਡਾ. ਵਿਮਲਪ੍ਰੀਤ ਸਿੰਘ ਨੇ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ ਨੂੰ ਸਬਸਿਡੀ ਉਪਰ ਲੈਣ ਲਈ ਕਿਸਾਨ ਪੋਰਟਲ ਉਪਰ (agrimachinerypb.com) ਮਿਤੀ 10.09.2023 ਤੱਕ ਅਪਲਾਈ ਕਰਨ ਤਾਂ ਜੋ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਜਾ ਸਕੇ। ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪ੍ਰੀਤ ਸਿੰਘ ਰੰਧਾਵਾ ਅਤੇ ਡਾ. ਲਵਦੀਪ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਸੀ.ਆਰ.ਐਮ. ਸਕੀਮ ਸਬੰਧੀ ਅਤੇ ਵਿਭਾਗ ਦੀਆਂ ਹੋਰ ਸਕੀਮਾਂ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਹਨਾਂ ਕੈਂਪਾਂ ਵਿਚ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਖੇਤੀਬਾੜੀ ਉਪ ਨਿਰੀਖਕ ਹਰਮਨਦੀਪ ਸਿੰਘ ਅਤੇ ਅਮਰਨਾਥ ਅਤੇ ਏ.ਟੀ.ਐਮ. ਵਰਿੰਦਰ ਸਿੰਘ ਨੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਅਨਾਊਂਸਮੈਂਟਾਂ ਕਰਵਾ ਕੇ ਸਰਫੇਸ ਸੀਡਰ ਮਸ਼ੀਨ ਅਪਲਾਈ ਕਰਨ ਸਬੰਧੀ ਜਾਗਰੂਕ ਕੀਤਾ।
ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ, ਪਰਵਿੰਦਰ ਸਿੰਘ, ਮੱਖਣ ਸਿੰਘ, ਸੁਲੱਖਣ ਸਿੰਘ, ਹਰਵਿੰਦਰ ਸਿੰਘ, ਅਮਰਿੰਦਰ ਸਿੰਘ, ਨਰਿੰਦਰਪਾਲ ਸਿੰਘ, ਸੁਖਵੀਰ ਸਿੰਘ, ਲਖਵਿੰਦਰ ਸਿੰਘ ਨੇ ਭਾਗ ਲਿਆ।