ਨੌਜਵਾਨ ਵੋਟਰਾਂ ਨੂੰ ਵੋਟਾਂ ਬਣਾਉਣ ਲਈ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
ਨੌਜਵਾਨ ਵੋਟਰਾਂ ਨੂੰ ਵੋਟਾਂ ਬਣਾਉਣ ਲਈ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
ਪਟਿਆਲਾ, 8 ਸਤੰਬਰ:
ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ਅਨੁਸਾਰ ਸਮੂਹ ਸਕੂਲਾਂ ਦੇ ਪ੍ਰਿੰਸੀਪਲ/ਨੁਮਾਇੰਦੇ, ਸੁਪਰਵਾਈਜ਼ਰ ਅਤੇ ਬੀ.ਐਲ.ਓਜ ਨਾਲ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਇੱਕ ਅਹਿਮ ਮੀਟਿੰਗ ਰੱਖੀ ਗਈ। ਇਸ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਗਜੀਤ ਸਿੰਘ, ਚੋਣ ਤਹਿਸੀਲਦਾਰ ਰਾਮਜੀ ਲਾਲ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵੀ ਸ਼ਾਮਲ ਆਏ।
ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨੌਜਵਾਨ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹੇ ਚ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਯੋਗਤਾ ਮਿਤੀ 01.01.2024 ਦੇ ਆਧਾਰ ਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰੇਕ ਨੌਜਵਾਨ ਦੀ ਵੋਟ ਬਣਾਈ ਜਾਵੇ ਅਤੇ ਕੋਈ ਵੀ ਨੌਜਵਾਨ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਇਸ ਕੰਮ ਨੂੰ ਮਿਸ਼ਨ ਮੋਡ ਵਿੱਚ ਕੀਤਾ ਜਾਵੇ। ਇਸ ਲਈ ਮਿਤੀ 11-09-2023 ਨੂੰ ਪਟਿਆਲਾ ਜ਼ਿਲ੍ਹਾ ਦੇ ਅਧੀਨ ਆਉਂਦੇ ਹਰ ਯੂਨੀਵਰਸਿਟੀ/ਕਾਲਜ/ਸਕੂਲ ਵਿੱਚ ਸਪੈਸ਼ਲ ਕੈਂਪ ਲਾਇਆ ਜਾਵੇਗਾ, ਜਿਸ ਵਿਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਰੇਕ ਨੌਜਵਾਨ ਦੀ ਵੋਟ ਬਣਾਈ ਜਾਵੇਗੀ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਜੋ 18 ਸਾਲ ਦੀ ਉਮਰ ਪੂਰੀ ਕਰ ਚੁੱਕਾ ਹੈ, ਉਹ ਭਾਰਤ ਚੋਣ ਕਮਿਸ਼ਨ ਦੇ ਆਨਲਾਈਨ ਮੋਡ www.nvsp.in, ਵੋਟਰ ਹੈਲਪਲਾਈਨ ਐਪ ਤੇ ਆਨਲਾਈਨ ਫਾਰਮ ਨੰ. 6 ਭਰ ਕੇ ਵੀ ਆਪਣੀ ਵੋਟ ਬਣਾ ਸਕਦੇ ਹਨ।
ਉਹਨਾਂ ਨੇ ਇਹ ਵੀ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਾਉਣ ਲਈ ਨਵੇਂ ਨੌਜਵਾਨਾਂ ਵਿੱਚ ਵੱਧ ਤੋਂ ਵੱਧ ਉਤਸ਼ਾਹ ਭਰਿਆ ਜਾਵੇ ਤਾਂ ਜੋ ਹਰ ਨੌਜਵਾਨ ਵੋਟਾਂ ਵਿੱਚ ਹਿੱਸਾ ਲਵੇ। ਇਸ ਲਈ ਯੂਨੀਵਰਸਿਟੀ/ਕਾਲਜਾਂ/ਸਕੂਲਾਂ ਵਿੱਚ ਸਵੀਪ ਗਤੀਵਿਧੀਆਂ ਜਿਵੇਂ ਕਿ ਕਵੀਜ਼, ਰੰਗੋਲੀ ਪ੍ਰਤੀਯੋਗਤਾ,ਭਾਸ਼ਣ ਮੁਕਾਬਲੇ ਕਰਵਾਏ ਜਾਣ। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਨੌਜਵਾਨਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਹੋਈ, ਉਹ ਆਪਣਾ ਨਾਮ ਲਾਜ਼ਮੀ ਤੋਰ ਤੇ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਅਤੇ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਹਿੱਸਾ ਬਣਨ।