Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 4:11 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

'ਫਿਊਚਰ ਟਾਈਕੂਨ ਸਟਾਰਟਅੱਪ ਚੈਲੇਂਜ' 'ਚ ਹਿੱਸਾ ਲੈਣ ਲਈ 15 ਸਤੰਬਰ ਤੱਕ ਕਰਵਾਓ ਰਜਿਸਟਰੇਸ਼ਨ

ਦੁਆਰਾ: Punjab Bani ਪ੍ਰਕਾਸ਼ਿਤ :Friday, 08 September, 2023, 07:13 PM

‘ਫਿਊਚਰ ਟਾਈਕੂਨ ਸਟਾਰਟਅੱਪ ਚੈਲੇਂਜ’ ‘ਚ ਹਿੱਸਾ ਲੈਣ ਲਈ 15 ਸਤੰਬਰ ਤੱਕ ਕਰਵਾਓ ਰਜਿਸਟਰੇਸ਼ਨ
ਪਟਿਆਲਾ, 8 ਸਤੰਬਰ:
ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਅਤੇ ਕਾਰੋਬਾਰ ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਸਹਿਯੋਗ ਨਾਲ ਫਿਊਚਰ ਟਾਈਕੂਨ ਸਟਾਰਟ-ਅੱਪ ਚੈਲੇਂਜ ਪ੍ਰਤੀਯੋਗਤਾ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਪ੍ਰਤੀਯੋਗਤਾ ਦੀਆਂ 4 ਅਹਿਮ ਸ਼੍ਰੇਣੀਆਂ ਹਨ ਜਿਸ ਵਿੱਚ ਵਿਦਿਆਰਥੀ/ਨੌਜਵਾਨ ਉੱਦਮੀ, ਮਹਿਲਾ ਉੱਦਮੀ, ਦਿਵਿਆਂਗ ਉੱਦਮੀ ਅਤੇ ਓਪਨ ਕੈਟਾਗਰੀ ਦੇ ਉੱਦਮੀ।
ਚਾਹਵਾਨ ਪ੍ਰਾਰਥੀ ਜੋ ਆਪਣਾ ਕਾਰੋਬਾਰ ਕਰਨਾ ਚਾਹੁੰਦੇ ਹੋਣ ਜਾਂ ਪਹਿਲਾਂ ਤੋਂ ਹੀ ਕਿਸੇ ਸਟਾਰਟ-ਅੱਪ ਤੇ ਕੰਮ ਕਰ ਰਹੇ ਹੋਣ ਉਹ ਉਮੀਦਵਾਰ ਮਿਤੀ 15 ਸਤੰਬਰ 2023 ਤੱਕ ਗੁਗਲ ਲਿੰਕ https://tinyurl.com/DwCaeCkb ਤੇ ਕਲਿੱਕ ਕਰਕੇ ਆਪਣੀ ਰਜਿਸਟ੍ਰੇਸ਼ਨ ਇਸ ਪ੍ਰਤੀਯੋਗਤਾ ਵਾਸਤੇ ਕਰਵਾ ਸਕਦੇ ਹਨ। ਇਹ ਪ੍ਰਤੀਯੋਗਤਾ ਜਿੱਤਣ ਉਪਰੰਤ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਉਸਦੇ ਸਟਾਰਟ ਅੱਪ/ਕਾਰੋਬਾਰ ਵਾਸਤੇ ਕੁਲ 2 ਲੱਖ ਰੁਪਏ ਦੀ(50000/-ਰੁਪਏ ਪ੍ਰਤੀ ਸ਼੍ਰੇਣੀ)ਇਨਾਮੀ ਰਾਸ਼ੀ, ਕਾਰੋਬਾਰ ਲਈ ਲੋਨ ਆਦਿ ਦੀ ਸੁਵਿਧਾ ਦੇ ਨਾਲ ਮਾਹਿਰ ਕਾਰੋਬਾਰ ਦੀ ਕਿੱਤਾ ਅਗਵਾਈ ਆਦਿ ਰਾਹੀਂ ਪੂਰਣ ਸਹਿਯੋਗ ਦਿੱਤਾ ਜਾਵੇਗਾ।
ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਅਨੁਰਾਗ ਗੁਪਤਾ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੋ ਉਮੀਦਵਾਰ ਆਪਣਾ ਕਾਰੋਬਾਰ ਕਰਨਾ ਚਾਹੁੰਦੇ ਹੋਣ ਜਾਂ ਪਹਿਲਾਂ ਤੋਂ ਹੀ ਕਿਸੇ ਸਟਾਰਟ-ਅੱਪ ਤੇ ਕੰਮ ਕਰ ਰਹੇ ਹੋਣ ਉਹ ਪ੍ਰਾਰਥੀ ਉੱਕਤ ਮਿਤੀ ਤੋਂ ਪਹਿਲਾਂ ਗੁਗਲ ਲਿੰਕ https://tinyurl.com/DwCaeCkb ਤੇ ਕਲਿੱਕ ਕਰਕੇ ਆਪਣੀ ਰਜਿਸਟ੍ਰੇਸ਼ਨ ਇਸ ਪ੍ਰਤੀਯੋਗਤਾ ਵਾਸਤੇ ਕਰ ਸਕਦੇ ਹਨ। ਰਜਿਸਟ੍ਰੇਸ਼ਨ ਕਰਨ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਆਉਣ ਤੇ ਇਸ ਦਫ਼ਤਰ ਵੱਲੋਂ ਪ੍ਰਾਰਥੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੀ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਲਾਕ ਡੀ ਮਿੰਨੀ ਸਕਤਰੇਤ ਪਟਿਆਲਾ ਵਿੱਖੇ ਆ ਸਕਦੇ ਹਨ, ਜਾਂ ਇਸ ਦਫ਼ਤਰ ਦੇ ਹੈਲਪਲਾਇਨ ਨੰਬਰ 98776-10877ਤੇ ਸੰਪਰਕ ਕਰ ਸਕਦੇ ਹਨ।



Scroll to Top