Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:57 am

+91 90915 01313 , +91 90916 01313

punjabbanni@gmail.com
punjabbani@yahoo.com

ਮੈ ਖੁਦ ਨਹੀ ਛੱਡਾਗਾ ਅਹੁਦਾ, ਕਾਂਗਰਸ ਲਈ ਕਰਦਾ ਰਹਾਂਗਾ ਕੰਮ : ਰਾਜਾ ਵੜਿੰਗ

ਮੈ ਖੁਦ ਨਹੀ ਛੱਡਾਗਾ ਅਹੁਦਾ, ਕਾਂਗਰਸ ਲਈ ਕਰਦਾ ਰਹਾਂਗਾ ਕੰਮ : ਰਾਜਾ ਵੜਿੰਗ

ਚੰਡੀਗੜ੍ਹ, 2 ਅਗਸਤ 2026 : ਪੰਜਾਬ ਕਾਂਗਰਸ ਅੰਦਰ ਚਲ ਰਹੀਆਂ ਅਟਕਲਾਂ ਤੋ ਬਾਅਦ ਹੁਣ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਖਿਆ ਕਿ ਉਹ ਖੁਦ ਕਦੇ ਵੀ ਆਪਦੇ ਅਹੁਦੇ ਤੋ ਅਸਤੀਫਾ ਨਹੀ ਦੇਣਗੇ ਪਰ ਜੇਕਰ ਪਾਰਟੀ ਹਾਈਕਮਾਨ ਕਿਸੇ ਵੀ ਸਮੇਂ ਲੀਡਰਸ਼ਿਪ ਵਿੱਚ ਤਬਦੀਲੀ ਕਰਨ ਦਾ ਫ਼ੈਸਲਾ ਕਰਦਾ ਹੈ ਤਾਂ ਉਹ ਉਸ ਦਾ ਪੂਰਾ ਸਤਿਕਾਰ ਕਰਨਗੇ ਅਤੇ ਪਹਿਲਾਂ ਵਾਂਗ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੇ ਰਹਿਣਗੇ।

ਰਾਜਾ ਵੜਿੰਗ ਨੇ ਕਿਹਾ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਪੂਰੀ ਨਿਸ਼ਠਾ ਨਾਲ ਪਾਰਟੀ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਵਿੱਚ ਕਾਂਗਰਸ ਨੇ ਲੋਕ ਸਭਾ ਚੋਣਾਂ ਵਿੱਚ ਸੱਤ ਸੀਟਾਂ ਜਿੱਤੀਆਂ ਹਨ, ਜੋ ਪਾਰਟੀ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਈਕਮਾਨ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਕਰਦਾ ਹੈ ਤਾਂ ਵੀ ਉਹ ਪਾਰਟੀ ਦੇ ਹਿੱਤਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।

ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਸਿਆਸੀ ਅਹੁਦੇ ਸਥਾਈ ਨਹੀਂ ਹੁੰਦੇ। ਉਨ੍ਹਾਂ ਦੇ ਸ਼ਬਦਾਂ ਵਿੱਚ, ਸਿਖਰ ਤੱਕ ਪਹੁੰਚਣਾ ਇੱਕ ਵੱਡੀ ਉਪਲਬਧੀ ਹੈ, ਪਰ ਕੋਈ ਵੀ ਵਿਅਕਤੀ ਹਮੇਸ਼ਾ ਉਸੇ ਸਥਾਨ ‘ਤੇ ਨਹੀਂ ਰਹਿੰਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਅਹੁਦੇ ਨਾਲੋਂ ਪਾਰਟੀ ਦੀ ਮਜ਼ਬੂਤੀ ਵੱਧ ਮਹੱਤਵਪੂਰਨ ਹੈ।

Advertisement
Advertisement
Advertisement
Advertisement
Scroll to Top