ਆਈਐਸਆਈ ਨਾਲ ਜੁੜੇ ਅੱਤਵਾਦੀ ਮਾਡਿਊਲ ਨਾਲ ਸਬੰਧਿਤ 9 ਵਿਅਕਤੀ ਗ੍ਰਿਫਤਾਰ
ਅੰਮ੍ਰਿਤਸਰ, 4 ਅਗਸਤ 2026 : ਆਈਐਸਆਈ ਮਾਡਿਊਲ ਨਾਲ ਸਬੰਧਿਤ 9 ਵਿਅਕਤੀਆਂ ਨੂੰ ਪੁਲਸ ਵਲੋ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਗੈਰ-ਕਾਨੂੰਨੀ ਪਿਸਤੌਲ, ਨੌਂ ਜ਼ਿੰਦਾ ਕਾਰਤੂਸ ਅਤੇ ਪੈਟਰੋਲ ਨਾਲ ਭਰੀਆਂ ਚਾਰ ਬੋਤਲਾਂ, ਜਿਨ੍ਹਾਂ ਨੂੰ ਕਥਿਤ ਤੌਰ ‘ਤੇ ਬੰਬਾਂ ਵਜੋਂ ਵਰਤਣ ਦੀ ਤਿਆਰੀ ਸੀ, ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਵੱਲ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਕਥਿਤ ਸਮਰਥਨ ਨਾਲ ਸਰਗਰਮ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਆਈਐਸਆਈ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਤੋਂ ਮਿਲ ਰਹੇ ਨਿਰਦੇਸ਼ਾਂ ਦੇ ਆਧਾਰ ‘ਤੇ ਕੰਮ ਕਰ ਰਹੇ ਸਨ। ਜਾਂਚ ਏਜੰਸੀਆਂ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਕਥਿਤ ਤੌਰ ‘ਤੇ ਅੱਤਵਾਦੀ ਗਤੀਵਿਧੀਆਂ ਲਈ ਤਿਆਰ ਕੀਤਾ ਜਾ ਰਿਹਾ ਸੀ।