Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:52 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰੀ ਮੀਂਹ ਕਾਰਨ ਖੜ੍ਹੇ ਪਾਣੀ ਦੀ ਨਿਕਾਸੀ ਲਈ ਪਟਿਆਲਾ ਸ਼ਹਿਰ ‘ਚ ਨਗਰ ਨਿਗਮ ਦੀਆਂ ਕਈ ਟੀਮਾਂ ਤਾਇਨਾਤ

ਭਾਰੀ ਮੀਂਹ ਕਾਰਨ ਖੜ੍ਹੇ ਪਾਣੀ ਦੀ ਨਿਕਾਸੀ ਲਈ ਪਟਿਆਲਾ ਸ਼ਹਿਰ ‘ਚ ਨਗਰ ਨਿਗਮ ਦੀਆਂ ਕਈ ਟੀਮਾਂ ਤਾਇਨਾਤ

ਪਟਿਆਲਾ, 4 ਅਗਸਤ : ਪਟਿਆਲਾ ਵਿੱਚ ਅੱਜ ਸਵੇਰੇ ਪਈ ਭਾਰੀ ਬਾਰਿਸ਼ ਤੋਂ ਬਾਅਦ, ਸੜਕਾਂ ਅਤੇ ਨੀਵੇਂ ਇਲਾਕਿਆਂ ਵਿਖੇ ਇਕੱਠੇ ਹੋਏ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਦੀਆਂ ਛੇ ਟੀਮਾਂ ਸਵੇਰ ਤੋਂ ਹੀ ਸ਼ਹਿਰ ਵਿੱਚ ਕਾਰਜਸ਼ੀਲ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ, ਇਹ ਟੀਮਾਂ ਸ਼ਹਿਰ ਵਿੱਚ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸਥਾਨਕ ਨਿਵਾਸੀਆਂ ਦੀ ਅਸੁਵਿਧਾ ਨੂੰ ਘੱਟ ਕਰਨ ਲਈ ਨੀਵੇਂ ਥਾਵਾਂ ਤੋਂ ਪਾਣੀ ਦੀ ਨਿਕਾਸੀ ਦਾ ਕੰਮ ਸਰਗਰਮੀ ਨਾਲ ਕਰ ਰਹੀਆਂ ਹਨ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ ਸਥਿਤੀ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਬੰਧਤ ਅਧਿਕਾਰੀਆਂ ਤੇ ਟੀਮਾਂ ਨੂੰ ਮੀਂਹ ਘੱਟਣ ਤੱਕ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਨੂੰ ਫੀਲਡ ਸਟਾਫ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਹੈ ਕਿ ਨੀਵੇਂ ਖੇਤਰਾਂ ਵਿੱਚ ਪਾਣੀ ਜਮ੍ਹਾਂ ਹੋਣ ਦੀ ਸਥਿਤੀ ਦੇ ਹੱਲ ਅਤੇ ਜਿੱਥੇ ਵੀ ਲੋੜ ਹੋਵੇ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਸਾਰੇ ਜ਼ਰੂਰੀ ਉਪਾਅ ਕੀਤੇ ਜਾ ਰਹੇ ਹਨ।

ਇਸੇ ਦੌਰਾਨ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਅੱਜ ਸਵੇਰੇ ਫੁਲਕੀਆਂ ਐਨਕਲੇਵ, ਤ੍ਰਿਪੜੀ, ਭਾਸ਼ਾ ਵਿਭਾਗ ਖੇਤਰ, ਚਾਂਦਨੀ ਚੌਕ, ਜੈਕਬ ਡਰੇਨ ਅਤੇ ਹੋਰ ਨੀਵੇਂ ਇਲਾਕਿਆਂ ਸਮੇਤ ਕਈ ਪਾਣੀ ਭਰਨ ਵਾਲੇ ਖੇਤਰਾਂ ਦਾ ਨਿੱਜੀ ਤੌਰ ‘ਤੇ ਦੌਰਾ ਵੀ ਕੀਤਾ। ਉਨ੍ਹਾਂ ਨੇ ਚੱਲ ਰਹੇ ਪਾਣੀ ਨਿਕਾਸੀ ਦੇ ਕਾਰਜਾਂ ਦਾ ਨਿਰੀਖਣ ਕੀਤਾ, ਜ਼ਮੀਨੀ ਪੱਧਰ ‘ਤੇ ਨਗਰ ਨਿਗਮ ਦੀਆਂ ਟੀਮਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਭਰੇ ਹੋਏ ਮੀਂਹ ਦੇ ਪਾਣੀ ਦੀ ਜਲਦੀ ਨਿਕਾਸੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਫੀਲਡ ਸਟਾਫ ਨੂੰ ਸੰਵੇਦਨਸ਼ੀਲ ਥਾਵਾਂ ‘ਤੇ ਤਾਇਨਾਤ ਰਹਿਣ ਅਤੇ ਮੀਂਹ ਜਾਰੀ ਰਹਿਣ ਕਾਰਨ ਪਾਣੀ ਭਰਨ ਦੀ ਕਿਸੇ ਵੀ ਸੂਚਨਾ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

Advertisement
Advertisement
Advertisement
Advertisement
Scroll to Top