Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Tuesday, 04 Aug 2026 | 11:02 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਦੂਜੇ ਪੜਾਅ ਤਹਿਤ 63.24 ਕਰੋੜ ਦੀ ਰਕਮ ਜਾਰੀ-ਡੀ.ਪੀ.ਓ.

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਦੂਜੇ ਪੜਾਅ ਤਹਿਤ 63.24 ਕਰੋੜ ਦੀ ਰਕਮ ਜਾਰੀ-ਡੀ.ਪੀ.ਓ.

ਪਟਿਆਲਾ , 4 ਅਗਸਤ : ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀਆਂ ਕਿਸ਼ਤਾਂ ਦਾ ਭੁਗਤਾਨ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਟਰਾਂਸਫਰ (ਡੀ.ਬੀ.ਟੀ.) ਰਾਹੀਂ ਕਰਨ ਦਾ ਕੰਮ ਲਗਾਤਾਰ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਡੀ.ਪੀ.ਓ.), ਪਟਿਆਲਾ, ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਯੋਜਨਾ ਦੇ ਦੂਜੇ ਪੜਾਅ ਅਧੀਨ ਜ਼ਿਲ੍ਹਾ ਪਟਿਆਲਾ ਦੇ 1,52,446 ਜਨਰਲ ਵਰਗ ਦੇ ਲਾਭਪਾਤਰੀਆਂ ਨੂੰ ₹45,73,38,000/- ਅਤੇ 38,905 ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ ਲਾਭਪਾਤਰੀਆਂ ਨੂੰ ₹17,50,72,500/- ਦੀ ਰਕਮ ਸਿੱਧੇ (ਡੀ.ਬੀ.ਟੀ.) ਰਾਹੀਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਲੋਕ-ਭਲਾਈ ਯੋਜਨਾ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਸ੍ਰੀ ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ ਕੇਵਲ ਉਹਨਾਂ ਮਹਿਲਾਵਾਂ ਨੂੰ ਦਿੱਤਾ ਜਾਂਦਾ ਹੈ ਜੋ ਸਰਕਾਰ ਵੱਲੋਂ ਨਿਰਧਾਰਿਤ ਯੋਗਤਾ ਸ਼ਰਤਾਂ ਨੂੰ ਪੂਰਾ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋਣੀ ਲਾਜ਼ਮੀ ਹੈ। ਇਸ ਤੋਂ ਇਲਾਵਾ, ਲਾਭਪਾਤਰੀ ਕਿਸੇ ਵੀ ਸਰਕਾਰੀ ਵਿਭਾਗ, ਬੋਰਡ, ਨਿਗਮ ਜਾਂ ਹੋਰ ਸਰਕਾਰੀ ਅਦਾਰੇ ਵਿੱਚ ਸੇਵਾ-ਮੁਕਤ ਸਰਕਾਰੀ ਪੈਨਸ਼ਨਰ ਨਹੀਂ ਹੋਣੀ ਚਾਹੀਦੀ। ਲਾਭਪਾਤਰੀ ਨੇ ਪਿਛਲੇ ਵਿੱਤੀ ਸਾਲ ਦੌਰਾਨ ਆਮਦਨ ਕਰ ਦਾ ਭੁਗਤਾਨ ਨਾ ਕੀਤਾ ਹੋਵੇ। ਇਸ ਤੋਂ ਇਲਾਵਾ, ਲਾਭਪਾਤਰੀ ਖੁਦ ਜਾਂ ਉਸ ਦਾ ਪਤੀ ਸੰਸਦ ਮੈਂਬਰ (ਐਮ.ਪੀ.), ਵਿਧਾਇਕ (ਐਮ.ਐਲ.ਏ.) ਜਾਂ ਕਿਸੇ ਹੋਰ ਸੰਵਿਧਾਨਕ ਜਾਂ ਚੁਣੇ ਹੋਏ ਜਨ ਪ੍ਰਤੀਨਿਧੀ ਦੇ ਅਹੁਦੇ ‘ਤੇ ਨਾ ਹੋਵੇ। ਉਨ੍ਹਾਂ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਯੋਜਨਾ ਸਬੰਧੀ ਕੋਈ ਜਾਣਕਾਰੀ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਆਪਣੇ ਨਜ਼ਦੀਕੀ ਆਂਗਣਵਾੜੀ ਸੈਂਟਰ, ਸੀ.ਡੀ.ਪੀ.ਓ. ਦਫ਼ਤਰ ਜਾਂ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ, ਪਟਿਆਲਾ ਨਾਲ ਸੰਪਰਕ ਕਰ ਸਕਦੇ ਹਨ।

Scroll to Top