Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 12:27 pm

+91 90915 01313 , +91 90916 01313

punjabbanni@gmail.com
punjabbani@yahoo.com

ਸੀ.ਐਮ. ਦੀ ਯੋਗਸ਼ਾਲਾ ਨਾਲ ਲੋਕਾਂ ਦੀ ਸਿਹਤ ਵਿੱਚ ਆ ਰਿਹਾ ਸਕਾਰਾਤਮਕ ਬਦਲਾਅ

ਸੀ.ਐਮ. ਦੀ ਯੋਗਸ਼ਾਲਾ ਨਾਲ ਲੋਕਾਂ ਦੀ ਸਿਹਤ ਵਿੱਚ ਆ ਰਿਹਾ ਸਕਾਰਾਤਮਕ ਬਦਲਾਅ

ਪਟਿਆਲਾ, 15 ਜੁਲਾਈ : ਪੰਜਾਬ ਸਰਕਾਰ ਦੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਦਸ਼ਮੇਸ਼ ਨਗਰ ਕਮਿਊਨਿਟੀ ਹਾਲ, ਤ੍ਰਿਪੜੀ ਵਿਖੇ ਚੱਲ ਰਹੀਆਂ ਮੁਫ਼ਤ ਯੋਗਾ ਕਲਾਸਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਨਿਯਮਿਤ ਯੋਗ ਅਭਿਆਸ ਨਾਲ ਲੋਕਾਂ ਨੂੰ ਸ਼ੂਗਰ, ਥਾਇਰਾਇਡ, ਵਧੇ ਹੋਏ ਵਜ਼ਨ ਅਤੇ ਤਣਾਅ ਵਰਗੀਆਂ ਸਮੱਸਿਆਵਾਂ ਵਿੱਚ ਰਾਹਤ ਮਿਲ ਰਹੀ ਹੈ।

ਯੋਗਾ ਇੰਸਟ੍ਰਕਟਰ ਸਤਨਾਮ ਕੌਰ ਨੇ ਕਿਹਾ ਕਿ ਯੋਗ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸੰਤੁਲਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ। ਕਲਾਸ ਵਿੱਚ ਸ਼ਾਮਲ ਸਤਵੰਤ ਕੌਰ ਨੇ ਦੱਸਿਆ ਕਿ ਯੋਗ ਨਾਲ ਉਨ੍ਹਾਂ ਦੀ ਸ਼ੂਗਰ ਕੰਟਰੋਲ ਵਿੱਚ ਹੈ ਅਤੇ ਵਜ਼ਨ ਵੀ ਘਟਿਆ ਹੈ। ਕੁਸਮ ਚਾਵਲਾ ਨੇ ਕਿਹਾ ਕਿ ਥਾਇਰਾਇਡ ਦੀ ਸਥਿਤੀ ਵਿੱਚ ਸੁਧਾਰ ਆਇਆ ਹੈ, ਜਦਕਿ ਸ਼ਰਨਜੀਤ ਕੌਰ ਨੇ ਦੱਸਿਆ ਕਿ ਯੋਗ ਅਤੇ ਮੈਡੀਟੇਸ਼ਨ ਦਾ ਸਕੂਲੀ ਬੱਚਿਆਂ ‘ਤੇ ਵੀ ਸਕਾਰਾਤਮਕ ਪ੍ਰਭਾਵ ਪੈ ਰਿਹਾ ਹੈ।

ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਆਪਣੇ ਇਲਾਕੇ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਵਾਉਣ ਲਈ 25 ਲੋਕਾਂ ਦਾ ਸਮੂਹ ਬਣਾਕੇ ਟੋਲ-ਫਰੀ ਨੰਬਰ 76694-00500 ‘ਤੇ ਮਿਸਡ ਕਾਲ ਦੇ ਕੇ ਜਾਂ ਫਿਰ https://cmdiyogshala.punjab.gov.in ਉਤੇ ਲਾਗ ਇਨ ਕਰਕੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

Advertisement
Advertisement
Advertisement
Advertisement
Scroll to Top