ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 8 ਸਤੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 8 ਸਤੰਬਰ ਨੂੰ
ਪਟਿਆਲਾ, 6 ਸਤੰਬਰ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਿਤੀ 8 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਈਸ਼ਾਨ ਇੰਡਸਟਰੀਜ਼, ਐਕਸਿਸ ਬੈਂਕ, ਆਰ.ਜੀ.ਐਮ. ਇੰਡਸਟਰੀ, ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ, ਸੱਤਿਆ ਮਾਇਕਰੋਕੈਪੀਟਲ ਵੱਲੋਂ ਸੇਲਜ਼ ਅਫ਼ਸਰ, ਰਿਲੇਸ਼ਨਸ਼ਿਪ ਅਫ਼ਸਰ, ਏ.ਡੀ.ਓ, ਏ.ਈ.ਐਮ, ਸੀ.ਈ.ਈ, ਅਸਿਸਟੈਂਟ ਟਰੇਨੀ, ਅਪ੍ਰੈਟਸ਼ਿਪ (ਫੀਲਡ) ਅਤੇ ਈ.ਡੀ.ਓ.ਐਲ (ਫੀਲਡ) ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 8 ਸਤੰਬਰ ਦਿਨ ਸ਼ੁੱਕਰਵਾਰ ਨੂੰ ਲੱਗਣ ਵਾਲੇ ਇਸ ਪਲੇਸਮੈਂਟ ਕੈਂਪ ਵਿੱਚ ਵਿੱਦਿਅਕ ਯੋਗਤਾ ਬਾਰ੍ਹਵੀਂ, ਆਈ.ਟੀ.ਆਈ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਉਮੀਦਵਾਰ ਜਿਨ੍ਹਾਂ ਦੀ ਉਮਰ 18 ਤੋਂ 45 ਸਾਲ ਵਿਚਕਾਰ ਹੋਵੇ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇੰਟਰਵਿਊ ਦੌਰਾਨ ਚੁਣੇ ਗਏ ਫਰੈਸ਼ਰ ਅਤੇ ਤਜਰਬੇਕਾਰ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਆਧਾਰ ’ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜਊਮ ਨਾਲ ਲੈ ਕੇ ਮਿਤੀ 8 ਸਤੰਬਰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ ਪਟਿਆਲਾ ਵਿਖੇ ਪਹੁੰਚ ਕੇ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 9877610877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।