Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:43 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਡਿਪਟੀ ਕਮਿਸ਼ਨਰ ਵੱਲੋਂ ਓਲਡ ਬੱਸ ਸਟੈਂਡ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਬੈਠਕ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਡਿਪਟੀ ਕਮਿਸ਼ਨਰ ਵੱਲੋਂ ਓਲਡ ਬੱਸ ਸਟੈਂਡ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਬੈਠਕ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਡਿਪਟੀ ਕਮਿਸ਼ਨਰ ਵੱਲੋਂ ਓਲਡ ਬੱਸ ਸਟੈਂਡ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਬੈਠਕ
-ਮੁੱਖ ਮੰਤਰੀ ਦੇ ਐਲਾਨ ਮੁਤਾਬਕ ਪੁਰਾਣਾ ਬੱਸ ਅੱਡਾ ਲੋਕਲ ਬੱਸਾਂ ਲਈ ਚਲਾਇਆ ਜਾਵੇਗਾ-ਕੋਹਲੀ
-ਵਿਧਾਇਕ ਨੇ ਦਿੱਤਾ ਭਰੋਸਾ ਡਿਪਟੀ ਕਮਿਸ਼ਨਰ ਤੇ ਉਹ ਖ਼ੁਦ ਮੁੱਖ ਮੰਤਰੀ ਕੋਲੋਂ ਕਰਵਾਉਣਗੇ ਮਸਲੇ ਦਾ ਹੱਲ
ਪਟਿਆਲਾ, 6 ਸਤੰਬਰ:
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜਲੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਦੀ ਜੱਥੇਬੰਦੀ ਓਲਡ ਬੱਸ ਸਟੈਂਡ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ।
ਵਿਧਾਇਕ ਕੋਹਲੀ ਦੀ ਪਹਿਲਕਦਮੀ ‘ਤੇ ਸੁਖਾਂਵੇਂ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਓਲਡ ਬੱਸ ਸਟੈਂਡ ਸ਼ਾਪ ਕੀਪਰਸ ਐਸੋਸੀਏਸ਼ਨ ਦੇ ਕਨਵੀਨਰ ਗੁਰਪਾਲ ਸਿੰਘ ਲਾਲੀ, ਸ਼ੇਰ ਸਿੰਘ ਮਾਨ, ਬਿੱਟੂ ਕੁਮਾਰ, ਜਤਿੰਦਰ ਕੁਮਾਰ ਜਿੰਮੀ, ਸੰਜੂ ਬਾਵਾ, ਪ੍ਰੇਮ ਕੁਮਾਰ, ਓਮ ਪ੍ਰਕਾਸ਼ ਸਿੰਗਲਾ, ਸੰਦੀਪ ਗਰਗ, ਨਵੀਨ ਚੁੱਘ ਆਦਿ ਨੁਮਾਇੰਦੇ ਹਾਜਰ ਸਨ, ਜਿਨ੍ਹਾਂ ਨੇ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਦਾ ਜਿਕਰ ਕੀਤਾ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਇਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ ਕਿ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਕੰਪਲੈਕਸ ਨੂੰ ਬੱਸ ਅੱਡੇ ਦੀ ਥਾਂ ਕਿਸੇ ਹੋਰ ਮੰਤਵ ਲਈ ਨਹੀਂ ਵਰਤਿਆ ਜਾਵੇਗਾ ਅਤੇ ਇੱਥੇ ਸ਼ੱਟਲ ਬੱਸ ਸਰਵਿਸ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨਾਲ ਵੀ ਰਾਬਤਾ ਕੀਤਾ ਗਿਆ ਹੈ ਅਤੇ ਉਹ ਵੀ ਚਾਹੁੰਦੇ ਹਨ ਕਿ ਪੁਰਾਣੇ ਬੱਸ ਅੱਡੇ ਨੂੰ ਵੀ ਜਲਦੀ ਤੋਂ ਜਲਦੀ ਚਲਾਇਆ ਜਾ ਸਕੇ।
ਵਿਧਾਇਕ ਕੋਹਲੀ ਨੇ ਦੱਸਿਆ ਕਿ ਪੀਆਰਟੀਸੀ ਨੂੰ ਅਗਲੇ 10 ਦਿਨਾਂ ਦੇ ਅੰਦਰ-ਅੰਦਰ ਪੁਰਾਣੇ ਬੱਸ ਅੱਡੇ ਨੂੰ ਨੇੜਲੇ ਰੂਟਾਂ ਦੀਆਂ ਬੱਸਾਂ ਨਾਲ ਚਲਾਉਣ ਲਈ ਇੱਕ ਤਜਵੀਜ ਤਿਆਰ ਕਰਨ ਲਈ ਆਖ ਦਿੱਤਾ ਗਿਆ ਹੈ, ਤਾਂ ਕਿ ਇੱਥੇ ਮੁੜ ਤੋਂ ਸਵਾਰੀਆਂ ਆਉਣ ਲੱਗਣ ਜਿਸ ਨਾਲ ਨੇੜਲੇ ਦੁਕਾਨਦਾਰਾਂ ਦਾ ਕਾਰੋਬਾਰ ਚੱਲ ਸਕੇ। ਕੋਹਲੀ ਨੇ ਭਰੋਸਾ ਦਿੱਤਾ ਕਿ ਉਹ ਖ਼ੁਦ ਅਤੇ ਡਿਪਟੀ ਕਮਿਸ਼ਨਰ ਪਟਿਆਲਾ, ਸਕੱਤਰ ਟਰਾਂਸਪੋਰਟ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਪਹੁੰਚ ਕਰਕੇ ਇੱਥੋਂ ਦੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਨੂੰ ਦਰਪੇਸ਼ ਸਮੱਸਿਆ ਦਾ ਨਿਪਟਾਰਾ ਜਰੂਰ ਕਰਵਾਉਣਗੇ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਪੁਰਾਣੇ ਬੱਸ ਅੱਡੇ ਨੇੜਲੀ ਮਾਰਕੀਟ ਸਮੇਤ ਨੇੜਲੇ ਇਲਾਕਿਆਂ ਤੋਂ ਆਉਂਦੀਆਂ ਸਵਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਬਦਲਵਾਂ ਰਸਤਾ ਲੱਭਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਕੀਤੇ ਗਏ ਐਲਾਨ ਮੁਤਾਬਕ ਪੰਜਾਬ ਸਰਕਾਰ, ਕਾਲਜ ਵਿਦਿਆਰਥਣਾਂ ਲਈ ਸ਼ਟਲ ਬੱਸ ਸਰਵਿਸ ਵੀ ਸ਼ੁਰੂ ਕਰਨ ਜਾ ਰਹੀ ਹੈ, ਜਿਸ ਨਾਲ ਪੁਰਾਣਾ ਬੱਸ ਅੱਡਾ ਵਰਤੋਂ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਲਈ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਐਮ.ਡੀ. ਵਿਪੁਲ ਉਜਵਲ ਵੱਲੋਂ ਤਜਵੀਜ ਬਣਾਈ ਜਾ ਰਹੀ ਹੈ।
ਇਸ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਦੱਸਿਆ ਕਿ ਉਨ੍ਹਾਂ ਦੇ ਕਾਰੋਬਾਰ ਤੇ ਦੁਕਾਨਾਂ ਬੱਸ ਅੱਡਾ ਨਵਾਂ ਬਣਨ ਕਰਕੇ ਸਵਾਰੀਆਂ ਤੇ ਗਾਹਕ ਪੁਰਾਣੇ ਬੱਸ ਅੱਡੇ ਵਿਖੇ ਨਾ ਆਉਣ ਕਰਕੇ ਨਾਲ ਪ੍ਰਭਾਵਿਤ ਹੋਏ ਹਨ। ਦੁਕਾਨਦਾਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦਾ ਅਤੇ ਰੇਹੜੀ ਫੜੀ ਵਾਲਿਆਂ ਦਾ ਕਾਰੋਬਾਰ ਠੱਪ ਹੋਕੇ ਰਹਿ ਗਿਆ ਹੈ, ਜਿਸ ਲਈ ਪੁਰਾਣਾ ਬੱਸ ਅੱਡਾ ਲੋਕਲ ਬੱਸਾਂ ਲਈ ਚਲਾਇਆ ਜਾਵੇ।
ਮੀਟਿੰਗ ਮੌਕੇ ਏ.ਡੀ.ਸੀ. (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ, ਕਾਰਜਕਾਰੀ ਇੰਜੀਨੀਅਰ ਜਤਿੰਦਰ ਸਿੰਘ ਗਰੇਵਾਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top