Breaking

ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ
Wednesday, 29 Jul 2026 | 10:28 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ, 17 ਜੁਲਾਈ 2026 : ਦੇਸ਼ ਦੇ ਪ੍ਰਧਾਨ ਮੰਤਰੀ ਇਕ ਪਾਸੇ ਜਿਥੇ ਹਰਿਆਣਾ ਅਤੇ ਪੰਜਾਬ ਦੀ ਫੇਰੀ ਤੇ ਹਨ, ਉਥੇ ਦੂਸਰੇ ਪਾਸੇ ਪੰਜਾਬ ਅੰਦਰ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋ ਸਕੂਲਾਂ, ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿਤੀਆਂ ਗਈਆਂ ਹਨ, ਜਿਸ ਕਾਰਨ ਸੁਰਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹਨ।

ਜਾਣਕਾਰੀ ਅਨੁਸਾਰ ਪਟਿਆਲਾ ਦੇ ਸਰਕਾਰੀ ਦਫ਼ਤਰ ਅਤੇ ਕੁਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ। ਇਹ ਧਮਕੀ ਇੱਕ ਈਮੇਲ ਰਾਹੀਂ ਭੇਜੀ ਗਈ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਤੁਰੰਤ ਜਾਂਚ ਅਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ।

ਮਿਲੀ ਜਾਣਕਾਰੀ ਅਨੁਸਾਰ, ਇਹ ਈਮੇਲ ‘ਖਾਲਿਸਤਾਨ ਨੈਸ਼ਨਲ ਆਰਮੀ’ ਦੇ ਨਾਮ ਤੋਂ ਭੇਜੀ ਗਈ ਹੈ। ਧਮਕੀ ਭਰੇ ਸੁਨੇਹੇ ਵਿੱਚ ਇੰਜੀਨੀਅਰ ਗੁਰਨਾਖ ਸਿੰਘ ਰੁਕਣ ਸ਼ਾਹਵਾਲਾ ਅਤੇ ਡਾ. ਗੁਰਨਿਰਵੈਰ ਸਿੰਘ ਖ਼ਾਨ ਰਜਾਦਾ ਦੇ ਨਾਮ ਵੀ ਦਰਜ ਕੀਤੇ ਗਏ ਹਨ। ਇਹ ਧਮਕੀ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਦੌਰੇ ‘ਤੇ ਹਨ। ਇਸ ਕਾਰਨ ਸੁਰੱਖਿਆ ਏਜੰਸੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ।

Scroll to Top