Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 12:12 pm

+91 90915 01313 , +91 90916 01313

punjabbanni@gmail.com
punjabbani@yahoo.com

ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ ਤੱਕ ਜਾਰੀ ਰਹੇਗਾ : ਡਾ. ਹਿਮਾਂਸ਼ੂ ਅਗਰਵਾਲ

ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ ਤੱਕ ਜਾਰੀ ਰਹੇਗਾ : ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ, 17 ਜੁਲਾਈ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਜਾਰੀ ਪੱਤਰ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਸਾਰੀ ਐਸ ਆਈ ਆਰ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਇਹ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਦੀਆਂ ਹਦਾਇਤਾਂ ਅਨੁਸਾਰ ਹੁਣ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ, 2026 ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਕਰਨ ਦਾ ਕੰਮ ਵੀ 3 ਅਗਸਤ, 2026 ਤੱਕ ਕੀਤਾ ਜਾਵੇਗਾ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ,2026 ਤੋਂ 12 ਸਤੰਬਰ, 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ ਜਦਕਿ ਇਹਨਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ, 2026 ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਨੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜਨ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਚੋਣ ਵੇਰਵੇ ਪੂਰੀ ਤਰ੍ਹਾਂ ਸਹੀ ਅਤੇ ਅੱਪ ਟੂ ਡੇਟ ਹਨ, ਇਸ ਤਰ੍ਹਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।

Advertisement
Advertisement
Advertisement
Advertisement
Scroll to Top