Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 12:15 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਮਿਡਲ ਸਕੂਲ ਘੜਾਮਾ ਕਲਾਂ ਦੇ ਵਿਦਿਆਰਥੀਆਂ ਨੇ ਦੇਸ਼ਭਗਤੀ ਨਾਟਕ ਦੀ ਕੀਤੀ ਸ਼ਾਨਦਾਰ ਪੇਸ਼ਕਾਰੀ

ਸਰਕਾਰੀ ਮਿਡਲ ਸਕੂਲ ਘੜਾਮਾ ਕਲਾਂ ਦੇ ਵਿਦਿਆਰਥੀਆਂ ਨੇ ਦੇਸ਼ਭਗਤੀ ਨਾਟਕ ਦੀ ਕੀਤੀ ਸ਼ਾਨਦਾਰ ਪੇਸ਼ਕਾਰੀ

ਪਟਿਆਲਾ ਜੁਲਾਈ 17 : ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਦੇ ਸੰਬੰਧ ਵਿੱਚ ਅਤੇ ਮਹਾਕਵੀ ਕਾਲੀਦਾਸ ਜਯੰਤੀ ਮੌਕੇ “ਭਾਰਤ ਥੀਏਟਰ ਦੇ ਮਾਧਿਅਮ ਰਾਹੀਂ ਬੋਲਦਾ ਹੈ – ਯੁਵਾ ਰੰਗਮੰਚ ਰਾਹੀਂ ਰਾਸ਼ਟਰ ਜਾਗ੍ਰਿਤੀ” ਵਿਸ਼ੇ ਹੇਠ ਰਾਸ਼ਟਰੀ ਨਾਟਕ ਮਹਾਉਤਸਵ 2026 ਦਾ ਸਫ਼ਲ ਆਯੋਜਨ ਕੀਤਾ ਗਿਆ। ਇਹ ਮਹਾਉਤਸਵ ਸੰਗੀਤ ਨਾਟਕ ਅਕਾਦਮੀ, ਨਵੀਂ ਦਿੱਲੀ (ਰਾਸ਼ਟਰੀ ਸੰਗੀਤ, ਨ੍ਰਿਤ ਅਤੇ ਨਾਟਕ ਅਕਾਦਮੀ) ਵੱਲੋਂ ਸੈਂਟਰ ਫ਼ਾਰ ਕਲਚਰਲ ਰਿਸੋਰਸਿਜ਼ ਐਂਡ ਟ੍ਰੇਨਿੰਗ (ਸੀ.ਸੀ.ਆਰ.ਟੀ.), ਨਵੀਂ ਦਿੱਲੀ ਦੇ ਸਹਿਯੋਗ ਨਾਲ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੇ ਆਯੋਜਨ ਲਈ ਪੰਜਾਬ ਸਿੱਖਿਆ ਵਿਭਾਗ ਦੇ ਪਟਿਆਲਾ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਾਲੂ ਮਹਿਰਾ , ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰਪਾਲ ਸਿੰਘ ਅਤੇ ਸਰਕਾਰੀ ਮਿਡਲ ਸਕੂਲ ਘੜਾਮਾ ਕਲਾਂ ਦੇ ਸਮੂਹ ਸਟਾਫ਼ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ।

ਇਸ ਮੌਕੇ ਸਰਕਾਰੀ ਮਿਡਲ ਸਕੂਲ ਘੜਾਮਾ ਕਲਾਂ, ਜ਼ਿਲ੍ਹਾ ਪਟਿਆਲਾ ਦੇ ਵਿਦਿਆਰਥੀਆਂ ਨੇ ਪੰਜਾਬੀ ਨਾਟਕ “ਆਜ਼ਾਦੀ ਦੇ ਸੰਘਰਸ਼ੀ ਯੋਧੇ” ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ। ਸਕੂਲ ਅਧਿਆਪਕਾਂ ਕਿਰਨ ਬਾਲਾ ਦੁਆਰਾ ਲਿਖੇ ਅਤੇ ਜਤਿੰਦਰ ਸਿੰਘ ਬਲਾਕ ਰਿਸੋਰਸ ਪਰਸਨ ਦੇ ਨਿਰਦੇਸ਼ਨ ਹੇਠ ਤਿਆਰ ਕੀਤੇ ਇਸ 45 ਮਿੰਟ ਦੇ ਨਾਟਕ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਅਤੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਜੀਵੰਤ ਢੰਗ ਨਾਲ ਦਰਸਾਇਆ। ਨਾਟਕ ਨੇ ਦਰਸ਼ਕਾਂ ਵਿੱਚ ਦੇਸ਼ਭਗਤੀ, ਸਾਹਸ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।

ਸਮਾਗਮ ਵਿੱਚ ਆਜ਼ਾਦੀ ਘੁਲਾਟੀਏ ਸੀਤਾ ਸਿੰਘ ਦੇ ਪਰਿਵਾਰਕ ਮੈਂਬਰ ਸਤਿਆ ਦੇਵੀ ਪਤਨੀ ਅਜਾਦੀ ਘੁਲਾਟੀਏ ਸੀਤਾ ਸਿੰਘ, ਦੋਵੇਂ ਪੁੱਤਰ ਦੇਸ ਰਾਜ ਅਤੇ ਬੁੱਧ ਰਾਮ ਬੱਬੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਅਦਾਕਾਰੀ ਦੀ ਭਰਪੂਰ ਸ਼ਲਾਘਾ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਕਲਾ ਅਤੇ ਸੱਭਿਆਚਾਰ ਰਾਹੀਂ ਦੇਸ਼ ਦੇ ਆਜ਼ਾਦੀ ਸੰਘਰਸ਼ ਦੀ ਵਿਰਾਸਤ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ।

ਨਾਟਕ ਵਿੱਚ ਅਰਸ਼ਦੀਪ ਕੌਰ, ਅਮਨਦੀਪ ਕੌਰ, ਗੁਰਵਿੰਦਰ ਸਿੰਘ, ਪ੍ਰਭਜੋਤ ਸਿੰਘ, ਜੈ ਕੁਮਾਰ, ਜਸਮੀਨ ਕੌਰ, ਰਮਨਪ੍ਰੀਤ ਕੌਰ, ਰਿਹਾਨ ਖ਼ਾਨ, ਖੁਸ਼ਪ੍ਰੀਤ ਕੌਰ, ਅਨੀਤਾ ਰਾਣੀ, ਬੀਰਬਲ, ਜਸਪ੍ਰੀਤ ਕੌਰ, ਕਿਰਨਦੀਪ ਕੌਰ, ਮੀਰਾ, ਪ੍ਰਭਜੋਤ ਸਿੰਘ ਅਤੇ ਦਿਨੇਸ਼ ਅਤੇ ਹੋਰ ਵਿਦਿਅਰਥੀਆਂ ਨੇ ਪ੍ਰਭਾਵਸ਼ਾਲੀ ਭੂਮਿਕਾਵਾਂ ਨਿਭਾਈਆਂ। ਉਨ੍ਹਾਂ ਦੀ ਭਾਵਪੂਰਣ ਅਤੇ ਜੋਸ਼ੀਲੀ ਅਦਾਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਨਾਟਕ ਨੂੰ ਭਰਪੂਰ ਸਰਾਹਨਾ ਮਿਲੀ।

ਸਮਾਗਮ ਦੇ ਅੰਤ ਵਿੱਚ ਆਯੋਜਕਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਪਹੁੰਚੇ ਹੋਏ ਸਮੂਹ ਮਹਿਮਾਨਾਂ, ਹਾਜ਼ਰ ਸਰਪੰਚਾਂ ਪੰਚਾਇਤਾਂ ਮੈਂਬਰ, ਐਸਐਮਸੀ ਮੈਂਬਰਾਂ ਅਤੇ ਹੋਰ ਮੋਹਤਵਾਰ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ ਭਾਰਤ ਦੀ  ਅਮੀਰ ਸੱਭਿਆਚਾਰਕ ਵਿਰਾਸਤ ਅਤੇ ਦੇਸ਼ਭਗਤੀ ਦੀ ਭਾਵਨਾ ਨੂੰ ਰੰਗਮੰਚ ਰਾਹੀਂ ਪ੍ਰਫੁੱਲਤ ਕਰਨ ਦੇ ਸੰਦੇਸ਼ ਨਾਲ ਸਮਾਗਮ ਦਾ ਸਮਾਪਨ ਹੋਇਆ।

Advertisement
Advertisement
Advertisement
Advertisement
Scroll to Top