Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 12:12 pm

+91 90915 01313 , +91 90916 01313

punjabbanni@gmail.com
punjabbani@yahoo.com

ਈ-20 ਪੈਟਰੋਲ ਦੇ ਮੁੱਦੇ ‘ਤੇ ਹਰ ਨਾਗਰਿਕ ਕਰੇ ਅਵਾਜ ਬੁਲੰਦ : ਮੁੱਖ ਮੰਤਰੀ

ਈ-20 ਪੈਟਰੋਲ ਦੇ ਮੁੱਦੇ ‘ਤੇ ਹਰ ਨਾਗਰਿਕ ਕਰੇ ਅਵਾਜ ਬੁਲੰਦ : ਮੁੱਖ ਮੰਤਰੀ

ਚੰਡੀਗੜ੍ਹ, 17 ਜੁਲਾਈ 2026 : ਈ-20 ਪੈਟਰੋਲ ਮੁੱਦੇ ਨੂੰ ਲੈ ਕੇ ਹਰ ਨਾਗਰਿਕ ਨੂੰ ਆਪਣੀ ਅਵਾਜ ਬੁਲੰਦ ਕਰਨੀ ਚਾਹੀਦੀ ਹੈ। ਇਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ। ਉਨਾ ਈ-20 ਪੈਟਰੋਲ ਦੀ ਸਪਲਾਈ ਨੂੰ ਲੈ ਕੇ ਖਪਤਕਾਰਾਂ ਦੀਆਂ ਚਿੰਤਾਵਾਂ ਉਠਾਉਂਦਿਆਂ ਲੋਕਾਂ ਨੂੰ ਇਸ ਮੁੱਦੇ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਦੇਸ਼ ਵਾਸੀਆਂ ਨੂੰ stopE20petrol.com ‘ਤੇ ਆਨਲਾਈਨ ਪਟੀਸ਼ਨ ‘ਤੇ ਦਸਤਖਤ ਕਰਨ ਲਈ ਕਿਹਾ।

ਉਨਾ ਕਿਹਾ ਕਿ ਈ-20 ਪੈਟਰੋਲ ਦੀ ਵਰਤੋਂ ਕਾਰਨ ਮੋਟਰਸਾਈਕਲਾਂ ਸਮੇਤ ਹੋਰ ਵਾਹਨਾਂ ਦੇ ਮਾਲਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੇ ਵੀ ਇਸ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ।

ਮੁੱਖ ਮੰਤਰੀ ਨੇ ਮੰਗ ਕੀਤੀ ਕਿ ਲੋਕਾਂ ਨੂੰ ਸ਼ੁੱਧ ਪੈਟਰੋਲ ਅਤੇ ਈ-20 ਪੈਟਰੋਲ ਵਿੱਚੋਂ ਆਪਣੀ ਪਸੰਦ ਦਾ ਇੰਧਨ ਚੁਣਨ ਦਾ ਅਧਿਕਾਰ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਈ-20 ਪੈਟਰੋਲ ਦੀ ਕੀਮਤ ਵਿੱਚ ਤੁਰੰਤ ਕਟੌਤੀ ਕਰਨ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਇਸ ਮੁਹਿੰਮ ਨਾਲ ਜੁੜਿਆ ਹਰ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

 

Advertisement
Advertisement
Advertisement
Advertisement
Scroll to Top