Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:45 pm

+91 90915 01313 , +91 90916 01313

punjabbanni@gmail.com
punjabbani@yahoo.com

ਏ.ਆਈ. ਜੀ. (ਰਿਟ.) ਅਮਰਜੀਤ ਸਿੰਘ ਘੁੰਮਣ ਹੋਣਗੇ ਪੰਜਾਬੀ ਯੂਨੀਵਰਸਿਟੀ ਵਿਖੇ 'ਇੰਚਾਰਜ, ਕੈਂਪਸ ਸੁਰੱਖਿਆ'

ਏ.ਆਈ. ਜੀ. (ਰਿਟ.) ਅਮਰਜੀਤ ਸਿੰਘ ਘੁੰਮਣ ਹੋਣਗੇ ਪੰਜਾਬੀ ਯੂਨੀਵਰਸਿਟੀ ਵਿਖੇ 'ਇੰਚਾਰਜ, ਕੈਂਪਸ ਸੁਰੱਖਿਆ'

ਏ.ਆਈ. ਜੀ. (ਰਿਟ.) ਅਮਰਜੀਤ ਸਿੰਘ ਘੁੰਮਣ ਹੋਣਗੇ ਪੰਜਾਬੀ ਯੂਨੀਵਰਸਿਟੀ ਵਿਖੇ ‘ਇੰਚਾਰਜ, ਕੈਂਪਸ ਸੁਰੱਖਿਆ’
ਪੰਜਾਬੀ ਯੂਨੀਵਰਸਿਟੀ, ਪਟਿਆਲਾ
ਪੰਜਾਬੀ ਯੂਨੀਵਰਸਿਟੀ ਵਿਖੇ ‘ਇੰਚਾਰਜ, ਕੈਂਪਸ ਸੁਰੱਖਿਆ’ ਵਜੋਂ ਅਮਰਜੀਤ ਸਿੰਘ ਘੁੰਮਣ ਸਿੰਘ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਸੰਬੰਧੀ ਰੱਖੀ ਗਈ ਵਾਕ-ਇਨ ਇੰਟਰਵਿਊ ਵਿੱਚ ਉਨ੍ਹਾਂ ਨੂੰ ਇਸ ਅਹੁਦੇ ਲਈ ਚੁਣਿਆ ਗਿਆ ਹੈ।
ਅਮਰਜੀਤ ਸਿੰਘ ਘੁੰਮਣ 2020 ਵਿੱਚ ਪੰਜਾਬ ਪੁਲਿਸ ਦੇ ਏ. ਆਈ. ਜੀ. /ਐੱਸ. ਪੀ. ਜ਼ੋਨ (ਕਰਾਈਮ) ਦੇ ਅਹੁਦੇ ਤੋਂ ਰਿਟਾਇਰ ਹੋਏ ਹਨ। 2013 ਵਿੱਚ ਭਾਰਤ ਦੇ ਰਾਸ਼ਟਰਪਤੀ ਤੋਂ ਆਪਣੀਆਂ ਚੰਗੀਆਂ ਸੇਵਾਵਾਂ ਬਦਲੇ ਪੁਲਿਸ ਸੇਵਾ ਮੈਡਲ ਪ੍ਰਾਪਤ ਕਰਨ ਵਾਲ਼ੇ ਅਮਰਜੀਤ ਸਿੰਘ ਘੁੰਮਣ ਮੁੱਖ ਤੌਰ ਉੱਤੇ ਵਿਜੀਲੈਂਸ ਅਤੇ ਕਰਾਈਮ ਨਾਲ਼ ਸੰਬੰਧਤ ਮਹਿਕਮਿਆਂ ਵਿੱਚ ਤਾਇਨਾਤ ਰਹੇ ਹਨ। ਉਨ੍ਹਾਂ ਆਪਣੇ ਕੈਰੀਅਰ ਦੀ ਸ਼ੁਰੂਆਤ 1988 ਵਿੱਚ ਸਹਾਇਕ ਸਬ ਇੰਸਪੈਕਟਰ (ਏ. ਐੱਸ. ਆਈ.) ਵਜੋਂ ਕੀਤੀ ਸੀ। ਉਹ ਪੰਜਾਬੀ ਯੂਨੀਵਰਸਿਟੀ ਅਧੀਨ ਪੈਂਦੇ ਮਹਿੰਦਰਾ ਕਾਲਜ ਦੇ ਵਿਦਿਆਰਥੀ ਰਹੇ ਹਨ।
ਵਾਈਸ ਚਾਂਸਲਰ ਪ੍ਰੋ. ਅਰਵਿੰਦ, ਰਜਿਸਟਰਾਰ ਪ੍ਰੋ. ਨਵਜੋਤ ਕੌਰ ਅਤੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਉਨ੍ਹਾਂ ਵੱਲੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ। ਪਰੋਵੋਸਟ ਇੰਦਰਜੀਤ ਸਿੰਘ, ਜੋ ਇਨ੍ਹੀਂ ਦਿਨੀਂ ਸੁਰੱਖਿਆ ਵਿਭਾਗ ਦਾ ਕੰਮ ਵੀ ਵੇਖ ਰਹੇ ਸਨ, ਵੱਲੋਂ ਉਨ੍ਹਾਂ ਨੂੰ ਇਸ ਅਹੁਦੇ ਦਾ ਚਾਰਜ ਸੌਂਪਿਆ ਗਿਆ।

Advertisement
Advertisement
Advertisement
Advertisement
Scroll to Top