Breaking

ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ
Wednesday, 29 Jul 2026 | 10:29 am

+91 90915 01313 , +91 90916 01313

punjabbanni@gmail.com
punjabbani@yahoo.com

ਯੋਗਤਾ ਦੇ ਰਾਹ ਵਿੱਚ ਰੋੜਾ ਨਹੀਂ ਬਣਨੀ ਚਾਹੀਦੀ ਪੈਸੇ ਦੀ ਤੰਗੀ: ਡਾ. ਜਗਦੀਪ ਸਿੰਘ

ਯੋਗਤਾ ਦੇ ਰਾਹ ਵਿੱਚ ਰੋੜਾ ਨਹੀਂ ਬਣਨੀ ਚਾਹੀਦੀ ਪੈਸੇ ਦੀ ਤੰਗੀ: ਡਾ. ਜਗਦੀਪ ਸਿੰਘ

ਪਟਿਆਲਾ, 17 ਜੁਲਾਈ – ਪੰਜਾਬੀ ਯੂਨੀਵਰਸਿਟੀ ਵਿਖੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਦੇ ਸਹਿਯੋਗ ਨਾਲ਼ ਅੱਜ ਇੱਕ ਵਿਸ਼ੇਸ਼ ‘ਸਕਾਲਰਸ਼ਿਪ ਚੈੱਕ ਵੰਡ ਸਮਾਰੋਹ’ ਕਰਵਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਖੇਤਰੀ ਕੇਂਦਰਾਂ ਅਤੇ ਕਾਂਸਟੀਚਿਊਂਟ ਕਾਲਜਾਂ ਦੇ 123 ਵਿਦਿਆਰਥੀਆਂ ਨੂੰ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਵੱਲੋਂ ਪ੍ਰਾਪਤ ਅਠੱਤੀ ਲੱਖ ਬਾਈ ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਦੀ ਪ੍ਰਧਾਨਗੀ ਵਿੱਚ ਹੋਏ ਇਸ ਸਮਾਗਮ ਦੌਰਾਨ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਦੇ ਐਗਜ਼ੀਕਿਊਟਿਵ ਡਾਇਰੈਕਟਰ ਅਤੇ ਸਿੱਖ ਐਜੂਕੇਸ਼ਨਲ ਸੋਸਾਇਟੀ ਦੇ ਮੈਂਬਰ ਸ. ਗੁਰਬੀਰ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨਾਲ਼ ਉੱਘੇ ਫੋਟੋਗ੍ਰਾਫਰ ਤੇ ਲੇਖਕ ਸ਼੍ਰੀਮਤੀ ਗਗਨਦੀਪ ਕੌਰ ਅਤੇ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਦੀ ਟੀਮ ਇੰਡੀਆ ਦੀ ਪ੍ਰੋਗਰਾਮ ਕੋਆਰਡੀਨੇਟਰ ਕੁਮਾਰੀ ਪ੍ਰਭਲੀਨ ਕੌਰ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ।
ਇਸ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉੱਚ ਸਿੱਖਿਆ ਨੂੰ ਹਰ ਵਰਗ ਤੱਕ ਪਹੁੰਚਾਉਣ ਲਈ ਇਹ ਸੰਸਥਾ ਵੱਡਾ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੈਸੇ ਦੀ ਤੰਗੀ ਕਦੇ ਵੀ ਕਿਸੇ ਦੀ ਯੋਗਤਾ ਦੇ ਰਾਹ ਵਿੱਚ ਰੋੜਾ ਨਹੀਂ ਬਣਨੀ ਚਾਹੀਦੀ। ਉਨ੍ਹਾਂ ਉਮੀਦ ਜਤਾਈ ਕਿ ਇਹ ਵਜ਼ੀਫ਼ਾ ਸਕੀਮ ਵਿਦਿਆਰਥੀਆਂ ਦੇ ਹੌਸਲੇ ਬੁਲੰਦ ਕਰੇਗੀ ਅਤੇ ਉਹ ਹੋਰ ਲਗਨ ਨਾਲ਼ ਪੜ੍ਹਾਈ ਕਰਨਗੇ। ਉਨ੍ਹਾਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਮਦਦ ਲਈ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਤੇ ਸਿੱਖ ਐਜੂਕੇਸ਼ਨਲ ਸੋਸਾਇਟੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਸ. ਗੁਰਬੀਰ ਸਿੰਘ ਬਰਾੜ ਨੇ ਆਪਣੇ ਸੰਬੋਧਨ ਦੌਰਾਨ ਫਾਊਂਡੇਸ਼ਨ ਦੇ ਉਦੇਸ਼ਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਵਾਸ਼ਿੰਗਟਨ ਡੀ.ਸੀ. ਅਧਾਰਿਤ ਇਹ ਗ਼ੈਰ-ਲਾਭਕਾਰੀ ਸੰਸਥਾ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਪੰਜਾਬ ਅਤੇ ਗੁਆਂਢੀ ਰਾਜਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫ਼ੇ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੰਸਥਾ ਵੱਲੋਂ 13 ਹਜ਼ਾਰ ਤੋਂ ਵੱਧ ਵਜ਼ੀਫ਼ੇ ਦਿੱਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ ਲਗਭਗ 75 ਫੀਸਦੀ ਲੜਕੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਹੀ ਸਮਾਜ ਨੂੰ ਬਦਲਣ ਅਤੇ ਸ਼ਕਤੀਕਰਨ ਦਾ ਸਭ ਤੋਂ ਵੱਡਾ ਸਾਧਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਵਿੱਚ ਨਾਮ ਕਮਾਉਣ ਦੇ ਨਾਲ਼-ਨਾਲ਼ ਸਮਾਜ ਸੇਵਾ ਪ੍ਰਤੀ ਵੀ ਆਪਣੀ ਜ਼ਿੰਮੇਵਾਰੀ ਸਮਝਣ।
Scroll to Top