Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 12:07 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਤੇ ਡੀਸੀ ਨੇ ਸੁਰਖਿਆ ਬਲਾਂ ਦੀ ਜਾਣਕਾਰੀ ਵਾਲੀਆਂ ਫਲੈਕਸਾਂ ਰਾਹੀਂ ਬੱਚਿਆਂ ਨੂੰ ਕੀਤਾ ਜਾਗਰੂਕ

ਸਿਹਤ ਮੰਤਰੀ ਤੇ ਡੀਸੀ ਨੇ ਸੁਰਖਿਆ ਬਲਾਂ ਦੀ ਜਾਣਕਾਰੀ ਵਾਲੀਆਂ ਫਲੈਕਸਾਂ ਰਾਹੀਂ ਬੱਚਿਆਂ ਨੂੰ ਕੀਤਾ ਜਾਗਰੂਕ

ਪਟਿਆਲਾ 17 ਜੁਲਾਈ : ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰੱਖ ਕੇ ਖੇਡਾਂ ਦੇ ਨਾਲ ਨਾਲ ਰੱਖਿਆ ਸੇਵਾਵਾਂ ‘ ਚ ਭਰਤੀ ਕਰਵਾ ਕੇ ਰੁਜ਼ਗਾਰ ਮੁੱਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ । ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਥਾਨਕ ਪੋਲੋ ਗਰਾਊਂਡ ਵਿਖੇ ਨੌਜਵਾਨਾਂ ਨੂੰ ਰੱਖਿਆ ਸੇਵਾਵਾਂ ਵਾਲੀਆਂ ਫੋਰਸਾਂ ਵਿਚ ਭਰਤੀ ਹੋਣ ਲਈ ਜਾਣਕਾਰੀ ਦੇਣ ਸਬੰਧੀ ਲਗਾਏ ਗਏ ਵਿਸ਼ੇਸ਼ ਫਲੈਕਸਾਂ ਤੋਂ ਨੌਜਵਾਨਾਂ ਨੂੰ ਜਾਣੂ ਕਰਵਾਉਣ ਮੌਕੇ ਕੀਤਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਫਲੈਕਸ ਬੋਰਡਾਂ ਵਿੱਚ ਭਰਤੀ ਲਈ ਲੋੜੀਂਦੇ ਸਰੀਰਕ ਮਾਪਦੰਡ, ਵਿੱਦਿਅਕ ਯੋਗਤਾ, ਚੋਣ ਪ੍ਰਕਿਰਿਆ ਅਤੇ ਤਿਆਰੀ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਸੌਖੀ ਅਤੇ ਸਰਲ ਭਾਸ਼ਾ ਵਿੱਚ ਦਰਸਾਈ ਗਈ ਹੈ। ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਮੇਂ ਸਿਰ ਸਹੀ ਅਤੇ ਭਰੋਸੇਯੋਗ ਜਾਣਕਾਰੀ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਆਪਣੀ ਤਿਆਰੀ ਸਹੀ ਦਿਸ਼ਾ ਵਿੱਚ ਕਰ ਸਕਣ ਅਤੇ ਦੇਸ਼ ਸੇਵਾ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।
ਸਿਹਤ ਮੰਤਰੀ  ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾ ਕੇ ਉਨ੍ਹਾਂ ਨੂੰ ਰੋਜ਼ਗਾਰ, ਖੇਡਾਂ ਅਤੇ ਦੇਸ਼ ਸੇਵਾ ਵਰਗੇ ਉਸਾਰੂ ਖੇਤਰਾਂ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਇਹ ਵਿਲੱਖਣ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਭਰਪੂਰ ਫਲੈਕਸ ਬੋਰਡ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਤਿਆਰ ਕੀਤਾ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਲਗਭਗ 400 ਖੇਡ ਮੈਦਾਨਾਂ ਵਿੱਚ ਇਹ ਫਲੈਕਸ ਬੋਰਡ ਲਗਾਏ ਜਾਣਗੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਅਤੇ ਵਿਦਿਆਰਥੀ ਇਸ ਜਾਣਕਾਰੀ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਆਉਣ ਵਾਲੇ ਬੱਚੇ ਅਤੇ ਨੌਜਵਾਨ ਨਾ ਸਿਰਫ਼ ਸੁਰੱਖਿਆ ਬਲਾਂ ਵਿੱਚ ਭਰਤੀ ਲਈ ਪ੍ਰੇਰਿਤ ਹੋਣਗੇ, ਸਗੋਂ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਧਿਆਨ ਖੇਡਾਂ, ਸਿਹਤ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਵੱਲ ਕੇਂਦਰਿਤ ਕਰਨਗੇ।
Advertisement
Advertisement
Advertisement
Advertisement
Scroll to Top