Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 12:44 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਕ ਤੋਂ ਵੱਧ ਮੁਸਕਾਨਾਂ ਨੂੰ ਦਿੱਤੀ ਤਰਜੀਹ, ਬੇਸਹਾਰਾ ਤੇ ਲੋੜਵੰਦਾ ਨਾਲ ਮਨਾਇਆ ਜਨਮ ਦਿਵਸ

ਕੇਕ ਤੋਂ ਵੱਧ ਮੁਸਕਾਨਾਂ ਨੂੰ ਦਿੱਤੀ ਤਰਜੀਹ, ਬੇਸਹਾਰਾ ਤੇ ਲੋੜਵੰਦਾ ਨਾਲ ਮਨਾਇਆ ਜਨਮ ਦਿਵਸ

ਪਟਿਆਲਾ, 13 ਜੁਲਾਈ : ਪਟਿਆਲਾ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਨੇ ਆਪਣਾ ਜਨਮ ਦਿਵਸ ਇਸ ਵਾਰ ਸਮਾਜ ਸੇਵਾ ਦੀ ਭਾਵਨਾ ਨਾਲ ਰਾਜਪੁਰਾ ਰੋਡ ਸਥਿਤ ਐਸ.ਡੀ.ਕੇ.ਐਸ. ਪਿੰਗਲਾ ਆਸ਼ਰਮ ਦਾ ਵਿਚ ਜਾ ਕੇ ਮਨਾਇਆ ਗਿਆ । ਇਸ ਮੌਕੇ ਪਟਿਆਲੇ ਦੀਆਂ ਕਈ ਸਿਰਮੋਰ ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਸ਼ਹਿਰ ਦੇ ਪਤਵੰਤੇ ਲੋਕ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਆਸ਼ਰਮ ਵਿੱਚ ਰਹਿ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਬਜੁਰਗਾ ਨਾਲ ਸਮਾਂ ਬਿਤਾਇਆ ਅਤੇ ਉਨ੍ਹਾਂ ਨਾਲ ਜਨਮ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਮੇਅਰ ਕੁੰਦਨ ਗੋਗੀਆ ਨੇ ਆਸ਼ਰਮ ਦੇ ਪ੍ਰਬੰਧਕਾਂ, ਸਟਾਫ ਅਤੇ ਉੱਥੇ ਰਹਿ ਰਹੇ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਲੋੜਾਂ ਅਤੇ ਸੁਵਿਧਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਖੁਸ਼ੀਆਂ ਵਿੱਚ ਸ਼ਾਮਲ ਕਰਨਾ ਅਤੇ ਲੋੜਵੰਦਾਂ ਦਾ ਸਾਥ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਨਮ ਦਿਵਸ ਵਰਗੇ ਖ਼ਾਸ ਮੌਕਿਆਂ ਨੂੰ ਸਿਰਫ਼ ਨਿੱਜੀ ਜਸ਼ਨ ਤੱਕ ਸੀਮਤ ਰੱਖਣ ਦੀ ਬਜਾਏ ਸਮਾਜ ਦੀ ਭਲਾਈ ਲਈ ਸਮਰਪਿਤ ਕਰਨਾ ਇੱਕ ਚੰਗੀ ਸੋਚ ਹੈ।

ਇਸ ਦੌਰਾਨ ਆਸ਼ਰਮ ਦੇ ਨਿਵਾਸੀਆਂ ਨੇ ਵੀ ਮੇਅਰ ਕੁੰਦਨ ਗੋਗੀਆ ਨੂੰ ਜਨਮ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਹੋਰ ਉੱਚਾਈਆਂ ਹਾਸਲ ਕਰਨ ਦੀ ਕਾਮਨਾ ਕੀਤੀ। ਆਸ਼ਰਮ ਦੇ ਪ੍ਰਬੰਧਕਾਂ ਨੇ ਵੀ ਮੇਅਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਸਮਾਜ ਵਿੱਚ ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਫੈਲਾਉਂਦੀਆਂ ਹਨ ਅਤੇ ਹੋਰਨਾਂ ਨੂੰ ਵੀ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਦੀਆਂ ਹਨ।

ਇਸ ਮੌਕੇ ਮੇਅਰ ਨੇ ਕਿਹਾ ਕਿ ਜਨਮ ਦਿਵਸ ਨੂੰ ਲੋੜਵੰਦਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਨਾਲ ਮਨਾਉਣਾ ਇੱਕ ਪ੍ਰੇਰਨਾਦਾਇਕ ਕਦਮ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸਮਾਜ ਦੇ ਹੋਰ ਲੋਕ ਵੀ ਅਜਿਹੇ ਮੌਕਿਆਂ ਨੂੰ ਸਮਾਜ ਸੇਵਾ ਨਾਲ ਜੋੜ ਕੇ ਮਨਾਉਣ ਦੀ ਪ੍ਰੇਰਣਾ ਲੈਣਗੇ। ਮੇਅਰ ਕੁੰਦਨ ਗੋਗੀਆ ਦੇ ਇਸ ਸਾਦਗੀ ਭਰੇ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਜਨਮ ਦਿਵਸ ਸਮਾਗਮ ਨੇ ਇਹ ਸੰਦੇਸ਼ ਦਿੱਤਾ ਕਿ ਅਸਲ ਖੁਸ਼ੀ ਦੂਜਿਆਂ ਦੇ ਚਿਹਰਿਆਂ ‘ਤੇ ਮੁਸਕਾਨ ਲਿਆਉਣ ਅਤੇ ਸਮਾਜ ਦੇ ਲੋੜਵੰਦ ਵਰਗਾਂ ਨਾਲ ਆਪਣੀਆਂ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ।

Advertisement
Advertisement
Advertisement
Advertisement
Scroll to Top