Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 12:42 pm

+91 90915 01313 , +91 90916 01313

punjabbanni@gmail.com
punjabbani@yahoo.com

ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਸਿਆਸੀ ਪਾਰਟੀਆਂ : ਡਾ. ਹਿਮਾਂਸ਼ੂ ਅਗਰਵਾਲ

ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਸਿਆਸੀ ਪਾਰਟੀਆਂ : ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ, 13 ਜੁਲਾਈ : ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪਟਿਆਲਾ ਸਥਿਤ ਆਗੂਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਉਨ੍ਹਾਂ ਦੇ ਸੁਝਾਅ ਅਤੇ ਫੀਡਬੈਕ ਹਾਸਲ ਕੀਤੀ।

ਡਿਪਟੀ ਕਮਿਸ਼ਨਰ ਨੇ 11 ਅਤੇ 12 ਜੁਲਾਈ ਨੂੰ ਲੱਗੇ ਵਿਸ਼ੇਸ਼ ਕੈਂਪਾਂ ਦੌਰਾਨ ਰਾਜਨੀਤਿਕ ਪਾਰਟੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਅਗਲੇ ਕੈਂਪਾਂ ਦੌਰਾਨ ਵੀ ਬੀ.ਐਲ.ਏਜ਼, ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਯੋਗ ਵੋਟਰ ਦੀ ਵੋਟ ਕੇਵਲ ਗਣਨਾ ਫਾਰਮ ਨਾ ਭਰਨ ਕਰਕੇ ਨਾ ਕੱਟੀ ਜਾਵੇ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ 24 ਜੁਲਾਈ ਤੱਕ ਜਾਰੀ ਰਹੇਗਾ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਗਣਨਾ ਫਾਰਮ ਭਰਨ ਸਬੰਧੀ ਕਿਸੇ ਵੀ ਸਹਾਇਤਾ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅਗਲੇ ਵਿਸ਼ੇਸ਼ ਕੈਂਪ ਸਿਰਫ਼ ਪੋਲਿੰਗ ਬੂਥਾਂ ਹੀ ਨਹੀਂ, ਸਗੋਂ ਸਮੂਹ ਐਸ.ਡੀ.ਐਮ. ਦਫ਼ਤਰਾਂ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਵੀ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਣਨਾ ਫਾਰਮ ਸਮੇਂ ਸਿਰ ਭਰ ਕੇ ਜਮ੍ਹਾਂ ਕਰਵਾਉਣ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ 24 ਜੁਲਾਈ, 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦਾ ਕੰਮ ਮੁਕੰਮਲ ਕੀਤਾ ਜਾਣਾ ਹੈ। ਇਸ ਤਹਿਤ ਮੌਜੂਦਾ 1786 ਪੋਲਿੰਗ ਸਟੇਸ਼ਨਾਂ ਵਿੱਚ 75 ਨਵੇਂ ਪੋਲਿੰਗ ਸਟੇਸ਼ਨ ਸ਼ਾਮਲ ਕੀਤੇ ਜਾਣਗੇ, ਜਿਸ ਨਾਲ ਕੁੱਲ ਗਿਣਤੀ 1861 ਹੋ ਜਾਵੇਗੀ। ਇਸ ਤੋਂ ਇਲਾਵਾ 29 ਪੋਲਿੰਗ ਸਟੇਸ਼ਨਾਂ ਦੀ ਲੋਕੇਸ਼ਨ ਬਦਲੀ ਜਾਵੇਗੀ, ਜਦਕਿ 115 ਪੋਲਿੰਗ ਸਟੇਸ਼ਨਾਂ ਦੇ ਸਕੂਲਾਂ ਜਾਂ ਇਮਾਰਤਾਂ ਦੇ ਨਾਮ ਬਦਲਣ ਕਾਰਨ ਉਨ੍ਹਾਂ ਦੇ ਨਾਮ ਅਪਡੇਟ ਕੀਤੇ ਜਾਣਗੇ। ਇਸ ਸਬੰਧੀ ਡਰਾਫਟ ਤਜਵੀਜ਼ ਰਾਜਨੀਤਿਕ ਪਾਰਟੀਆਂ ਨੂੰ ਉਪਲਬਧ ਕਰਵਾ ਕੇ ਉਨ੍ਹਾਂ ਤੋਂ ਸੁਝਾਅ ਪ੍ਰਾਪਤ ਕੀਤੇ ਗਏ।

Advertisement
Advertisement
Advertisement
Advertisement
Scroll to Top