Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:01 am

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਦੇ ਹਰ ਬੱਚੇ ਤੱਕ ਚੰਗੀ ਅਤੇ ਮਿਆਰੀ ਸਿੱਖਿਆ ਪਹੁੰਚਾਉਣਾ ਬਹੁਤ ਜ਼ਰੂਰੀ : ਕੇਜਰੀਵਾਲ

ਦੇਸ਼ ਦੇ ਹਰ ਬੱਚੇ ਤੱਕ ਚੰਗੀ ਅਤੇ ਮਿਆਰੀ ਸਿੱਖਿਆ ਪਹੁੰਚਾਉਣਾ ਬਹੁਤ ਜ਼ਰੂਰੀ : ਕੇਜਰੀਵਾਲ

ਨਵੀਂ ਦਿੱਲੀ, 23 ਜੁਲਾਈ 2026 : ਨੀਟ ਵਿਚ ਕਾਮਯਾਬੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਖਿਆ‌ ਕਿ ਦੇਸ਼ ਦੇ ਵਿਕਾਸ ਲਈ ਹਰ ਬੱਚੇ ਤੱਕ ਚੰਗੀ ਤੇ ਮਿਆਰੀ ਸਿਖਿਆ ਪਹੁੰਚਾਉਣਾ ਬੇਹਦ ਜਰੂਰੀ ਹੈ।

ਜਾਦਕਾਰੀ ਅਨੁਸਾਰ ਆਪ ਨੇਤਾ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਮੈਡੀਕਲ ਦਾਖਲਾ ਪ੍ਰੀਖਿਆ ਨੀਟ ਵਿੱਚ ਕਾਮਯਾਬੀ ਹਾਸਲ ਕਰਨ ਵਾਲੇ 881 ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨੂੰ ਸਿੱਖਿਆ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਬਦਲਾਅ ਵਜੋਂ ਦੇਖਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ’ਤੇ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਸਰਕਾਰੀ ਸਕੂਲਾਂ ਦੇ 881 ਵਿਦਿਆਰਥੀਆਂ ਨੇ NEET ਪ੍ਰੀਖਿਆ ਪਾਸ ਕੀਤੀ ਹੈ, ਜਦਕਿ 2022 ਤੋਂ ਪਹਿਲਾਂ ਇਹ ਅੰਕੜਾ 100 ਤੋਂ ਵੀ ਘੱਟ ਸੀ। ਉਨ੍ਹਾਂ ਮੁਤਾਬਕ NEET ਦੇਸ਼ ਦੀਆਂ ਮੁਸ਼ਕਲ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚੋਂ ਇੱਕ ਹੈ ਅਤੇ ਇਸ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਵੱਡੀ ਗਿਣਤੀ ਵਿੱਚ ਸਫਲਤਾ ਸਿੱਖਿਆ ਖੇਤਰ ਵਿੱਚ ਹੋ ਰਹੇ ਬਦਲਾਅ ਨੂੰ ਦਰਸਾਉਂਦੀ ਹੈ।

Advertisement
Advertisement
Advertisement
Advertisement
Scroll to Top