Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 8:51 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਥਕ ਜਥੇਬੰਦੀਆਂ ਮੱਤਭੇਦ ਭੁਲਾਕੇ ਪੰਥ ਦੇ ਵੱਡੇਰੇ ਹਿੱਤਾਂ ਲਈ ਕੇਸਰੀ ਨਿਸ਼ਾਨ ਹੇਠ ਏਕਤਾ ਦਾ ਸੁਨੇਹਾ ਦੇਣ : ਪ੍ਰੋ. ਬਡੂੰਗਰ

ਪੰਥਕ ਜਥੇਬੰਦੀਆਂ ਮੱਤਭੇਦ ਭੁਲਾਕੇ ਪੰਥ ਦੇ ਵੱਡੇਰੇ ਹਿੱਤਾਂ ਲਈ ਕੇਸਰੀ ਨਿਸ਼ਾਨ ਹੇਠ ਏਕਤਾ ਦਾ ਸੁਨੇਹਾ ਦੇਣ : ਪ੍ਰੋ. ਬਡੂੰਗਰ

ਪਟਿਆਲਾ 23 ਜੁਲਾਈ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ  ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੀਰੀ ਪੀਰੀ ਦਿਵਸ ’ਤੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੀਰੀ-ਪੀਰੀ ਦਿਵਸ ਭਗਤੀ ਤੇ ਸ਼ਕਤੀ ਦਾ ਸੁਮੇਲ, ਸਿੱਖੀ ਦਾ ਆਦਰਸ਼ ਤੇ ਅਧਿਆਤਮਕਤਾ ਦੇ ਨਾਲ ਸੰਸਾਰਕਤਾ ਦਾ ਅਲੌਕਿਕ ਸੰਜੋਗ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੰਥਕ ਜਥੇਬੰਦੀਆਂ ਨੂੰ ਆਪਣੇ ਰਾਜਸੀ ਮੱਤਭੇਦ ਭੁਲਾਕੇ ਪੰਥ ਦੇ ਵੱਡੇਰੇ ਹਿੱਤਾਂ ਲਈ ਮੀਰੀ ਪੀਰੀ ਦੇ ਕੇਸਰੀ ਨਿਸ਼ਾਨ ਹੇਠ ਏਕਤਾ ਦਾ ਸੁਨੇਹਾ ਦੇਣਾ ਚਾਹੀਦਾ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਹਰ ਸਿੱਖ ਨੂੰ ਮੀਰੀ-ਪੀਰੀ ਦੇ ਸਿਧਾਂਤ ਨਾਲ ਜੀਵਨ ਜਿਉਣ ਦਾ ਉਪਦੇਸ਼ ਦਿੱਤਾ। ਸਾਬਕਾ ਪ੍ਰਧਾਨ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਅਤੇ ਫਿਰਕੂ ਸ਼ਕਤੀਆਂ ਵੱਲੋਂ ਹਮੇਸ਼ਾ ਹੀ ਸ੍ਰੀ ਅਕਾਲ ਤਖਤ ਸਾਹਿਬ ਦਾ ਅੰਦਰੂਨੀ ਅਤੇ ਬਹਿਰੂਨੀ ਵਿਰੋਧੀ ਕੀਤਾ ਜਾਂਦਾ ਰਿਹਾ ਅਤੇ ਸਮੇਂ ਦੇ ਹਾਕਮਾਂ ਜਿਨਾਂ ਵਿਚ ਅਹਿਮਦਸ਼ਾਹ ਅਬਦਾਲੀ ਅਤੇ ਨਾਦਰਸ਼ਾਹ ਵਰਗੇ ਜ਼ਾਲਮ ਧਾੜਵੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕੀਤਾ ਗਿਆ, ਪ੍ਰੰਤੂ ਮੀਰੀ-ਪੀਰੀ ਦੇ ਸਿਧਾਂਤ ਅਤੇ ਫਲਸਫੇ ਨੂੰ ਮਿਟਾਉਣ ਵਾਲੇ ਇਸ ਧਰਤੀ ’ਤੇ ਨਹੀਂ ਰਹੇ।

ਸਾਬਕਾ ਪ੍ਰਧਾਨ ਨੇ ਕਿਹਾ ਕਿ  ਅੱਜ ਪੰਥਕ ਜਥੇਬੰਦੀਆਂ ਨੂੰ ਆਪਣੇ ਰਾਜਸੀ ਮਤਭੇਦ ਭੁਲਾਕੇ ਪੰਥ ਦੇ ਵਡੇਰੇ ਹਿਤਾਂ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੇਸਰੀ ਨਿਸ਼ਾਨ ਦੀ ਛੱਤਰ ਛਾਇਆ ਹੇਠ ਏਕਤਾ ਕਰਨ ਦੀ ਸਖਤ ਲੋੜ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਮਕਾਲੀ ਜ਼ਾਲਮ ਹਕੂਮਤ ਨੂੰ ਇਹ ਸੁਨੇਹਾ ਦਿੱਤਾ ਕਿ ਹੁਣ ਉਸ ਵੱਲੋਂ ਕੀਤੇ ਜਾਂਦੇ ਜ਼ਬਰ ਤੇ ਜ਼ੁਲਮ ਬਹੁਤੀ ਦੇਰ ਨਹੀਂ ਚੱਲਣੇ।

Advertisement
Advertisement
Advertisement
Advertisement
Scroll to Top