Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:18 am

+91 90915 01313 , +91 90916 01313

punjabbanni@gmail.com
punjabbani@yahoo.com

ਅਰਬਨ ਅਸਟੇਟ ਦੀਆਂ ਸੀ.ਐਮ. ਦੀ ਯੋਗਸ਼ਾਲਾ ਕਲਾਸਾਂ ਨੂੰ ਭਰਵਾਂ ਹੁੰਗਾਰਾ

ਅਰਬਨ ਅਸਟੇਟ ਦੀਆਂ ਸੀ.ਐਮ. ਦੀ ਯੋਗਸ਼ਾਲਾ ਕਲਾਸਾਂ ਨੂੰ ਭਰਵਾਂ ਹੁੰਗਾਰਾ

ਪਟਿਆਲਾ, 24 ਜੁਲਾਈ : ਸੀ.ਐਮ. ਦੀ ਯੋਗਸ਼ਾਲਾ ਤਹਿਤ ਅਰਬਨ ਅਸਟੇਟ ਫੇਸ-2 ਅਤੇ ਫੇਸ-3, ਪਟਿਆਲਾ ਵਿਖੇ ਚੱਲ ਰਹੀਆਂ ਮੁਫ਼ਤ ਯੋਗ ਕਲਾਸਾਂ ਨੂੰ ਇਲਾਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਕਲਾਸਾਂ ਵਿੱਚ ਸ਼ਾਮਲ ਹੋ ਰਹੇ ਲੋਕਾਂ ਨੇ ਦੱਸਿਆ ਕਿ ਨਿਯਮਿਤ ਯੋਗ ਅਭਿਆਸ ਨਾਲ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਕਾਫ਼ੀ ਲਾਭ ਮਿਲਿਆ ਹੈ।

ਯੋਗ ਇੰਸਟ੍ਰਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਯੋਗ ਸਿਰਫ਼ ਇੱਕ ਕਸਰਤ ਨਹੀਂ, ਸਗੋਂ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸਾਧਨ ਹੈ। ਨਿਯਮਿਤ ਯੋਗ ਨਾਲ ਸਰੀਰ ਤੰਦਰੁਸਤ, ਮਨ ਸ਼ਾਂਤ ਅਤੇ ਜੀਵਨ ਵਿੱਚ ਸਕਾਰਾਤਮਕਤਾ ਆਉਂਦੀ ਹੈ। ਅਰਬਨ ਅਸਟੇਟ ਫੇਸ-2 ਦੀ ਭਾਗੀਦਾਰ ਨੀਰਜਾ ਮਾਥੁਰ ਨੇ ਦੱਸਿਆ ਕਿ ਯੋਗ ਕਰਨ ਨਾਲ ਉਨ੍ਹਾਂ ਦੀ ਸ਼ੂਗਰ ਕੰਟਰੋਲ ਵਿੱਚ ਆਈ ਹੈ ਅਤੇ ਫਰੋਜ਼ਨ ਸ਼ੋਲਡਰ ਤੇ ਹਾਈ ਬਲੱਡ ਪ੍ਰੈਸ਼ਰ ਵਿੱਚ ਵੀ ਕਾਫ਼ੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਦੇ ਯੋਗ ਅਭਿਆਸ ਨਾਲ ਉਨ੍ਹਾਂ ਦੀਆਂ ਦਵਾਈਆਂ ਦੀ ਗਿਣਤੀ ਵੀ ਕਾਫ਼ੀ ਘੱਟ ਹੋ ਗਈ ਹੈ।

ਇਸੇ ਤਰ੍ਹਾਂ ਅਰਬਨ ਅਸਟੇਟ ਫੇਸ-3 ਦੀ ਆਸ਼ਾ ਰਾਣੀ (73) ਨੇ ਦੱਸਿਆ ਕਿ ਯੋਗ ਨਾਲ ਉਨ੍ਹਾਂ ਨੂੰ ਸਾਇਟਿਕਾ ਅਤੇ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਯੋਗਸ਼ਾਲਾ ਨੇ ਨਾ ਸਿਰਫ਼ ਸਿਹਤ ਸੁਧਾਰੀ ਹੈ, ਸਗੋਂ ਸਮਾਜਿਕ ਤੌਰ ‘ਤੇ ਵੀ ਉਨ੍ਹਾਂ ਨੂੰ ਲੋਕਾਂ ਨਾਲ ਜੋੜਿਆ ਹੈ, ਜਿਸ ਨਾਲ ਇਕੱਲੇਪਣ ਅਤੇ ਮਾਨਸਿਕ ਤਣਾਅ ਵਿੱਚ ਕਮੀ ਆਈ ਹੈ। ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਜਿਹੜੇ ਨਾਗਰਿਕ ਆਪਣੇ ਮੁਹੱਲੇ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹਨ, ਉਹ 25 ਮੈਂਬਰੀ ਸਮੂਹ ਬਣਾ ਕੇ ਟੋਲ-ਫਰੀ ਨੰਬਰ 76694-00500 ‘ਤੇ ਮਿਸ ਕਾਲ ਦੇ ਸਕਦੇ ਹਨ ਜਾਂ ⁠https://cmdiyogshala.punjab.gov.in ‘ਤੇ ਲਾਗਇਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Advertisement
Advertisement
Advertisement
Advertisement
Scroll to Top