Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:51 am

+91 90915 01313 , +91 90916 01313

punjabbanni@gmail.com
punjabbani@yahoo.com

ਆਸ਼ੂਤੋਸ਼ ਮਹਾਰਾਜ ਨੂੰ ਹਰਿਆਣਾ ਦੇ ਮੁੱਖ ਮੰਤਰੀ ਨੇ ਕੀਤੀ ਸ਼ਰਧਾਂਜਲੀ ਅਰਪਣ

ਆਸ਼ੂਤੋਸ਼ ਮਹਾਰਾਜ ਨੂੰ ਹਰਿਆਣਾ ਦੇ ਮੁੱਖ ਮੰਤਰੀ ਨੇ ਕੀਤੀ ਸ਼ਰਧਾਂਜਲੀ ਅਰਪਣ

ਹਰਿਆਣਾ, 21 ਜੁਲਾਈ 2026 : ਆਸ਼ੁਤੋਸ਼ ਮਹਾਰਾਜ ਜੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋ ਸ਼ਰਧਾਂਜਲੀ ਅਰਪਣ ਕੀਤੀ ਗਈ। ਜਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਜਾਬ ਦੌਰੇ ਤੇ ਹਨ। ਇਸ ਦੌਰਾਨ ਉਨਾ ਵਲੋ ਜਲੰਧਰ ਜ਼ਿਲ੍ਹੇ ਦੇ ਨੂਰਮਹਿਲ ਸਥਿਤ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦਾ ਦੌਰਾ ਕੀਤਾ ਗਿਆ, ਜਿਥੇ ਉਨ੍ਹਾਂ ਨੇ ਸੰਸਥਾ ਦੇ ਸੰਸਥਾਪਕ ਅਤੇ ਮੁਖੀ ਦਿਵਿਆ ਗੁਰੂ ਆਸ਼ੂਤੋਸ਼ ਮਹਾਰਾਜ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਤਿਕਾਰ ਪ੍ਰਗਟ ਕੀਤਾ।

ਸੰਸਥਾਨ ਵਿੱਚ ਆਯੋਜਿਤ ਅਧਿਆਤਮਿਕ ਸਮਾਗਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨੇ ਦੇਸ਼ ਅਤੇ ਹਰਿਆਣਾ ਸਮੇਤ ਸਮੁੱਚੇ ਸਮਾਜ ਦੀ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਕਿਹਾ ਕਿ ਸੰਤਾਂ ਅਤੇ ਮਹਾਂਪੁਰਖਾਂ ਦੀਆਂ ਸਿੱਖਿਆਵਾਂ ਮਨੁੱਖ ਨੂੰ ਸੱਚ, ਸੇਵਾ, ਅਧਿਆਤਮਿਕਤਾ ਅਤੇ ਮਨੁੱਖਤਾ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਧਾਰਮਿਕ ਅਤੇ ਅਧਿਆਤਮਿਕ ਸ਼ਖ਼ਸੀਅਤਾਂ ਦੇ ਵਿਚਾਰ ਸਮਾਜ ਵਿੱਚ ਆਪਸੀ ਭਾਈਚਾਰਾ, ਸਦਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵੀ ਸਮਾਜ ਲਈ ਬੇਹੱਦ ਮਹੱਤਵਪੂਰਨ ਹਨ।

Advertisement
Advertisement
Advertisement
Advertisement
Scroll to Top