Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:44 am

+91 90915 01313 , +91 90916 01313

punjabbanni@gmail.com
punjabbani@yahoo.com

ਖਸਰਾ ਰੁਬੇਲਾ ਨੂੰ ਜੜੋ ਖਤਮ ਕਰਨ ਲਈ 20 ਤੋਂ 25 ਜੁਲਾਈ ਤੱਕ ਚਲਾਈ ਜਾ ਰਹੀ ਹੈ ਵਿਸ਼ੇਸ਼ ਟੀਕਾਕਰਨ  ਮੁਹਿੰਮ- ਸਿਵਲ ਸਰਜਨ

ਖਸਰਾ ਰੁਬੇਲਾ ਨੂੰ ਜੜੋ ਖਤਮ ਕਰਨ ਲਈ 20 ਤੋਂ 25 ਜੁਲਾਈ ਤੱਕ ਚਲਾਈ ਜਾ ਰਹੀ ਹੈ ਵਿਸ਼ੇਸ਼ ਟੀਕਾਕਰਨ  ਮੁਹਿੰਮ- ਸਿਵਲ ਸਰਜਨ

ਪਟਿਆਲਾ 21 ਜੁਲਾਈ –  ਜਿਲ੍ਹੇ ਨੂੰ ਖਸਰਾ ਰੁਬੇਲਾ ਮੁਕਤ ਬਣਾਉਣ ਅਤੇ ਹਰ ਯੋਗ ਬੱਚੇ ਨੂੰ ਇਹਨਾਂ ਗੰਭੀਰ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਪਟਿਆਲਾ ਵੱਲੋਂ 20 ਤੋਂ 25 ਜੁਲਾਈ ਤੱਕ ਮੀਜ਼ਲ ਰੁਬੇਲਾ ਕੈਚ ਅੱਪ ਰਾਉਂਡ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਵਿਸ਼ੇਸ਼ ਮੁਹਿੰਮ ਅਧੀਨ ਉਹਨਾਂ ਬੱਚਿਆਂ ਨੂੰ ਐਮ.ਆਰ ਦੇ ਟੀਕੇ ਲਗਾਏ ਜਾ ਰਹੇ ਹਨ ਜੋ ਕਿਸੇ ਵੀ ਕਾਰਣ ਕਰਕੇ ਨਿਯਮਤ ਟੀਕਾਕਰਨ ਦੌਰਾਨ ਇਹ ਵੈਕਸੀਨ ਲਗਵਾਉਣ ਤੋਂ ਵਾਂਝੇ ਰਹਿ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਨੇ ਦੱਸਿਆ ਕਿ ਖਸਰਾ ਅਤੇ ਰੁਬੇਲਾ ਵਰਗੀਆਂ ਛੂਤ ਦੀਆਂ ਬਿਮਾਰੀਆਂ ਬੱਚਿਆਂ ਦੀ ਸਿਹਤ ਲਈ ਗੰਭੀਰ ਖਤਰਾ ਬਣ ਸਕਦੀਆਂ ਹਨ, ਪਰ ਸਮੇਂ ਸਿਰ ਟੀਕਾਕਰਨ ਰਾਹੀਂ ਇਹਨਾਂ ਤੋਂ ਬਚਾਅ ਕੀਤਾ ਜਾ ਸਕਦਾ ਹੈ।

ਉਹਨਾਂ ਕਿਹਾ ਸਿਹਤ ਵਿਭਾਗ ਦਾ ਮੁੱਖ ਉਦੇਸ਼ ਇਹ ਹੈ ਕਿ ਜਿਲ੍ਹੇ ਦਾ ਕੋਈ ਵੀ ਯੋਗ ਬੱਚਾ ਜੀਵਨ ਰਖਿਅਕ ਐਮ.ਆਰ ਵੈਕਸੀਨ ਤੋਂ ਵਾਂਝਾ ਨਾ ਰਹੇ। ਉਹਨਾਂ ਦੱਸਿਆ ਕਿ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਅਨੁਸਾਰ ਐਮ.ਆਰ ਵੈਕਸੀਨ ਦੀ ਪਹਿਲੀ ਡੋਜ 9 ਤੋਂ 12 ਮਹੀਨੇ ਦੇ ਵਿੱਚ ਅਤੇ ਦੂਜੀ ਡੋਜ 16 ਤੋਂ 24 ਮਹੀਨੇ ਦੀ ਉਮਰ ਵਿੱਚ ਦਿੱਤੀ ਜਾਂਦੀ ਹੈ। ਜਿਨਾਂ ਬੱਚਿਆਂ ਦੀ ਇਹ ਡੋਜ ਕਿਸੇ ਕਾਰਨ ਲੱਗਣੋ ਰਹਿ ਗਈ ਹੈ ਇਸ ਕੈਚ ਅਪ ਰਾਉਂਡ ਦੌਰਾਨ ਮੁਫਤ ਲਗਾਈ ਜਾਵੇਗੀ ।

ਜਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਹਿਲਾਂ ਹੀ ਘਰ ਘਰ ਜਾ ਕੇ ਯੋਗ ਬੱਚਿਆਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦੀਆਂ ਬਸਤੀਆਂ, ਇੱਟਾਂ ਦੇ ਭੱਠਿਆਂ,  ਨਿਰਮਾਨ ਅਧੀਨ ਥਾਵਾਂ, ਝੁਗੀਆਂ ਝੋਪੜੀਆਂ ਤੇ ਸਲਮ ਬਸਤੀਆਂ ਲਈ ਵਿਸ਼ੇਸ਼ ਟੀਮਾਂ ਤਿਆਰ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਬੱਚਾ ਖੁਰਾਕ ਤੋਂ ਵਾਂਝਾ ਨਾ ਰਹੇ। ਉਹਨਾਂ ਦੱਸਿਆ ਕਿ ਐਮ.ਆਰ ਵੈਕਸੀਨ ਦਾ ਟੀਕਾ ਮੁਫਤ, ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ। ਸਿਹਤ ਵਿਭਾਗ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਦੇ ਟੀਕਾਕਰਨ ਰਿਕਾਰਡ ਦੀ ਜਾਂਚ ਕਰਨ ਤੇ ਜੇਕਰ ਕੋਈ ਖੁਰਾਕ ਬਾਕੀ ਹੈ ਤਾਂ ਉਹ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਜਾਂ ਸਿਹਤ ਟੀਮ ਨਾਲ ਸੰਪਰਕ ਕਰਕੇ ਟੀਕਾਕਰਨ ਜਰੂਰ ਕਰਵਾਉਣ।

Advertisement
Advertisement
Advertisement
Advertisement
Scroll to Top